TSK

TSK · ਰਸੂਲਾਂ ਦੇ ਕਰਤੱਬ 6:7

Treasury of Scripture Knowledge references in ਪੰਜਾਬੀ IRV.

Back to passage

ਪਰ ਜਾਜਕ ਥੋੜੇ ਜਿਹੇ ਸਨ ਕਿ ਉਹ ਸਾਰੀਆਂ ਬਲੀਆਂ ਦੀ ਖੱਲ ਨਾ ਲਾਹ ਸਕੇ, ਇਸ ਲਈ ਉਨ੍ਹਾਂ ਦੇ ਲੇਵੀ ਭਰਾਵਾਂ ਨੇ ਉਨ੍ਹਾਂ ਦੇ ਨਾਲ ਮਦਦ ਕਰਾਈ ਜਦ ਤੱਕ ਉਹ ਕੰਮ ਨਾ ਮੁੱਕਿਆ ਅਤੇ ਜਦ ਤੱਕ ਦੂਜੇ ਜਾਜਕਾਂ ਨੇ ਆਪਣੇ ਆਪ ਨੂੰ ਪਵਿੱਤਰ ਨਾ ਕਰ ਲਿਆ ਕਿਉਂ ਜੋ ਲੇਵੀ ਆਪਣੇ ਆਪ ਨੂੰ ਪਵਿੱਤਰ ਕਰਨ ਵਿੱਚ ਜਾਜਕਾਂ ਨਾਲੋਂ ਸਿੱਧੇ ਦਿਲ ਦੇ ਸਨ

ਤੇਰੇ ਜਾਜਕ ਧਰਮ ਦਾ ਲਿਬਾਸ ਪਾਉਣ, ਅਤੇ ਤੇਰੇ ਸੰਤ ਜੈਕਾਰੇ ਗਜਾਉਣ,

‹ਪਰ ਬਹੁਤ ਜੋ ਪਹਿਲੇ ਹਨ ਪਿਛਲੇ ਅਤੇ ਜੋ ਪਿਛਲੇ ਹਨ ਉਹ ਪਹਿਲੇ ਹੋਣਗੇ।›

ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁੱਲਕੇ ਨਾ ਆਖਿਆ ਕਿ ਉਹ ਯਿਸੂ ਉੱਤੇ ਵਿਸ਼ਵਾਸ ਕਰਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਘਰ ਤੋਂ ਕੱਢ ਦਿੱਤੇ ਜਾਣਗੇ।

ਇਲਮਾਸ ਜਾਦੂ ਟੂਣਾ ਕਰਨ ਵਾਲੇ ਨੇ (ਕਿਉਂ ਜੋ ਉਹ ਦੇ ਨਾਮ ਦਾ ਇਹੋ ਅਰਥ ਹੈ) ਰਾਜਪਾਲ ਦਾ ਵਿਰੋਧ ਕਰਕੇ ਉਸ ਨੂੰ ਵਿਸ਼ਵਾਸ ਤੋਂ ਭਟਕਾਉਣ ਦਾ ਯਤਨ ਕੀਤਾ।

ਜਿਸ ਦੇ ਰਾਹੀਂ ਅਸੀਂ ਕਿਰਪਾ ਅਤੇ ਰਸੂਲਗੀ ਦੀ ਪਦਵੀ ਪਾਈ ਤਾਂ ਜੋ ਉਹ ਦੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਵੇ।

ਅਤੇ ਉਹ ਤੁਹਾਡੇ ਕੋਲ ਆ ਪਹੁੰਚੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਵੀ ਫੈਲਦੀ ਅਤੇ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਦ ਤੁਸੀਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਵੀ ਫੈਲਦੀ ਅਤੇ ਵਧਦੀ ਹੈ।

ਜਿਸ ਦੇ ਲਈ ਮੈਂ ਅਪਰਾਧੀ ਵਾਂਗੂੰ ਬੰਧਨਾਂ ਤੱਕ ਦਾ ਦੁੱਖ ਭੋਗਦਾ ਹਾਂ, ਪਰੰਤੂ ਪਰਮੇਸ਼ੁਰ ਦਾ ਬਚਨ ਬੰਧਨਾਂ ਵਿੱਚ ਨਹੀਂ ਹੈ।

ਵਿਸ਼ਵਾਸ ਨਾਲ ਹੀ ਅਬਰਾਹਾਮ ਜਦੋਂ ਬੁਲਾਇਆ ਗਿਆ ਤਾਂ ਉਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਸ ਨੂੰ ਉਹ ਨੇ ਅਧਿਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਜਾਣਦਾ ਨਹੀਂ ਸੀ ਕਿ ਮੈਂ ਕਿੱਧਰ ਨੂੰ ਜਾਂਦਾ ਹਾਂ ਪਰ ਤਾਂ ਵੀ ਨਿੱਕਲ ਤੁਰਿਆ।