TSK

TSK · ਰਸੂਲਾਂ ਦੇ ਕਰਤੱਬ 4:7

Treasury of Scripture Knowledge references in ਪੰਜਾਬੀ IRV.

Back to passage

ਉਨ੍ਹਾਂ ਨੇ ਵਰਤ ਦੀ ਡੌਂਡੀ ਫਿਰਾਈ ਅਤੇ ਨਾਬੋਥ ਨੂੰ ਲੋਕਾਂ ਵਿੱਚ ਉੱਚਾ ਕਰਕੇ ਬਿਠਾਇਆ।

ਅਤੇ ਉਸ ਨੂੰ ਕਿਹਾ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ? ਜਾਂ ਇਹ ਕੰਮ ਕਰਨ ਦਾ ਕਿਸ ਨੇ ਤੈਨੂੰ ਅਧਿਕਾਰ ਦਿੱਤਾ?

ਯਿਸੂ ਉੱਥੇ ਬੈਠਿਆ ਅਤੇ ਉਨ੍ਹਾਂ ਨੂੰ ਬਚਨ ਬੋਲੇ। ਤਦ ਉਪਦੇਸ਼ਕ ਅਤੇ ਫ਼ਰੀਸੀ ਉੱਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਵਿਭਚਾਰ ਕਰਦਿਆਂ ਫ਼ੜੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਵਿਚਕਾਰ ਖੜੀ ਕੀਤਾ।

ਤਾਂ ਤੁਹਾਨੂੰ ਸਭਨਾਂ ਨੂੰ ਅਤੇ ਇਸਰਾਏਲ ਦੇ ਸਾਰਿਆਂ ਲੋਕਾਂ ਨੂੰ ਪਤਾ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਉਸ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ।

ਉਨ੍ਹਾਂ ਨੇ ਉਹ ਦੀ ਮਨ ਲਈ ਅਤੇ ਜਦੋਂ ਰਸੂਲਾਂ ਨੂੰ ਕੋਲ ਸੱਦਿਆ ਤੇ ਮਾਰ ਕੁੱਟ ਕੇ ਉਹਨਾਂ ਨੂੰ ਆਗਿਆ ਕੀਤੀ ਜੋ ਯਿਸੂ ਦੇ ਨਾਮ ਦਾ ਚਰਚਾ ਨਾ ਕਰਨਾ, ਫਿਰ ਉਹਨਾਂ ਨੂੰ ਛੱਡ ਦਿੱਤਾ।