TSK

TSK · ਰਸੂਲਾਂ ਦੇ ਕਰਤੱਬ 21:39

Treasury of Scripture Knowledge references in ਪੰਜਾਬੀ IRV.

Back to passage

ਤਾਂ ਪ੍ਰਭੂ ਨੇ ਉਹ ਨੂੰ ਕਿਹਾ, ‹ਉੱਠ ਅਤੇ ਉਸ ਗਲੀ ਵਿੱਚ ਜਾ ਜੋ “ਸਿੱਧੀ” ਕਹਾਉਂਦੀ ਹੈ, ਅਤੇ ਯਹੂਦਾ ਦੇ ਘਰ ਵਿੱਚ ਸੌਲੁਸ ਨਾਮ ਦਾ ਮਨੁੱਖ ਜੋ ਤਰਸੁਸ ਦਾ ਰਹਿਣ ਵਾਲਾ ਹੈ, ਉਸ ਬਾਰੇ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰ ਰਿਹਾ ਹੈ।›

ਅਤੇ ਉਨ੍ਹਾਂ ਦੇ ਹੱਥ ਇਹ ਲਿਖ ਭੇਜਿਆ ਕਿ ਉਨ੍ਹਾਂ ਭਰਾਵਾਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚੋਂ ਹੋ ਕੇ ਅੰਤਾਕਿਯਾ, ਸੀਰੀਯਾ ਅਤੇ ਕਿਲਕਿਯਾ ਵਿੱਚ ਰਹਿੰਦੇ ਹਨ ਰਸੂਲਾਂ, ਬਜ਼ੁਰਗਾਂ ਅਤੇ ਭਰਾਵਾਂ ਦਾ ਪਰਨਾਮ

ਪਰ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਕਿ, ਉਨ੍ਹਾਂ ਨੇ ਤਾਂ ਸਾਨੂੰ ਜੋ ਰੋਮੀ ਹਾਂ ਦੋਸ਼ ਸਾਬਤ ਕੀਤੇ ਬਿਨ੍ਹਾਂ ਸਭ ਲੋਕਾਂ ਦੇ ਸਾਹਮਣੇ ਬੈਂਤ ਮਾਰ ਕੇ ਕੈਦ ਕੀਤਾ ਅਤੇ ਹੁਣ ਭਲਾ, ਉਹ ਸਾਨੂੰ ਚੁੱਪ ਕਰਕੇ ਕਿਉਂ ਛੱਡ ਰਹੇ ਹਨ? ਇਹ ਕਦੀ ਵੀ ਨਹੀਂ ਹੋਵੇਗਾ ਸਗੋਂ ਉਹ ਆਪ ਆ ਕੇ ਸਾਨੂੰ ਬਾਹਰ ਛੱਡਣ।

ਮੈਂ ਇੱਕ ਯਹੂਦੀ ਮਨੁੱਖ ਹਾਂ, ਜਿਹੜਾ ਕਿਲਕਿਯਾ ਤੇ ਤਰਸੁਸ ਵਿੱਚ ਜੰਮਿਆ, ਪਰ ਇਸੇ ਸ਼ਹਿਰ ਵਿੱਚ ਗਮਲੀਏਲ ਦੇ ਚਰਨਾਂ ਵਿੱਚ ਪਲਿਆ ਅਤੇ ਪਿਉ-ਦਾਦਿਆਂ ਦੀ ਬਿਵਸਥਾ ਪੂਰੇ ਧਿਆਨ ਨਾਲ ਸਿੱਖੀ ਅਤੇ ਜਿਵੇਂ ਤੁਸੀਂ ਸਭ ਅੱਜ ਦੇ ਦਿਨ ਪਰਮੇਸ਼ੁਰ ਦੇ ਲਈ ਅਣਖੀ ਹੋ, ਮੈਂ ਵੀ ਅਜਿਹਾ ਹੀ ਅਣਖੀ ਸੀ।

ਇਸ ਆਦਮੀ ਨੂੰ ਜਦੋਂ ਯਹੂਦੀ ਲੋਕਾਂ ਨੇ ਫੜ੍ਹ ਕੇ ਮਾਰ ਸੁੱਟਣ ਉੱਤੇ ਲੱਕ ਬੰਨ੍ਹਿਆ ਤਾਂ ਮੈਂ ਇਹ ਪਤਾ ਕਰ ਕੇ ਕਿ ਉਹ ਰੋਮੀ ਹੈ, ਸਿਪਾਹੀਆਂ ਦੇ ਨਾਲ ਜਾ ਕੇ ਇਹ ਨੂੰ ਛੁਡਾ ਲਿਆਇਆ।

ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਸਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ, ਪਰ ਨਰਮਾਈ ਅਤੇ ਡਰ ਨਾਲ