TSK

TSK · ਰਸੂਲਾਂ ਦੇ ਕਰਤੱਬ 21:13

Treasury of Scripture Knowledge references in ਪੰਜਾਬੀ IRV.

Back to passage

ਸਮੂਏਲ ਨੇ ਆਖਿਆ, ਫੇਰ ਭੇਡਾਂ ਦੀ ਮੈਂ-ਮੈਂ ਅਤੇ ਬਲ਼ਦਾਂ ਦਾ ਅੜਿੰਗਣਾਂ ਕੀ ਹੈ, ਜੋ ਮੈਂ ਸੁਣਦਾ ਹਾਂ?

ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ, ਤੁਹਾਡਾ ਕੀ ਮਤਲਬ ਹੈ ਕਿ ਤੁਸੀਂ ਮੇਰੀ ਪਰਜਾ ਨੂੰ ਦਬਾਉਂਦੇ ਹੋ, ਅਤੇ ਗਰੀਬਾਂ ਨੂੰ ਰਗੜਦੇ ਹੋ?

ਤਦ ਕਪਤਾਨ ਯੂਨਾਹ ਦੇ ਕੋਲ ਗਿਆ ਅਤੇ ਉਸ ਨੂੰ ਕਿਹਾ, “ਤੂੰ ਕਿਸ ਤਰ੍ਹਾਂ ਗੂੜ੍ਹੀ ਨੀਂਦ ਵਿੱਚ ਸੌਂ ਸਕਦਾ ਹੈਂ? ਉੱਠ! ਆਪਣੇ ਦੇਵਤੇ ਨੂੰ ਪੁਕਾਰ! ਸ਼ਾਇਦ ਤੇਰਾ ਦੇਵਤਾ ਸਾਨੂੰ ਯਾਦ ਕਰੇ ਅਤੇ ਅਸੀਂ ਨਾਸ ਨਾ ਹੋਈਏ!”

‹ਕਿਉਂਕਿ ਮੈਂ ਉਸ ਨੂੰ ਵਿਖਾਵਾਂਗਾ ਜੋ ਮੇਰੇ ਨਾਮ ਦੇ ਬਦਲੇ ਉਸ ਨੂੰ ਕੀ ਕੁਝ ਝੱਲਣਾ ਪਵੇਗਾ।›

ਹੇ ਭਰਾਵੋ, ਤੁਹਾਡੇ ਹੱਕ ਵਿੱਚ ਜਿਹੜਾ ਘਮੰਡ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਕਰਦਾ ਹਾਂ ਉਹ ਦੀ ਸਹੁੰ ਹੈ ਜੋ ਮੈਂ ਹਰ ਰੋਜ਼ ਮਰਦਾ ਹਾਂ।

ਕੀ ਉਹ ਮਸੀਹ ਦੇ ਦਾਸ ਹਨ? ਮੈਂ ਬੇਸੁੱਧ ਵਾਂਗੂੰ ਬੋਲਦਾ ਹਾਂ, ਮੈਂ ਉਹਨਾਂ ਨਾਲੋਂ ਵਧੀਕ ਹਾਂ, ਅਰਥਾਤ ਮਿਹਨਤ ਕਰਨ ਵਿੱਚ ਵੱਧ ਕੇ ਹਾਂ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਦੇ ਜੋਖਮਾਂ ਵਿੱਚ ਵੀ ਵੱਧ ਕੇ ਹਾਂ।

ਪਰ ਭਾਵੇਂ ਮੈਨੂੰ ਤੁਹਾਡੇ ਵਿਸ਼ਵਾਸ ਦੇ ਬਲੀਦਾਨ ਅਤੇ ਸੇਵਕਾਈ ਦੇ ਨਾਲ ਆਪਣਾ ਲਹੂ ਵੀ ਵਹਾਉਣਾ ਪਵੇ ਤਾਂ ਵੀ ਮੈਂ ਅਨੰਦ ਕਰਦਾ ਹਾਂ ਅਤੇ ਤੁਹਾਡੇ ਨਾਲ ਵੀ ਅਨੰਦ ਹਾਂ।

¶ ਹੁਣ ਮੈਂ ਆਪਣਿਆਂ ਉਨ੍ਹਾਂ ਦੁੱਖਾਂ ਵਿੱਚ ਜੋ ਤੁਹਾਡੇ ਲਈ ਝੱਲਦਾ ਹਾਂ ਤੇ ਅਨੰਦ ਹਾਂ ਅਤੇ ਮਸੀਹ ਦਿਆਂ ਦੁੱਖ ਦਾ ਘਾਟਾ ਮੈਂ ਉਹ ਦੀ ਦੇਹੀ ਅਰਥਾਤ ਕਲੀਸਿਯਾ ਦੇ ਲਈ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ

ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਕੰਮਾਂ ਵਿੱਚ ਨਹੀਂ ਫਸਾਉਂਦਾ ਕਿਉਂ ਜੋ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ।

ਕਿਉਂ ਜੋ ਮੈਂ ਜਾਣਦਾ ਹਾਂ ਜੋ ਮੇਰੇ ਤੰਬੂ ਦੇ ਡਿੱਗਣ ਦਾ ਸਮਾਂ ਆ ਗਿਆ ਹੈ ਜਿਵੇਂ ਸਾਡੇ ਪ੍ਰਭੂ ਯਿਸੂ ਮਸੀਹ ਨੇ ਮੇਰੇ ਉੱਤੇ ਇਹ ਪਹਿਲਾਂ ਹੀ ਪਰਗਟ ਕੀਤਾ ਸੀ l

ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ।