TSK

TSK · ਰਸੂਲਾਂ ਦੇ ਕਰਤੱਬ 18:3

Treasury of Scripture Knowledge references in ਪੰਜਾਬੀ IRV.

Back to passage

ਤੁਸੀਂ ਆਪ ਜਾਣਦੇ ਹੋ ਕਿ ਮੇਰੇ ਇਨ੍ਹਾਂ ਹੀ ਹੱਥਾਂ ਨੇ ਮੇਰੀਆਂ ਅਤੇ ਮੇਰੇ ਸਾਥੀਆਂ ਦੀਆਂ ਲੋੜਾਂ ਪੂਰੀਆਂ ਕੀਤੀਆਂ।

ਅਥਵਾ ਕੀ ਸਿਰਫ਼ ਮੈਨੂੰ ਅਤੇ ਬਰਨਬਾਸ ਨੂੰ ਹੀ ਹੱਕ ਨਹੀਂ ਕਿ ਮਿਹਨਤ ਕਰਨੀ ਛੱਡ ਦੇਈਏ?

ਅਤੇ ਜਦ ਤੁਹਾਡੇ ਕੋਲ ਹੁੰਦਿਆਂ ਹੋਇਆ ਮੈਨੂੰ ਜ਼ਰੂਰਤ ਪਈ ਤਾਂ ਕਿਸੇ ਉੱਤੇ ਭਾਰ ਨਾ ਪਾਇਆ ਕਿਉਂ ਜੋ ਭਰਾਵਾਂ ਨੇ ਮਕਦੂਨਿਯਾ ਤੋਂ ਆ ਕੇ ਮੇਰੀ ਜ਼ਰੂਰਤ ਪੂਰੀ ਕੀਤੀ ਅਤੇ ਹਰ ਇੱਕ ਗੱਲ ਵਿੱਚ ਮੈਂ ਤੁਹਾਡੇ ਉੱਤੇ ਭਾਰ ਪਾਉਣ ਰੁਕਿਆ ਰਿਹਾ ਅਤੇ ਰੁਕਿਆ ਹੀ ਰਹਾਂਗਾ।

ਹੇ ਭਰਾਵੋ, ਸਾਡੀ ਮਿਹਨਤ ਤੁਹਾਨੂੰ ਚੇਤੇ ਤਾਂ ਹੋਵੇਗੀ ਕਿ ਅਸੀਂ ਇਸ ਲਈ ਕਿ ਤੁਹਾਡੇ ਵਿੱਚੋਂ ਕਿਸੇ ਉੱਤੇ ਬੋਝ ਨਾ ਬਣੀਏ ਰਾਤ-ਦਿਨ ਕੰਮ-ਧੰਦਾ ਕਰ ਕੇ, ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾਈ।