TSK

TSK · ਰਸੂਲਾਂ ਦੇ ਕਰਤੱਬ 4:30

Treasury of Scripture Knowledge references in ਪੰਜਾਬੀ IRV.

Back to passage

ਇਸ ਲਈ ਇਸਰਾਏਲੀਆਂ ਨੂੰ ਆਖ, ਮੈਂ ਯਹੋਵਾਹ ਹਾਂ ਅਤੇ ਮੈਂ ਤੁਹਾਨੂੰ ਮਿਸਰੀਆਂ ਦੀ ਬੇਗ਼ਾਰ ਹੇਠੋਂ ਕੱਢ ਲਵਾਂਗਾ ਅਤੇ ਮੈਂ ਤੁਹਾਨੂੰ ਉਨ੍ਹਾਂ ਦੀ ਗ਼ੁਲਾਮੀ ਤੋਂ ਛੁਟਕਾਰਾ ਦਿਆਂਗਾ ਅਤੇ ਮੈਂ ਆਪਣੀ ਬਾਂਹ ਲੰਮੀ ਕਰ ਕੇ ਵੱਡੇ ਨਿਆਂਵਾਂ ਨਾਲ ਤੁਹਾਨੂੰ ਛੁਡਾਵਾਂਗਾ।

ਹੇ ਯਹੋਵਾਹ, ਤੂੰ ਜਾਣਦਾ ਹੈਂ, ਮੈਨੂੰ ਚੇਤੇ ਕਰ ਅਤੇ ਮੇਰੀ ਖ਼ਬਰ ਲੈ, ਮੇਰੇ ਸਤਾਉਣ ਵਾਲਿਆਂ ਤੋਂ ਮੇਰਾ ਬਦਲਾ ਲੈ। ਆਪਣੀ ਧੀਰਜ ਵਿੱਚੋਂ ਮੈਨੂੰ ਨਾ ਚੁੱਕ ਲਈਂ, ਜਾਣ ਲੈ ਕਿ ਮੈਂ ਤੇਰੇ ਲਈ ਉਲਾਹਮਾ ਝੱਲਿਆ ਹੈ।

ਅਤੇ ਉਸ ਦੇ ਚੇਲੇ ਯਾਕੂਬ ਅਤੇ ਯੂਹੰਨਾ ਨੇ ਇਹ ਵੇਖ ਕੇ ਕਿਹਾ, ਪ੍ਰਭੂ ਜੀ ਜੇਕਰ ਤੇਰੀ ਮਰਜ਼ੀ ਹੈ ਤਾਂ ਕਿ ਅਸੀਂ ਹੁਕਮ ਕਰੀਏ ਜੋ ਅਕਾਸ਼ ਤੋਂ ਅੱਗ ਬਰਸੇ ਅਤੇ ਇਨ੍ਹਾਂ ਦਾ ਨਾਸ ਕਰੇ?

ਯਿਸੂ ਨੇ ਉਸ ਨੂੰ ਆਖਿਆ, ‹“ਜਦੋਂ ਤੱਕ ਤੁਸੀਂ ਅਚਰਜ਼ ਅਤੇ ਨਿਸ਼ਾਨ ਨਹੀਂ ਵੇਖੋਂਗੇ ਤੁਸੀਂ ਮੇਰੇ ਉੱਤੇ ਵਿਸ਼ਵਾਸ ਨਹੀਂ ਕਰੋਂਗੇ।”›

¶ ਸਭਨਾਂ ਲੋਕਾਂ ਉੱਤੇ ਡਰ ਛਾ ਗਿਆ ਅਤੇ ਬਹੁਤ ਸਾਰੇ ਅਚੰਭੇ ਤੇ ਨਿਸ਼ਾਨ ਰਸੂਲਾਂ ਦੇ ਰਾਹੀਂ ਪ੍ਰਗਟ ਹੋਏ।

ਉਹ ਦੇ ਨਾਮ ਉੱਤੇ ਵਿਸ਼ਵਾਸ ਕਰਨ ਕਰਕੇ, ਉਹ ਦੇ ਨਾਮ ਹੀ ਨੇ ਇਸ ਮਨੁੱਖ ਨੂੰ ਜਿਸ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਚੰਗਾ ਕੀਤਾ। ਹਾਂ, ਉਸੇ ਵਿਸ਼ਵਾਸ ਨੇ ਜਿਹੜੀ ਉਹ ਦੇ ਰਾਹੀਂ ਹੈ, ਇਹ ਪੂਰੀ ਚੰਗਿਆਈ ਤੁਹਾਡੇ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ।

ਕਿਉਂਕਿ ਸੱਚ-ਮੁੱਚ ਇਸ ਸ਼ਹਿਰ ਵਿੱਚ ਤੇਰੇ ਪਵਿੱਤਰ ਸੇਵਕ ਯਿਸੂ ਦੇ ਵਿਰੁੱਧ ਜਿਸ ਨੂੰ ਤੁਸੀਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ।

ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ।

ਪਤਰਸ ਨੇ ਉਸ ਨੂੰ ਆਖਿਆ, ਐਨਿਯਾਸ, ਯਿਸੂ ਮਸੀਹ ਤੈਨੂੰ ਚੰਗਾ ਕਰਦਾ ਹੈ, ਉੱਠ ਅਤੇ ਆਪਣਾ ਵਿਛਾਉਣਾ ਸੁਧਾਰ, ਅਤੇ ਉਹ ਉਸੇ ਵੇਲੇ ਉੱਠ ਖੜ੍ਹਾ ਹੋਇਆ!