TSK

TSK · ਰਸੂਲਾਂ ਦੇ ਕਰਤੱਬ 13:48

Treasury of Scripture Knowledge references in ਪੰਜਾਬੀ IRV.

Back to passage

¶ ਫੇਰ ਉਹ ਗਿਆਰ੍ਹਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿਹੜਾ ਯਿਸੂ ਨੇ ਉਨ੍ਹਾਂ ਲਈ ਠਹਿਰਾਇਆ ਹੋਇਆ ਸੀ।

ਮੈਂ ਆਪ ਵੀ ਅਧਿਕਾਰੀਆਂ ਦੇ ਅਧੀਨ ਹਾਂ ਅਤੇ ਮੇਰੇ ਅਧਿਕਾਰ ਵਿੱਚ ਵੀ ਸਿਪਾਹੀ ਹਨ। ਜਿਸ ਸਿਪਾਹੀ ਨੂੰ ਮੈਂ ਹੁਕਮ ਦਿੰਦਾ ਹਾਂ, “ਜਾ” ਤਾਂ ਉਹ ਜਾਂਦਾ ਹੈ ਅਤੇ ਦੂਜੇ ਨੂੰ ਬੁਲਾਵਾਂ “ਆ” ਤਾਂ ਉਹ ਆਉਂਦਾ ਹੈ ਅਤੇ ਇਸੇ ਤਰ੍ਹਾਂ ਆਪਣੇ ਨੌਕਰ ਨੂੰ ਕਹਿੰਦਾਂ ਹਾਂ “ਇਹ ਕਰ”, ਤਾਂ ਉਹ ਕਰਦਾ ਹੈ।

‹ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ।›

ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ।

ਜਦੋਂ ਪੌਲੁਸ ਅਤੇ ਬਰਨਬਾਸ ਦਾ ਉਨ੍ਹਾਂ ਨਾਲ ਝਗੜਾ ਅਤੇ ਵਾਦ-ਵਿਵਾਦ ਹੋਇਆ ਤਾਂ ਇਹ ਗੱਲ ਠਹਿਰੀ ਜੋ ਪੌਲੁਸ ਅਤੇ ਬਰਨਬਾਸ ਅਤੇ ਕਈ ਹੋਰ ਮਨੁੱਖ ਉਨ੍ਹਾਂ ਵਿੱਚੋਂ ਇਸ ਗੱਲ ਦੇ ਸਹੀ ਕਰਨ ਨੂੰ ਰਸੂਲਾਂ ਅਤੇ ਬਜ਼ੁਰਗਾਂ ਦੇ ਕੋਲ ਯਰੂਸ਼ਲਮ ਨੂੰ ਜਾਣ।

¶ ਪਰ ਅਸੀਂ ਅਗਾਹਾਂ ਤੁਰ ਕੇ ਜਹਾਜ਼ ਉੱਤੇ ਚੜ੍ਹੇ ਅਤੇ ਅੱਸੁਸ ਦੀ ਵੱਲ ਚੱਲੇ ਜਿੱਥੋਂ ਅਸੀਂ ਪੌਲੁਸ ਨੂੰ ਨਾਲ ਚੜ੍ਹਾ ਲੈਣਾ ਸੀ, ਕਿਉਂ ਜੋ ਉਹ ਆਪ ਪੈਦਲ ਜਾਣ ਦਾ ਇਰਾਦਾ ਬਣਾ ਕੇ ਇਸ ਤਰ੍ਹਾਂ ਹੀ ਹੁਕਮ ਦੇ ਗਿਆ ਸੀ।

¶ ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ!

ਤਾਂ ਫੇਰ ਕੀ ਨਤੀਜਾ ਨਿੱਕਲਿਆ? ਇਹ ਕਿ ਜਿਸ ਗੱਲ ਦੀ ਇਸਰਾਏਲ ਖ਼ੋਜ ਵਿੱਚ ਸੀ, ਸੋ ਉਹ ਨੂੰ ਨਾ ਲੱਭੀ ਪਰ ਚੁਣਿਆਂ ਹੋਇਆਂ ਨੂੰ ਲੱਭੀ ਹੈ, ਅਤੇ ਬਾਕੀ ਦੇ ਲੋਕਾਂ ਦੇ ਮਨ ਪੱਥਰ ਕੀਤੇ ਗਏ।

ਅਤੇ ਪਰਾਈਆਂ ਕੌਮਾਂ ਇਸ ਦਯਾ ਦੇ ਲਈ ਪਰਮੇਸ਼ੁਰ ਦੀ ਵਡਿਆਈ ਕਰਨ ਜਿਵੇਂ ਲਿਖਿਆ ਹੋਇਆ ਹੈ, ਇਸ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੇਰੀ ਵਡਿਆਈ ਕਰਾਂਗਾ, ਅਤੇ ਤੇਰੇ ਨਾਮ ਦਾ ਭਜਨ ਗਾਵਾਂਗਾ।

ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ!

ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ!

¶ ਅੰਤ ਵਿੱਚ, ਹੇ ਭਰਾਵੋ, ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪ੍ਰਭੂ ਦਾ ਉਪਦੇਸ਼ ਤੇਜੀ ਨਾਲ ਫ਼ੈਲੇ ਅਤੇ ਮਹਿਮਾ ਪਾਵੇ ਜਿਵੇਂ ਕਿ ਤੁਹਾਡੇ ਵਿੱਚ ਹੋਇਆ।