TSK

TSK · ਰਸੂਲਾਂ ਦੇ ਕਰਤੱਬ 2:1

Treasury of Scripture Knowledge references in ਪੰਜਾਬੀ IRV.

Back to passage

ਵਾਢੀ ਦਾ ਪਰਬ ਅਰਥਾਤ ਤੇਰੇ ਕੰਮਾਂ ਦੇ ਪਹਿਲੇ ਫਲ ਜਿਹੜੇ ਤੂੰ ਪੈਲੀ ਵਿੱਚ ਬੀਜੇ ਅਤੇ ਇਕੱਠਾ ਕਰਨ ਦਾ ਪਰਬ ਸਾਲ ਦੇ ਛੇਕੜ ਵਿੱਚ ਜਦ ਤੂੰ ਆਪਣੀ ਕਮਾਈ ਨੂੰ ਪੈਲੀ ਤੋਂ ਇਕੱਠਾ ਕਰ ਲਿਆ ਹੋਵੇ।

¶ “ਫੇਰ ਉਸ ਸਬਤ ਦੇ ਅਗਲੇ ਦਿਨ ਤੋਂ ਜਦ ਤੁਸੀਂ ਹਿਲਾਉਣ ਦੀ ਭੇਟ ਦਾ ਪੂਲਾ ਲਿਆਏ, ਤੁਸੀਂ ਅਗਲੇ ਸੱਤ ਸਬਤ ਗਿਣ ਲੈਣਾ।

¶ ਜਦ ਤੋਂ ਤੁਸੀਂ ਆਪਣੀ ਖੜ੍ਹੀ ਫ਼ਸਲ ਨੂੰ ਦਾਤੀ ਲਾਉਣ ਲੱਗੋ, ਉਸ ਸਮੇਂ ਤੋਂ ਸ਼ੁਰੂ ਕਰਕੇ ਤੁਸੀਂ ਸੱਤ ਹਫ਼ਤੇ ਗਿਣ ਲਿਓ।

ਨਾਲੇ ਯਹੂਦਾਹ ਉੱਤੇ ਪਰਮੇਸ਼ੁਰ ਦਾ ਹੱਥ ਸੀ ਕਿ ਉਨ੍ਹਾਂ ਨੂੰ ਇੱਕ ਦਿਲ ਕਰ ਦੇਵੇ ਤਾਂ ਜੋ ਉਹ ਪਾਤਸ਼ਾਹ ਅਤੇ ਸਰਦਾਰਾਂ ਦਾ ਹੁਕਮ ਜੋ ਯਹੋਵਾਹ ਦੇ ਵਾਕ ਅਨੁਸਾਰ ਸੀ ਮੰਨ ਲੈਣ।

ਮੈਂ ਉਹਨਾਂ ਨੂੰ ਇੱਕ ਦਿਲ ਅਤੇ ਇੱਕ ਮਾਰਗ ਦਿਖਾਵਾਂਗਾ ਭਈ ਉਹ ਸਦਾ ਲਈ ਆਪਣੇ ਅਤੇ ਆਪਣੇ ਪਿੱਛੋਂ ਆਪਣੇ ਪੁੱਤਰਾਂ ਦੀ ਭਲਿਆਈ ਲਈ ਮੈਥੋਂ ਡਰਨ

ਅਤੇ ਜਦੋਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਅਰਥਾਤ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਲਮਈ, ਮੱਤੀ ਅਤੇ ਹਲਫ਼ਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿੰਦੇ ਸਨ।

ਜਦੋਂ ਉਨ੍ਹਾਂ ਨੇ ਇਹ ਸੁਣਿਆ ਤਦ ਉਹਨਾਂ ਨੇ ਇੱਕ ਮਨ ਹੋ ਕੇ ਉੱਚੀ ਅਵਾਜ਼ ਨਾਲ ਪਰਮੇਸ਼ੁਰ ਨੂੰ ਆਖਿਆ, ਹੇ ਪਰਮੇਸ਼ੁਰ, ਤੁਸੀਂ ਹੀ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ, ਰਚਿਆ।

¶ ਰਸੂਲਾਂ ਦੇ ਹੱਥੋਂ ਬਹੁਤ ਸਾਰੇ ਨਿਸ਼ਾਨ ਅਤੇ ਅਚਰਜ਼ ਕੰਮ ਲੋਕਾਂ ਵਿੱਚ ਹੋ ਰਹੇ ਸਨ, ਅਤੇ ਉਹ ਸਭ ਇੱਕ ਮਨ ਹੋ ਕੇ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੁੰਦੇ ਸਨ।

ਤਾਂ ਜੋ ਤੁਸੀਂ ਇੱਕ ਮਨ ਹੋ ਕੇ ਇੱਕ ਜ਼ੁਬਾਨ ਨਾਲ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਕਰੋ।

¶ ਸਿਰਫ਼ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਯੋਗ ਚਾਲ ਚੱਲੋ ਜੋ ਮੈਂ ਭਾਵੇਂ ਆਣ ਕੇ ਤੁਹਾਨੂੰ ਵੇਖਾਂ ਭਾਵੇਂ ਤੁਹਾਡੇ ਤੋਂ ਦੂਰ ਹੋਵਾਂ, ਪਰ ਤੁਹਾਡੇ ਬਾਰੇ ਇਹ ਸੁਣਾਂ ਕਿ ਤੁਸੀਂ ਇੱਕੋ ਆਤਮਾ ਵਿੱਚ ਦ੍ਰਿੜ੍ਹ ਅਤੇ ਇੱਕੋ ਮਨ ਹੋ ਕੇ ਖੁਸ਼ਖਬਰੀ ਦੇ ਵਿਸ਼ਵਾਸ ਲਈ ਮਿਹਨਤ ਕਰਦੇ ਹੋ।