TSK

TSK · ਰਸੂਲਾਂ ਦੇ ਕਰਤੱਬ 18:21

Treasury of Scripture Knowledge references in ਪੰਜਾਬੀ IRV.

Back to passage

ਅਤੇ ਥੋੜ੍ਹਾ ਅੱਗੇ ਵਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ‹ਹੇ ਪਿਤਾ, ਜੇ ਹੋ ਸਕੇ ਤਾਂ ਇਹ ਪਿਆਲਾ ਮੇਰੇ ਕੋਲੋਂ ਟਲ ਜਾਵੇ, ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹ ਜੋ ਤੂੰ ਚਾਹੁੰਦਾ ਹੈਂ।›

ਕਿ ਤੁਸੀਂ ਮੂਰਤੀਆਂ ਦੇ ਚੜ੍ਹਾਵਿਆਂ, ਲਹੂ ਅਤੇ ਗਲ਼ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਤੁਹਾਡਾ ਭਲਾ ਹੋਵੇ।

ਕਿਉਂਕਿ ਪੌਲੁਸ ਨੇ ਇਹ ਫੈਸਲਾ ਕੀਤਾ ਸੀ ਜੋ ਅਫ਼ਸੁਸ ਤੋਂ ਲੰਘ ਜਾਂਵਾਂ ਕਿ ਏਸ਼ੀਆ ਵਿੱਚ ਮੈਨੂੰ ਕਿਤੇ ਚਿਰ ਨਾ ਲੱਗੇ, ਕਿਉਂ ਜੋ ਉਹ ਛੇਤੀ ਕਰਦਾ ਸੀ ਕਿ ਜੇ ਹੋ ਸਕੇ ਤਾਂ ਮੈਂ ਪੰਤੇਕੁਸਤ ਦੇ ਦਿਨ ਯਰੂਸ਼ਲਮ ਵਿੱਚ ਪਹੁੰਚ ਜਾਂਵਾਂ।

ਅਤੇ ਸਦਾ ਇਹ ਪ੍ਰਾਰਥਨਾ ਕਰਦਾ ਹਾਂ ਜੋ ਕਿਸੇ ਤਰ੍ਹਾਂ ਹੁਣ ਐਨੇ ਚਿਰ ਪਿੱਛੋਂ ਪਰਮੇਸ਼ੁਰ ਦੀ ਮਰਜ਼ੀ ਨਾਲ ਮੈਂ ਸਲਾਮਤੀ ਨਾਲ ਤੁਹਾਡੇ ਕੋਲ ਪਹੁੰਚਾਂ।

ਪਰ ਜੇ ਪ੍ਰਭੂ ਚਾਹੇ ਤਾਂ ਮੈਂ ਤੁਹਾਡੇ ਕੋਲ ਛੇਤੀ ਆਵਾਂਗਾ ਅਤੇ ਫੁੱਲਿਆ ਹੋਇਆਂ ਦੇ ਬਚਨ ਨੂੰ ਨਹੀਂ ਸਗੋਂ ਉਹਨਾਂ ਦੀ ਸਮਰੱਥਾ ਨੂੰ ਜਾਣ ਲਵਾਂਗਾ।

¶ ਮੁਕਦੀ ਗੱਲ ਹੇ ਭਰਾਵੋ, ਖੁਸ਼ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਇਕੱਠੇ ਰਹੋ ਅਤੇ ਪਰਮੇਸ਼ੁਰ ਜੋ ਪਿਆਰ ਅਤੇ ਸ਼ਾਂਤੀ ਦਾ ਦਾਤਾ ਹੈ ਤੁਹਾਡੇ ਨਾਲ-ਨਾਲ ਹੋਵੇਗਾ।

ਜੇਕਰ ਪਰਮੇਸ਼ੁਰ ਚਾਹੇ ਤਾਂ ਅਸੀਂ ਇਹੋ ਹੀ ਕਰਾਂਗੇ।

ਕਿਉਂਕਿ ਜੇ ਪਰਮੇਸ਼ੁਰ ਦੀ ਮਰਜ਼ੀ ਇਸ ਤਰ੍ਹਾਂ ਹੋਵੇ ਤਾਂ ਚੰਗੇ ਕੰਮਾਂ ਕਰਕੇ ਦੁੱਖ ਸਹਿਣਾ ਇਸ ਨਾਲੋਂ ਚੰਗਾ ਹੈ ਜੋ ਤੁਸੀਂ ਬੁਰੇ ਕੰਮ ਕਰਕੇ ਦੁੱਖ ਝੱਲੋ