TSK

TSK · ਰਸੂਲਾਂ ਦੇ ਕਰਤੱਬ 19:21

Treasury of Scripture Knowledge references in ਪੰਜਾਬੀ IRV.

Back to passage

¶ ਉਹ ਫ਼ਰੂਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚ ਦੀ ਲੰਘ ਗਏ, ਕਿਉਂ ਜੋ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਏਸ਼ੀਆ ਵਿੱਚ ਬਚਨ ਸੁਣਾਉਣ ਤੋਂ ਮਨ੍ਹਾ ਕੀਤਾ ਸੀ।

ਪਰੰਤੂ ਇਹ ਕਹਿ ਕੇ ਭਈ ਪਰਮੇਸ਼ੁਰ ਚਾਹੇ ਤਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ ਉਹ ਉਨ੍ਹਾਂ ਕੋਲੋਂ ਵਿਦਾ ਹੋਇਆ ਅਤੇ ਜਹਾਜ਼ ਤੇ ਚੜ੍ਹ ਕੇ ਅਫ਼ਸੁਸ ਤੋਂ ਚੱਲਿਆ ਗਿਆ।

ਕਿਉਂਕਿ ਪੌਲੁਸ ਨੇ ਇਹ ਫੈਸਲਾ ਕੀਤਾ ਸੀ ਜੋ ਅਫ਼ਸੁਸ ਤੋਂ ਲੰਘ ਜਾਂਵਾਂ ਕਿ ਏਸ਼ੀਆ ਵਿੱਚ ਮੈਨੂੰ ਕਿਤੇ ਚਿਰ ਨਾ ਲੱਗੇ, ਕਿਉਂ ਜੋ ਉਹ ਛੇਤੀ ਕਰਦਾ ਸੀ ਕਿ ਜੇ ਹੋ ਸਕੇ ਤਾਂ ਮੈਂ ਪੰਤੇਕੁਸਤ ਦੇ ਦਿਨ ਯਰੂਸ਼ਲਮ ਵਿੱਚ ਪਹੁੰਚ ਜਾਂਵਾਂ।

ਅਤੇ ਚੇਲਿਆਂ ਨੂੰ ਲੱਭ ਕੇ ਅਸੀਂ ਸੱਤ ਦਿਨ ਉੱਥੇ ਠਹਿਰੇ। ਉਨ੍ਹਾਂ ਨੇ ਆਤਮਾ ਦੇ ਰਾਹੀਂ ਪੌਲੁਸ ਨੂੰ ਆਖਿਆ ਜੋ ਯਰੂਸ਼ਲਮ ਨੂੰ ਨਾ ਜਾ।

¶ ਜਦੋਂ ਅਸੀਂ ਯਰੂਸ਼ਲਮ ਵਿੱਚ ਆ ਪਹੁੰਚੇ ਤਾਂ ਭਰਾਵਾਂ ਨੇ ਖੁਸ਼ੀ ਨਾਲ ਸਾਡਾ ਸਵਾਗਤ ਕੀਤਾ।

¶ ਜਦੋਂ ਇਹ ਗੱਲ ਨਿਸ਼ਚਿਤ ਹੋਈ ਕਿ ਅਸੀਂ ਜਹਾਜ਼ ਉੱਤੇ ਚੜ੍ਹ ਕੇ ਇਤਾਲਿਯਾ ਨੂੰ ਜਾਈਏ, ਤਾਂ ਉਨ੍ਹਾਂ ਨੇ ਪੌਲੁਸ ਅਤੇ ਕਈ ਹੋਰ ਕੈਦੀਆਂ ਨੂੰ ਯੂਲਿਉਸ ਨਾਮ ਦੇ ਪਾਤਸ਼ਾਹੀ ਪਲਟਣ ਦੇ ਇੱਕ ਸੂਬੇਦਾਰ ਨੂੰ ਸੌਂਪ ਦਿੱਤਾ!

ਜਦੋਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਸ ਦੀ ਰਾਖੀ ਕਰਦਾ ਸੀ ਅਲੱਗ ਰਹਿਣ ਦੀ ਆਗਿਆ ਹੋਈ l

ਅਤੇ ਹੇ ਭਰਾਵੋ, ਮੈਂ ਇਹ ਨਹੀਂ ਚਾਹੁੰਦਾ ਜੋ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ, ਕਿ ਮੈਂ ਕਿੰਨੀ ਹੀ ਵਾਰੀ ਤੁਹਾਡੇ ਕੋਲ ਆਉਣਾ ਚਾਹਿਆ ਕਿ ਜਿਵੇਂ ਬਾਕੀ ਪਰਾਈਆਂ ਕੌਮਾਂ ਵਿੱਚ ਮੈਨੂੰ ਫਲ ਮਿਲਿਆ, ਉਸੇ ਤਰ੍ਹਾਂ ਤੁਹਾਡੇ ਵਿੱਚ ਵੀ ਮੈਨੂੰ ਕੁਝ ਫਲ ਮਿਲੇ ਪਰ ਹੁਣ ਤੱਕ ਮੈਂ ਰੁਕਿਆ ਰਿਹਾ।

ਪਰ ਹੁਣ ਜਦੋਂ ਇੰਨ੍ਹਾਂ ਦੇਸਾਂ ਵਿੱਚ ਮੇਰੇ ਲਈ ਹੋਰ ਥਾਂ ਨਾ ਰਿਹਾ, ਅਤੇ ਬਹੁਤ ਸਾਲਾਂ ਤੋਂ ਤੁਹਾਡੇ ਕੋਲ ਆਉਣ ਦੀ ਇੱਛਾ ਰੱਖਦਾ ਹਾਂ।

¶ ਇਸੇ ਭਰੋਸੇ ਨਾਲ ਮੈਂ ਚਾਹਿਆ ਜੋ ਪਹਿਲਾਂ ਤੁਹਾਡੇ ਕੋਲ ਆਵਾਂ ਜੋ ਤੁਹਾਨੂੰ ਦੂਜੀ ਵਾਰ ਅਨੰਦ ਪ੍ਰਾਪਤ ਹੋਵੇ।

¶ ਹੇ ਭਰਾਵੋ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣੋ ਕਿ ਮੇਰੇ ਉੱਤੇ ਜੋ ਬੀਤਿਆ ਸੋ ਖੁਸ਼ਖਬਰੀ ਦੇ ਪ੍ਰਸਾਰ ਕਾਰਨ ਹੀ ਹੋਇਆ।