TSK

TSK · ਰਸੂਲਾਂ ਦੇ ਕਰਤੱਬ 13:8

Treasury of Scripture Knowledge references in ਪੰਜਾਬੀ IRV.

Back to passage

ਤਾਂ ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਨੇੜੇ ਆਣ ਕੇ ਮੀਕਾਯਾਹ ਦੀ ਗੱਲ੍ਹ ਉੱਤੇ ਮਾਰਿਆ ਅਤੇ ਆਖਿਆ, ਯਹੋਵਾਹ ਦਾ ਆਤਮਾ ਕਿਸ ਰਾਹ ਥਾਣੀ ਮੇਰੇ ਕੋਲੋਂ ਦੀ ਲੰਘਿਆ ਜੋ ਤੈਨੂੰ ਬੋਲੇ?

ਤਾਂ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਲਾਹਿਆ ਅਤੇ ਉਹ ਨੂੰ ਭੰਨ ਦਿੱਤਾ

ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹ ਨੂੰ ਲੱਭ ਲਿਆ ਹੈ।” “ਮਸੀਹ” ਮਤਲਬ “ਮਸੀਹਾ”

¶ ਪਰ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਉਸ ਨਗਰ ਵਿੱਚ ਜਾਦੂ ਕਰ ਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ ਅਤੇ ਆਖਦਾ ਸੀ ਕਿ ਮੈਂ ਇੱਕ ਮਹਾਂ ਪੁਰਖ ਹਾਂ।

ਜਦੋਂ ਉਹ ਉਸ ਸਾਰੇ ਟਾਪੂ ਵਿੱਚ ਫਿਰਦੇ-ਫਿਰਦੇ ਪਾਫ਼ੁਸ ਤੱਕ ਆਏ ਤਾਂ ਉਨ੍ਹਾਂ ਨੂੰ ਬਰਯੇਸੂਸ ਨਾਮ ਦਾ ਇੱਕ ਆਦਮੀ ਮਿਲਿਆ ਜਿਹੜਾ ਜਾਦੂ ਟੂਣਾ ਕਰਨ ਵਾਲਾ, ਝੂਠਾ ਨਬੀ ਅਤੇ ਕੌਮ ਦਾ ਯਹੂਦੀ ਸੀ।

ਜਿਸ ਪਰਕਾਰ ਯੰਨੇਸ ਅਤੇ ਯੰਬਰੇਸ ਨੇ ਮੂਸਾ ਦਾ ਵਿਰੋਧ ਕੀਤਾ, ਇਸੇ ਤਰ੍ਹਾਂ ਇਹ ਵੀ ਜਿਹੜੇ ਬੁੱਧ ਭ੍ਰਿਸ਼ਟ ਅਤੇ ਵਿਸ਼ਵਾਸ ਵੱਲੋਂ ਅਪਰਵਾਨ ਹਨ ਸਚਿਆਈ ਦਾ ਵਿਰੋਧ ਕਰਦੇ ਹਨ।