TSK

TSK · ਰਸੂਲਾਂ ਦੇ ਕਰਤੱਬ 4:34

Treasury of Scripture Knowledge references in ਪੰਜਾਬੀ IRV.

Back to passage

ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦਿੱਤੀ ਹੈ ਅਤੇ ਇਸ ਵੱਡੀ ਉਜਾੜ ਵਿੱਚ ਉਹ ਤੁਹਾਡਾ ਤੁਰਨਾ-ਫਿਰਨਾ ਜਾਣਦਾ ਹੈ। ਇਨ੍ਹਾਂ ਚਾਲ੍ਹੀ ਸਾਲਾਂ ਤੱਕ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਰਿਹਾ ਹੈ ਅਤੇ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਹੀਂ ਹੋਣ ਦਿੱਤੀ।

ਯਿਸੂ ਨੇ ਉਹ ਨੂੰ ਕਿਹਾ, ‹ਜੇ ਤੂੰ ਸਿੱਧ ਹੋਣਾ ਚਾਹੁੰਦਾ ਹੈਂ ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਕੰਗਾਲਾਂ ਵਿੱਚ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ।›

‹ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ।›

¶ ਉਸ ਨੇ ਉਨ੍ਹਾਂ ਨੂੰ ਆਖਿਆ, ‹“ਜਦ ਮੈਂ ਤੁਹਾਨੂੰ ਬਟੂਏ ਅਤੇ ਝੋਲੇ ਅਤੇ ਜੁੱਤੀ ਬਿਨ੍ਹਾਂ ਭੇਜਿਆ ਸੀ, ਤਦ ਤੁਹਾਨੂੰ ਕਿਸੇ ਚੀਜ਼ ਦੀ ਘਾਟ ਤਾਂ ਨਹੀਂ ਹੋਈ?› ਉਹ ਬੋਲੇ, ਕਿਸੇ ਚੀਜ਼ ਦੀ ਨਹੀਂ।”

ਉਹ ਦੇ ਕੋਲ ਆਪਣੀ ਜ਼ਮੀਨ ਸੀ ਉਸ ਨੇ ਉਹ ਨੂੰ ਵੇਚ ਕੇ ਮੁੱਲ ਦਾ ਰੁਪਿਆ ਲਿਆਂਦਾ ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ।

ਅਤੇ ਅਗਾਹਾਂ ਲਈ ਇੱਕ ਚੰਗੀ ਨੀਂਹ ਧਰਨ ਤਾਂ ਜੋ ਉਹ ਉਸ ਜੀਵਨ ਨੂੰ ਫੜ ਲੈਣ ਜਿਹੜਾ ਅਸਲ ਜੀਵਨ ਹੈ।