TSK

TSK · ਰਸੂਲਾਂ ਦੇ ਕਰਤੱਬ 20:21

Treasury of Scripture Knowledge references in ਪੰਜਾਬੀ IRV.

Back to passage

ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਹਰ ਇੱਕ ਮਨੁੱਖ ਦਾ ਨਿਆਂ ਉਸ ਦੇ ਚਾਲ-ਚੱਲਣ ਦੇ ਅਨੁਸਾਰ ਹੀ ਕਰਾਂਗਾ। ਤੁਸੀਂ ਮੁੜੋ ਅਤੇ ਆਪਣੇ ਸਾਰੇ ਅਪਰਾਧਾਂ ਵੱਲੋਂ ਮੁੜ ਆਓ, ਤਾਂ ਜੋ ਤੁਹਾਡੀ ਬਦੀ ਤੁਹਾਡੇ ਲਈ ਠੋਕਰ ਦਾ ਕਾਰਨ ਨਾ ਹੋਵੇ।

¶ ਉਸੇ ਵੇਲੇ ਤੋਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ, ‹ਤੋਬਾ ਕਰੋ ਕਿਉਂ ਜੋ ਸਵਰਗ ਰਾਜ ਨੇੜੇ ਆਇਆ ਹੈ।›

‹ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੋਬਾ ਕਰੋ ਅਤੇ ਖੁਸ਼ਖਬਰੀ ਉੱਤੇ ਵਿਸ਼ਵਾਸ ਕਰੋ।›

‹ਮੈਂ ਤੁਹਾਨੂੰ ਆਖਦਾ ਹਾਂ, ਨਹੀਂ, ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ ਹੋ ਜਾਵੇਗਾ।›

‹ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰ੍ਹਾਂ ਸਵਰਗ ਵਿੱਚ ਵੀ ਇੱਕ ਤੋਬਾ ਕਰਨ ਵਾਲੇ ਪਾਪੀ ਕੇ ਕਾਰਨ ਬਹੁਤ ਖੁਸ਼ੀ ਹੋਵੇਗੀ, ਜਿੰਨੀ ਕਿ ਉਨ੍ਹਾਂ ਨੜਿੰਨਵਿਆਂ ਧਰਮੀਆਂ ਦੇ ਕਾਰਨ ਨਹੀਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਹੈ।›

‹ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ।›

ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।”

ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।

ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ।

ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ।

ਸੋ ਹੇ ਭਾਈਓ, ਇਹ ਜਾਣੋ ਕਿ ਉਸੇ ਦੇ ਦੁਆਰਾ ਤੁਹਾਨੂੰ ਪਾਪਾਂ ਦੀ ਮਾਫ਼ੀ ਦੀ ਖ਼ਬਰ ਦਿੱਤੀ ਜਾਂਦੀ ਹੈ।

ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ।

ਇਹ ਗੱਲ ਸਭ ਯਹੂਦੀਆਂ ਅਤੇ ਯੂਨਾਨੀਆਂ ਉੱਤੇ ਜਿਹੜੇ ਅਫ਼ਸੁਸ ਵਿੱਚ ਰਹਿੰਦੇ ਸਨ, ਉਜਾਗਰ ਹੋ ਗਈ ਅਤੇ ਉਹ ਸਭ ਡਰ ਗਏ ਅਤੇ ਪ੍ਰਭੂ ਯਿਸੂ ਦੇ ਨਾਮ ਦੀ ਵਡਿਆਈ ਹੋਈ।

¶ ਪਰ ਕਈ ਦਿਨਾਂ ਤੋਂ ਬਾਅਦ ਫ਼ੇਲਿਕਸ ਆਪਣੀ ਪਤਨੀ ਦਰੂਸਿੱਲਾ ਨਾਲ ਜਿਹੜੀ ਯਹੂਦਣ ਸੀ ਆਇਆ ਅਤੇ ਪੌਲੁਸ ਨੂੰ ਬੁਲਾ ਕੇ ਮਸੀਹ ਯਿਸੂ ਦੇ ਉੱਤੇ ਵਿਸ਼ਵਾਸ ਕਰਨ ਦੇ ਬਾਰੇ ਉਸ ਤੋਂ ਸੁਣਿਆ।

ਸਗੋਂ ਪਹਿਲਾਂ ਦੰਮਿਸ਼ਕ ਦੇ ਰਹਿਣ ਵਾਲਿਆਂ ਨੂੰ, ਫਿਰ ਯਰੂਸ਼ਲਮ, ਸਾਰੇ ਯਹੂਦਿਯਾ ਦੇਸ ਵਿੱਚ ਅਤੇ ਪਰਾਈਆਂ ਕੌਮਾਂ ਨੂੰ ਵੀ ਉਪਦੇਸ਼ ਕੀਤਾ ਕਿ ਤੋਬਾ ਕਰੋ ਅਤੇ ਪਰਮੇਸ਼ੁਰ ਦੀ ਵੱਲ ਮੁੜੋ ਅਤੇ ਤੋਬਾ ਦੇ ਯੋਗ ਕੰਮ ਕਰੋ।

¶ ਮੈਂ ਯੂਨਾਨੀਆਂ ਅਤੇ ਗ਼ੈਰ ਯੂਨਾਨੀਆਂ ਦਾ, ਬੁੱਧਵਾਨਾਂ ਅਤੇ ਨਿਰਬੁੱਧਾਂ ਦਾ ਕਰਜ਼ਦਾਰ ਹਾਂ।

ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ।

ਸਗੋਂ ਸਾਡੇ ਲਈ ਵੀ ਜਿਨ੍ਹਾਂ ਦੇ ਲਈ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਵੇਗਾ ਅਰਥਾਤ ਸਾਡੇ ਲਈ ਜਿਹੜੇ ਉਸ ਦੇ ਉੱਤੇ ਵਿਸ਼ਵਾਸ ਕਰਦੇ ਹਾਂ ਜਿਸ ਨੇ ਸਾਡੇ ਪ੍ਰਭੂ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।

ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੂ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਦਿਲ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਹੈ, ਤਾਂ ਤੂੰ ਜ਼ਰੂਰ ਬਚਾਇਆ ਜਾਵੇਂਗਾ।

ਕਿਉਂ ਜੋ ਪਰਮੇਸ਼ੁਰ ਯੋਗ ਉਦਾਸੀ ਮੁਕਤੀ ਲਈ ਅਜਿਹੀ ਤੋਬਾ ਪੈਦਾ ਕਰਦੀ ਹੈ ਜਿਸ ਤੋਂ ਕੋਈ ਪਛਤਾਉਂਦਾ ਨਹੀਂ ਪਰ ਸੰਸਾਰ ਦੀ ਉਦਾਸੀ ਮੌਤ ਨੂੰ ਪੈਦਾ ਕਰਦੀ ਹੈ।

ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।

¶ ਇਸ ਕਾਰਨ ਮੈਂ ਵੀ ਤੁਹਾਡੇ ਵਿਸ਼ਵਾਸ ਨੂੰ ਜੋ ਪ੍ਰਭੂ ਯਿਸੂ ਦੇ ਉੱਤੇ ਹੈ ਅਤੇ ਉਸ ਪਿਆਰ ਬਾਰੇ ਜੋ ਸਭਨਾਂ ਸੰਤਾਂ ਦੇ ਲਈ ਹੈ ਸੁਣਿਆ!

ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੋਬਾ ਕਰਨੀ ਬਖ਼ਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ।

¶ ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ।

ਅਤੇ ਉਹ ਗਵਾਹੀ ਇਹ ਹੈ ਕਿ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤਰ ਦੇ ਵਿੱਚ ਹੈ।