TSK

TSK · ਰਸੂਲਾਂ ਦੇ ਕਰਤੱਬ 16:13

Treasury of Scripture Knowledge references in ਪੰਜਾਬੀ IRV.

Back to passage

ਅਤੇ ਬਹੁਤ ਵੱਡੀ ਭੀੜ ਉਹ ਦੇ ਕੋਲ ਇਕੱਠੀ ਹੋ ਗਈ, ਸੋ ਉਹ ਬੇੜੀ ਤੇ ਚੜ੍ਹ ਕੇ ਬੈਠ ਗਿਆ ਅਤੇ ਸਾਰੀ ਭੀੜ ਕੰਢੇ ਉੱਤੇ ਖੜੀ ਰਹੀ।

¶ ਉਸ ਨੇ ਪੁਸਤਕ ਬੰਦ ਕਰ ਕੇ ਸੇਵਕ ਨੂੰ ਦਿੱਤੀ ਅਤੇ ਬੈਠ ਗਿਆ ਅਤੇ ਪ੍ਰਾਰਥਨਾ ਘਰ ਵਿੱਚ ਹਾਜ਼ਰ ਲੋਕਾਂ ਦੀਆਂ ਅੱਖਾਂ ਉਸ ਤੇ ਲੱਗੀਆਂ ਹੋਈਆਂ ਸਨ।

ਸਵੇਰ-ਸਾਰ ਯਿਸੂ ਹੈਕਲ ਵੱਲ ਗਿਆ ਅਤੇ ਸਾਰੇ ਲੋਕ ਯਿਸੂ ਕੋਲ ਆਏ।

¶ ਜਦੋਂ ਉਹ ਬਾਹਰ ਨਿੱਕਲ ਰਹੇ ਸਨ ਤਾਂ ਉਹ ਬੇਨਤੀ ਕਰਨ ਲੱਗੇ ਕਿ ਅਗਲੇ ਸਬਤ ਦੇ ਦਿਨ ਇਹ ਹੀ ਗੱਲਾਂ ਸਾਨੂੰ ਸੁਣਾਈਆਂ ਜਾਣ।

ਅਤੇ ਪੌਲੁਸ ਆਪਣੀ ਰੀਤੀ ਅਨੁਸਾਰ ਉਨ੍ਹਾਂ ਦੇ ਕੋਲ ਅੰਦਰ ਗਿਆ ਅਤੇ ਤਿੰਨ ਸਬਤ ਦੇ ਦਿਨਾਂ ਤੱਕ ਉਨ੍ਹਾਂ ਨੂੰ ਪਵਿੱਤਰ ਗ੍ਰੰਥ ਸੁਣਾਉਂਦਾ ਰਿਹਾ,

¶ ਹਫ਼ਤੇ ਦੇ ਪਹਿਲੇ ਦਿਨ ਜਦੋਂ ਅਸੀਂ ਰੋਟੀ ਤੋੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਦਿਨ ਜਾਣ ਲਈ ਤਿਆਰ ਸੀ, ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤੱਕ ਉਪਦੇਸ਼ ਕਰਦਾ ਰਿਹਾ।

ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ।