TSK

TSK · ਰਸੂਲਾਂ ਦੇ ਕਰਤੱਬ 3:17

Treasury of Scripture Knowledge references in ਪੰਜਾਬੀ IRV.

Back to passage

ਤਦ ਅਬੀਮਲਕ ਨੇ ਆਖਿਆ, ਮੈਨੂੰ ਪਤਾ ਨਹੀਂ ਕਿ ਇਹ ਕੰਮ ਕਿਸ ਨੇ ਕੀਤਾ ਅਤੇ ਤੂੰ ਵੀ ਮੈਨੂੰ ਨਹੀਂ ਦੱਸਿਆ। ਮੈਂ ਅੱਜ ਤੋਂ ਪਹਿਲਾਂ ਇਸ ਦੇ ਬਾਰੇ ਸੁਣਿਆ ਵੀ ਨਹੀਂ।

ਫੇਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਇਹ ਕੀ ਕਰਤੂਤ ਹੈ ਜੋ ਤੁਸੀਂ ਕੀਤੀ? ਕੀ ਤੁਸੀਂ ਨਹੀਂ ਜਾਣਦੇ ਸੀ ਕਿ ਮੇਰੇ ਵਰਗਾ ਆਦਮੀ ਆਤਮਿਕ ਗੱਲਾਂ ਵਿਚਾਰ ਸਕਦਾ ਹੈ?

ਤਾਂ ਇਹ ਜੇ ਉਹ ਭੁੱਲ ਕੇ ਮੰਡਲੀ ਦੀਆਂ ਅੱਖਾਂ ਤੋਂ ਦੂਰ ਕੀਤਾ ਗਿਆ ਹੋਵੇ ਤਾਂ ਸਾਰੀ ਮੰਡਲੀ ਇੱਕ ਮੇਂਢਾ ਹੋਮ ਦੀ ਬਲੀ ਲਈ ਚੜ੍ਹਾਵੇ ਜਿਹੜੀ ਯਹੋਵਾਹ ਲਈ ਸੁਗੰਧਤਾ ਹੋਵੇ ਉਸ ਦੀ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਸਮੇਤ ਕਨੂੰਨ ਦੇ ਅਨੁਸਾਰ ਨਾਲੇ ਪਾਪ ਬਲੀ ਲਈ ਇੱਕ ਬੱਕਰਾ।

ਤਦ ਯਿਸੂ ਨੇ ਆਖਿਆ, ‹ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਉਹ ਨਹੀਂ ਜਾਣਦੇ ਜੋ ਇਹ ਕੀ ਕਰਦੇ ਹਨ› ਅਤੇ ਉਨ੍ਹਾਂ ਉਸ ਦੇ ਕੱਪੜੇ ਗੁਣੇ ਪਾ ਕੇ ਵੰਡ ਲਏ।

ਯਹੂਦੀ ਆਗੂਆਂ ਨੇ ਆਖਿਆ, “ਕੀ ਤੂੰ ਵੀ ਗਲੀਲ ਤੋਂ ਹੈ?

ਅਤੇ ਉਨ੍ਹਾਂ ਨੇ ਹਾਰੂਨ ਨੂੰ ਆਖਿਆ, ਕਿ ਸਾਡੇ ਲਈ ਦੇਵਤਾ ਬਣਾ ਜਿਹੜਾ ਸਾਡੇ ਅੱਗੇ-ਅੱਗੇ ਚੱਲੇ ਕਿਉਂ ਜੋ ਉਹ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸਾਨੂੰ ਪਤਾ ਨਹੀਂ ਕਿ ਉਹ ਨੂੰ ਕੀ ਹੋਇਆ।

ਮੈਂ ਤਾਂ ਆਪਣੇ ਮਨ ਵਿੱਚ ਸਮਝਿਆ ਕਿ ਯਿਸੂ ਨਾਸਰੀ ਦੇ ਨਾਮ ਦੇ ਵਿਰੁੱਧ ਮੈਨੂੰ ਬਹੁਤ ਕੁਝ ਕਰਨਾ ਚਾਹੀਦਾ ਹੈ।

ਜਿਸ ਨੂੰ ਇਸ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਓਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚਾੜ੍ਹਦੇ।

ਪਰ ਜੇ ਸਰੀਰ ਵਿੱਚ ਜਿਉਂਦਾ ਰਹਿਣਾ, ਜੇ ਇਸ ਤੋਂ ਮੈਨੂੰ ਮਿਹਨਤ ਦਾ ਫਲ ਪ੍ਰਾਪਤ ਹੋਵੇ ਤਾਂ ਮੈਂ ਨਹੀਂ ਜਾਣਦਾ ਜੋ ਮੈਂ ਕਿਸਨੂੰ ਚੁਣਾਂ।