TSK

TSK · ਰਸੂਲਾਂ ਦੇ ਕਰਤੱਬ 20:7

Treasury of Scripture Knowledge references in ਪੰਜਾਬੀ IRV.

Back to passage

ਤਦ ਉਹ ਆਪਣੇ-ਆਪਣੇ ਸਥਾਨ ਤੇ ਖੜ੍ਹੇ ਹੋ ਕੇ ਦਿਨ ਦੇ ਇੱਕ ਪਹਿਰ ਤੱਕ ਆਪਣੇ ਪਰਮੇਸ਼ੁਰ ਯਹੋਵਾਹ ਦੀ ਬਿਵਸਥਾ ਦੀ ਪੁਸਤਕ ਨੂੰ ਪੜ੍ਹਦੇ ਰਹੇ ਅਤੇ ਦੂਸਰੇ ਪਹਿਰ ਆਪਣੇ ਪਾਪਾਂ ਦਾ ਇਕਰਾਰ ਕਰਦੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਰਹੇ।

ਤਾਂ ਉਸ ਨੇ ਰੋਟੀ ਲਈ ਅਤੇ ਧੰਨਵਾਦ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ‹ਇਹ ਮੇਰਾ ਸਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।›

¶ ਹਫ਼ਤੇ ਦੇ ਪਹਿਲੇ ਦਿਨ, ਤੜਕੇ ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿੱਥੇ ਯਿਸੂ ਦਾ ਸਰੀਰ ਪਿਆ ਹੋਇਆ ਸੀ। ਅਜੇ ਹਨ੍ਹੇਰਾ ਹੀ ਸੀ। ਉਸ ਨੇ ਵੇਖਿਆ ਜਿਸ ਪੱਥਰ ਨਾਲ ਕਬਰ ਬੰਦ ਸੀ ਉਹ ਪਰੇ ਕੀਤਾ ਹੋਇਆ ਸੀ।

ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ। ਥੋਮਾ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, ‹“ਤੁਹਾਨੂੰ ਸ਼ਾਂਤੀ ਮਿਲੇ।”›

ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ-ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ।

ਫੇਰ ਉਹ ਉੱਪਰ ਆਇਆ ਅਤੇ ਰੋਟੀ ਤੋੜ ਕੇ ਖਾਧੀ ਅਤੇ ਐਨਾ ਚਿਰ ਗੱਲਾਂ ਕਰਦਾ ਰਿਹਾ ਜੋ ਦਿਨ ਚੜ੍ਹ ਗਿਆ, ਤਦ ਉਹ ਤੁਰ ਪਿਆ।

¶ ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ!

¶ ਪਰੰਤੂ ਇਹ ਕਹਿੰਦਾ ਹੋਇਆ ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਕਿਉਂ ਜੋ ਤੁਹਾਡੇ ਇਕੱਠੇ ਹੋਣ ਤੋਂ ਭਲਿਆਈ ਨਹੀਂ ਸਗੋਂ ਬੁਰਿਆਈ ਹੁੰਦੀ ਹੈ।

ਹਰ ਹਫ਼ਤੇ ਦੇ ਪਹਿਲੇ ਦਿਨ ਤੁਹਾਡੇ ਵਿੱਚੋਂ ਹਰੇਕ ਆਪਣੀ ਯੋਗਤਾ ਅਨੁਸਾਰ ਵੱਖ ਕਰ ਕੇ ਆਪਣੇ ਕੋਲ ਰੱਖ ਛੱਡੇ ਕਿ ਜਦ ਮੈਂ ਆਵਾਂ ਤਦ ਉਗਰਾਹੀ ਨਾ ਕਰਨੀ ਪਵੇ।

ਮੈਂ ਪ੍ਰਭੂ ਦੇ ਦਿਨ ਆਤਮਾ ਵਿੱਚ ਆਇਆ ਅਤੇ ਮੈਂ ਆਪਣੇ ਪਿੱਛੇ ਤੁਰ੍ਹੀ ਜਿਹੀ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ,