ਹੇ ਪਰਮੇਸ਼ੁਰ, ਤੂੰ ਮੈਨੂੰ ਜਵਾਨੀ ਤੋਂ ਸਿਖਾਇਆ ਹੈ, ਅਤੇ ਹੁਣ ਤੱਕ ਮੈਂ ਤੇਰੇ ਅਨੋਖੇ ਕੰਮਾਂ ਨੂੰ ਦੱਸਦਾ ਰਿਹਾ।
TSK
TSK · ਰਸੂਲਾਂ ਦੇ ਕਰਤੱਬ 21:16
Treasury of Scripture Knowledge references in ਪੰਜਾਬੀ IRV.
ਧੌਲਾ ਸਿਰ ਸਜਾਵਟ ਦਾ ਮੁਕਟ ਹੈ, ਉਹ ਧਰਮ ਦੇ ਮਾਰਗ ਤੋਂ ਪ੍ਰਾਪਤ ਹੁੰਦਾ ਹੈ।
¶ ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ ਅਤੇ ਕੁਰਨੇਲਿਯੁਸ ਆਪਣੇ ਘਰ ਵਾਲਿਆਂ ਅਤੇ ਪਿਆਰੇ ਮਿੱਤਰਾਂ ਨੂੰ ਇਕੱਠੇ ਕਰ ਕੇ ਉਹਨਾਂ ਦਾ ਰਾਹ ਵੇਖ ਰਿਹਾ ਸੀ।
¶ ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫ਼ੈਨੀਕੇ, ਕੁਪਰੁਸ ਅਤੇ ਅੰਤਾਕਿਯਾ ਤੱਕ ਫਿਰਦਿਆਂ ਹੋਇਆਂ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ।
ਜਦੋਂ ਕੁਪਰੁਸ ਵਿਖਾਈ ਦਿੱਤਾ ਤਾਂ ਉਹ ਨੂੰ ਖੱਬੇ ਹੱਥ ਛੱਡ ਕੇ ਸੀਰੀਯਾ ਨੂੰ ਚੱਲੇ ਅਤੇ ਸੂਰ ਵਿੱਚ ਜਾ ਉੱਤਰੇ, ਕਿਉਂ ਜੋ ਉੱਥੇ ਜਹਾਜ਼ ਦਾ ਮਾਲ ਉਤਾਰਨਾ ਸੀ।
ਅੰਦਰੁਨਿਕੁਸ ਅਤੇ ਯੂਨਿਆਸ ਮੇਰੇ ਰਿਸ਼ਤੇਦਾਰਾਂ ਨੂੰ ਸੁੱਖ-ਸਾਂਦ ਆਖੋ, ਜਿਹੜੇ ਕੈਦ ਵਿੱਚ ਮੇਰੇ ਸਾਥੀ ਸਨ ਅਤੇ ਰਸੂਲਾਂ ਵਿੱਚ ਪ੍ਰਸਿੱਧ ਹਨ ਅਤੇ ਮੇਰੇ ਤੋਂ ਪਹਿਲਾਂ ਮਸੀਹ ਵਿੱਚ ਹੋਏ l
ਹੇ ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ। ਹੇ ਬਾਲਕੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਪਿਤਾ ਨੂੰ ਜਾਣਦੇ ਹੋ।