TSK

TSK · ਰਸੂਲਾਂ ਦੇ ਕਰਤੱਬ 4:1

Treasury of Scripture Knowledge references in ਪੰਜਾਬੀ IRV.

Back to passage

ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?”

ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਕਿ ਉਸ ਨੂੰ ਆਖਣ, ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ।

ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਕਯਾਫ਼ਾ ਨਾਮ ਦੇ ਪ੍ਰਧਾਨ ਜਾਜਕ ਦੇ ਵਿਹੜੇ ਵਿੱਚ ਇਕੱਠੇ ਹੋਏ।

ਪਰ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਲੋਕਾਂ ਨੂੰ ਭੜਕਾਇਆ ਜੋ ਬਰੱਬਾ ਨੂੰ ਮੰਗੋ ਅਤੇ ਯਿਸੂ ਦਾ ਨਾਸ ਕਰੋ।

ਅਤੇ ਉਸ ਨੇ ਜਾ ਕੇ ਮੁੱਖ ਜਾਜਕਾਂ ਅਤੇ ਸਰਦਾਰਾਂ ਦੇ ਨਾਲ ਯੋਜਨਾ ਬਣਾਈ ਜੋ ਯਿਸੂ ਨੂੰ ਉਨ੍ਹਾਂ ਦੇ ਹੱਥ ਕਿਸ ਤਰ੍ਹਾਂ ਫੜ੍ਹਵਾ ਦੇਵੇ।

ਫ਼ਿਰ ਯਹੂਦਾ ਉੱਥੇ ਸਿਪਾਹੀਆਂ ਦਾ ਇੱਕ ਜੱਥਾ ਲੈ ਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ।

ਜਦੋਂ ਹੈਕਲ ਦੇ ਅਧਿਕਾਰੀ ਅਤੇ ਮੁੱਖ ਜਾਜਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਕਿ ਹੁਣ ਕੀ ਹੋਵੇਗਾ?

¶ ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾ ਰਹੀ ਸੀ ਅਤੇ ਬਹੁਤ ਸਾਰੇ ਜਾਜਕ ਵੀ ਇਸ ਮੱਤ ਨੂੰ ਮੰਨਣ ਵਾਲੇ ਹੋ ਗਏ ਸਨ।

ਪਰ ਜਦੋਂ ਪੌਲੁਸ ਨੂੰ ਪਤਾ ਲੱਗਿਆ ਕਿ ਇਨ੍ਹਾਂ ਵਿੱਚ ਕਈ ਸਦੂਕੀ ਅਤੇ ਕਈ ਫ਼ਰੀਸੀ ਹਨ ਤਾਂ ਸਭਾ ਵਿੱਚ ਉੱਚੀ ਬੋਲਿਆ, ਹੇ ਭਰਾਵੋ, ਮੈਂ ਫ਼ਰੀਸੀ ਅਤੇ ਫ਼ਰੀਸੀਆਂ ਦੀ ਅੰਸ ਹਾਂ। ਮੁਰਦਿਆਂ ਦੀ ਆਸ ਅਤੇ ਜੀ ਉੱਠਣ ਦੇ ਬਾਰੇ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ।