TSK

TSK · ਰਸੂਲਾਂ ਦੇ ਕਰਤੱਬ 2:7

Treasury of Scripture Knowledge references in ਪੰਜਾਬੀ IRV.

Back to passage

¶ ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ।

ਅਤੇ ਥੋੜ੍ਹੇ ਸਮੇਂ ਪਿੱਛੋਂ ਜਿਹੜੇ ਉੱਥੇ ਖੜ੍ਹੇ ਸਨ ਉਨ੍ਹਾਂ ਦੇ ਕੋਲ ਆ ਕੇ ਪਤਰਸ ਨੂੰ ਕਿਹਾ, ਸੱਚੀ ਮੁੱਚੀ ਤੂੰ ਵੀ ਉਨ੍ਹਾਂ ਵਿੱਚੋਂ ਹੈਂ, ਤੇਰੀ ਬੋਲੀ ਦੱਸਦੀ ਹੈ।

ਤਾਂ ਉਹ ਉੱਠਿਆ ਅਤੇ ਉਸੇ ਸਮੇਂ ਆਪਣੀ ਮੰਜੀ ਚੁੱਕ ਕੇ ਉਨ੍ਹਾਂ ਸਭਨਾਂ ਦੇ ਸਾਹਮਣੇ ਨਿੱਕਲ ਗਿਆ! ਤਦ ਉਹ ਸੱਭੇ ਹੈਰਾਨ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਅਸੀਂ ਇਸ ਤਰ੍ਹਾਂ ਦੀ ਗੱਲ ਕਦੇ ਨਹੀਂ ਵੇਖੀ!

ਅਤੇ ਉਹ ਆਖਣ ਲੱਗੇ, ਹੇ ਗਲੀਲੀ ਮਨੁੱਖੋ, ਤੁਸੀਂ ਕਿਉਂ ਅਕਾਸ਼ ਦੀ ਵੱਲ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਸਵਰਗ ਉੱਪਰ ਉੱਠਾ ਲਿਆ ਗਿਆ, ਉਸੇ ਤਰ੍ਹਾਂ ਫਿਰ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਸਵਰਗ ਉੱਤੇ ਜਾਂਦੇ ਵੇਖਿਆ l

ਅਤੇ ਉਸ ਨੂੰ ਪਛਾਣ ਲਿਆ ਕਿ ਇਹ ਉਹੀ ਹੈ ਜਿਹੜਾ ਹੈਕਲ ਦੇ ਸੋਹਣੇ ਦਰਵਾਜ਼ੇ ਤੇ ਭੀਖ ਮੰਗਣ ਲਈ ਬੈਠਦਾ ਹੁੰਦਾ ਸੀ, ਅਤੇ ਜੋ ਉਹ ਦੇ ਨਾਲ ਵਾਪਰਿਆ, ਉਹ ਬਹੁਤ ਹੈਰਾਨ ਤੇ ਅਚਰਜ਼ ਹੋਏ।