TSK

TSK · ਰਸੂਲਾਂ ਦੇ ਕਰਤੱਬ 18:4

Treasury of Scripture Knowledge references in ਪੰਜਾਬੀ IRV.

Back to passage

ਪਰਮੇਸ਼ੁਰ ਯਾਫ਼ਥ ਦੀ ਪੀੜ੍ਹੀ ਨੂੰ ਵਧਾਵੇ, ਉਹ ਸ਼ੇਮ ਦੇ ਤੰਬੂਆਂ ਵਿੱਚ ਵੱਸੇ ਅਤੇ ਕਨਾਨ ਉਸ ਦਾ ਦਾਸ ਹੋਵੇ।

¶ ਫੇਰ ਉਹ ਨਾਸਰਤ ਨੂੰ ਆਇਆ ਜਿੱਥੇ ਉਸਦਾ ਪਾਲਣ ਪੋਸ਼ਣ ਹੋਇਆ ਸੀ ਅਤੇ ਆਪਣੇ ਨੇਮ ਅਨੁਸਾਰ ਸਬਤ ਦੇ ਦਿਨ ਪ੍ਰਾਰਥਨਾ ਘਰ ਵਿੱਚ ਪੜ੍ਹਨ ਲਈ ਖੜ੍ਹਾ ਹੋਇਆ।

ਪਰ ਉਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਪਹੁੰਚੇ ਅਤੇ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਜਾ ਬੈਠੇ।

ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ।

ਇਹ ਮਨੁੱਖ ਲੋਕਾਂ ਨੂੰ ਬਿਵਸਥਾ ਤੋਂ ਵਿਰੁੱਧ ਪਰਮੇਸ਼ੁਰ ਦੀ ਬੰਦਗੀ ਕਰਨ ਨੂੰ ਭਰਮਾਉਂਦਾ ਹੈ।

ਅਤੇ ਤੁਸੀਂ ਵੇਖਦੇ ਤੇ ਸੁਣਦੇ ਹੋ ਜੋ ਇਸ ਪੌਲੁਸ ਨੇ ਕੇਵਲ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਲੱਗਭਗ ਸਾਰੇ ਏਸ਼ੀਆ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਕੇ ਬਹਿਕਾ ਦਿੱਤਾ ਹੈ, ਕਿ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਉਹ ਦੇਵਤੇ ਨਹੀਂ ਹੁੰਦੇ,।

¶ ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ!