TSK

TSK · ਰਸੂਲਾਂ ਦੇ ਕਰਤੱਬ 21:8

Treasury of Scripture Knowledge references in ਪੰਜਾਬੀ IRV.

Back to passage

ਅਤੇ ਫ਼ਿਲਿਪੁੱਸ ਨੇ ਸਾਮਰਿਯਾ ਦੇ ਨਗਰ ਵਿੱਚ ਜਾ ਕੇ, ਉਨ੍ਹਾਂ ਦੇ ਅੱਗੇ ਮਸੀਹ ਦਾ ਪਰਚਾਰ ਕੀਤਾ।

ਜਦੋਂ ਭਰਾਵਾਂ ਨੂੰ ਇਹ ਪਤਾ ਲੱਗਿਆ ਤਾਂ ਉਹ ਉਸ ਨੂੰ ਕੈਸਰਿਯਾ ਵਿੱਚ ਲਿਆਏ ਅਤੇ ਤਰਸੁਸ ਦੀ ਵੱਲ ਭੇਜ ਦਿੱਤਾ।

ਜਦੋਂ ਉਸ ਨੇ ਇਹ ਦਰਸ਼ਣ ਦੇਖਿਆ ਤਾਂ ਉਸੇ ਵੇਲੇ ਅਸੀਂ ਮਕਦੂਨਿਯਾ ਵਿੱਚ ਜਾਣ ਦਾ ਯਤਨ ਕੀਤਾ ਇਸ ਲਈ ਜੋ ਅਸੀਂ ਪੱਕਾ ਜਾਣਿਆ ਕਿ ਪਰਮੇਸ਼ੁਰ ਨੇ ਸਾਨੂੰ ਬੁਲਾਇਆ ਹੈ ਜੋ ਉਨ੍ਹਾਂ ਲੋਕਾਂ ਨੂੰ ਖੁਸ਼ਖਬਰੀ ਸੁਣਾਈਏ।

¶ ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਪ੍ਰਾਰਥਨਾ ਕਰਨ ਦੇ ਸਥਾਨ ਨੂੰ ਜਾ ਰਹੇ ਸੀ ਤਾਂ ਇੱਕ ਦਾਸੀ ਸਾਨੂੰ ਮਿਲੀ, ਜਿਸ ਦੇ ਵਿੱਚ ਭੇਤ ਬੁੱਝਣ ਦੀ ਆਤਮਾ ਸੀ ਅਤੇ ਉਹ ਟੇਵੇ ਲਾ ਕੇ ਆਪਣੇ ਮਾਲਕਾਂ ਲਈ ਬਹੁਤ ਕੁਝ ਕਮਾ ਲਿਆਉਂਦੀ ਸੀ।

ਅਖ਼ਮੀਰੀ ਰੋਟੀ ਦੇ ਦਿਨਾਂ ਤੋਂ ਬਾਅਦ ਅਸੀਂ ਫ਼ਿਲਿੱਪੈ ਤੋਂ ਇੱਕ ਜਹਾਜ਼ ਉੱਤੇ ਚੜ੍ਹੇ ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਤੇ ਸੱਤ ਦਿਨ ਉੱਥੇ ਰਹੇ।

¶ ਅਤੇ ਉਸ ਨੇ ਸੂਬੇਦਾਰਾਂ ਵਿੱਚੋਂ ਦੋ ਜਣਿਆਂ ਨੂੰ ਸੱਦ ਕੇ ਕਿਹਾ ਕਿ ਦੋ ਸੌ ਸਿਪਾਹੀ ਕੈਸਰਿਯਾ ਨੂੰ ਜਾਣ ਲਈ ਅਤੇ ਸੱਤਰ ਘੋੜ ਸਵਾਰ ਅਤੇ ਦੋ ਸੌ ਭਾਲੇ ਚੁਕੀ ਸਿਪਾਹੀਆਂ ਨੂੰ ਤਿਆਰ ਕਰ ਰੱਖੋ।

¶ ਤਿੰਨਾਂ ਮਹੀਨਿਆਂ ਤੋਂ ਬਾਅਦ ਅਸੀਂ ਸਿਕੰਦਰਿਯਾ ਦੇ ਇੱਕ ਜਹਾਜ਼ ਤੇ ਚੜ੍ਹ ਕੇ ਤੁਰ ਪਏ ਜਿਹ ਦਾ ਨਾਮ ਦੇਉਸਕੂਰੀ ਸੀ ਅਤੇ ਉਹ ਨੇ ਸਾਰਾ ਸਿਆਲ ਇਸ ਟਾਪੂ ਵਿੱਚ ਕੱਟਿਆ ਸੀ!

ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ!