¶ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ, ਮੈਂ ਤੈਨੂੰ ਫ਼ਿਰਊਨ ਲਈ ਪਰਮੇਸ਼ੁਰ ਵਰਗਾ ਠਹਿਰਾਇਆ ਹੈ ਅਤੇ ਤੇਰਾ ਭਰਾ ਹਾਰੂਨ ਤੇਰੇ ਲਈ ਨਬੀ ਹੋਵੇਗਾ।
TSK
TSK · ਰਸੂਲਾਂ ਦੇ ਕਰਤੱਬ 7:36
Treasury of Scripture Knowledge references in ਪੰਜਾਬੀ IRV.
ਤਾਂ ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਯਹੋਵਾਹ ਨੇ ਤੇਜ ਪੁਰੇ ਦੀ ਹਵਾ ਸਾਰੀ ਰਾਤ ਵਗਾ ਕੇ ਸਮੁੰਦਰ ਨੂੰ ਪਿੱਛੇ ਹਟਾ ਦਿੱਤਾ ਅਤੇ ਸਮੁੰਦਰ ਨੂੰ ਸੁਕਾ ਦਿੱਤਾ ਅਤੇ ਪਾਣੀ ਦੋ ਭਾਗ ਹੋ ਗਏ।
ਜਦ ਉਹ ਮਾਰਾਹ ਨੂੰ ਆਏ ਤਾਂ ਉਹ ਮਾਰਾਹ ਦਾ ਪਾਣੀ ਨਾ ਪੀ ਸਕੇ ਕਿਉਂ ਜੋ ਉਹ ਕੌੜਾ ਸੀ ਇਸ ਲਈ ਉਸ ਦਾ ਨਾਮ ਮਾਰਾਹ ਪੈ ਗਿਆ।
ਅਤੇ ਇਸਰਾਏਲੀਆਂ ਨੇ ਚਾਲ੍ਹੀ ਸਾਲਾਂ ਤੱਕ ਉਸ ਮੰਨ ਨੂੰ ਖਾਧਾ ਜਦ ਤੱਕ ਉਹ ਆਪਣੇ ਵੱਸਣ ਦੀ ਧਰਤੀ ਵਿੱਚ ਨਾ ਆਏ। ਉਨ੍ਹਾਂ ਨੇ ਉਸ ਮੰਨ ਨੂੰ ਖਾਧਾ ਜਦ ਤੱਕ ਉਹ ਕਨਾਨ ਦੇਸ ਦੀਆਂ ਹੱਦਾਂ ਵਿੱਚ ਨਾ ਆਏ।
¶ ਯਹੋਵਾਹ ਮੂਸਾ ਨੂੰ ਬੋਲਿਆ, ਇੱਥੋਂ ਤੁਰ ਕੇ ਤੂੰ ਅਤੇ ਇਹ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਕੱਢ ਲਿਆਇਆ ਉਸ ਦੇਸ ਨੂੰ ਉਤਾਹਾਂ ਜਾਣ ਜਿਹ ਦੇ ਲਈ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਕਿ ਮੈਂ ਇਹ ਦੇਸ ਤੁਹਾਡੀ ਅੰਸ ਨੂੰ ਦੇਵਾਂਗਾ।
¶ ਹੁਣ ਪਰਜਾ ਦੇ ਲੋਕ ਯਹੋਵਾਹ ਦੇ ਸੁਣਦੇ ਹੋਏ ਬੁੜ-ਬੁੜਾਉਣ ਲੱਗੇ। ਯਹੋਵਾਹ ਨੇ ਸੁਣਿਆ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦੀ ਅੱਗ ਉਨ੍ਹਾਂ ਦੇ ਵਿਚਕਾਰ ਬਲ ਉੱਠੀ ਅਤੇ ਡੇਰੇ ਦੀਆਂ ਹੱਦਾਂ ਉੱਤੇ ਉਨ੍ਹਾਂ ਨੂੰ ਭਸਮ ਕਰਨ ਲੱਗੀ।
¶ ਕਹਾਥ ਦੇ ਪੋਤੇ ਯਿਸਹਾਰ ਦੇ ਪੁੱਤਰ ਕੋਰਹ ਲੇਵੀ ਨੇ ਅਤੇ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨੇ ਅਤੇ ਪਲਤ ਦੇ ਪੁੱਤਰ ਓਨ ਨੇ ਜਿਹੜੇ ਰਊਬੇਨੀ ਸਨ, ਮਨੁੱਖਾਂ ਨੂੰ ਨਾਲ ਲਿਆ।
ਅੱਜ ਦੇ ਦਿਨ ਮੈਂ ਤੇਰਾ ਭੈਅ ਅਤੇ ਤੇਰਾ ਡਰ ਅਕਾਸ਼ ਦੇ ਹੇਠਾਂ ਰਹਿਣ ਵਾਲੇ ਸਾਰੇ ਲੋਕਾਂ ਉੱਤੇ ਪਾਉਣਾ ਸ਼ੁਰੂ ਕਰਦਾ ਹਾਂ। ਉਹ ਤੇਰੀ ਖ਼ਬਰ ਸੁਣ ਕੇ ਕੰਬਣਗੇ ਅਤੇ ਤੇਰੇ ਕਾਰਨ ਤੜਫ਼ ਉੱਠਣਗੇ।
ਤਦ ਤੁਸੀਂ ਆਪਣੇ ਪੁੱਤਰਾਂ ਨੂੰ ਦੱਸਿਓ, ਅਸੀਂ ਮਿਸਰ ਵਿੱਚ ਫ਼ਿਰਊਨ ਦੇ ਗੁਲਾਮ ਸੀ ਅਤੇ ਯਹੋਵਾਹ ਸਾਨੂੰ ਮਿਸਰ ਤੋਂ ਬਲਵੰਤ ਹੱਥ ਨਾਲ ਕੱਢ ਲਿਆਇਆ।
ਤੂੰ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਅਤੇ ਉਸ ਦੇ ਦੇਸ਼ ਦੇ ਸਾਰੇ ਲੋਕਾਂ ਨੂੰ ਸਜ਼ਾ ਦੇਣ ਲਈ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਏ ਕਿਉਂਕਿ ਤੂੰ ਜਾਣਦਾ ਸੀ ਕਿ ਮਿਸਰੀ ਉਨ੍ਹਾਂ ਦੇ ਵਿਰੁੱਧ ਹੰਕਾਰ ਨਾਲ ਵਰਤਾਉ ਕਰਦੇ ਸਨ, ਇਸ ਲਈ ਤੂੰ ਆਪਣੇ ਲਈ ਇੱਕ ਅਜਿਹਾ ਵੱਡਾ ਨਾਮ ਬਣਾਇਆ, ਜਿਵੇਂ ਅੱਜ ਦੇ ਦਿਨ ਹੈ।
ਜਦ ਕਿ ਉਨ੍ਹਾਂ ਨੇ ਆਪਣੇ ਲਈ ਇੱਕ ਢਾਲਿਆ ਹੋਇਆ ਵੱਛਾ ਬਣਾਇਆ ਅਤੇ ਕਿਹਾ, “ਇਹ ਤੁਹਾਡਾ ਪਰਮੇਸ਼ੁਰ ਹੈ, ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹੈ!” ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ।
ਉਨ੍ਹਾਂ ਨੇ ਉਸ ਦੇ ਹੱਥ ਨੂੰ ਚੇਤੇ ਨਾ ਰੱਖਿਆ, ਨਾ ਉਸ ਦਿਨ ਨੂੰ ਜਦ ਉਸ ਨੇ ਉਨ੍ਹਾਂ ਨੂੰ ਵਿਰੋਧੀ ਤੋਂ ਛੁਡਾਇਆ,
ਉਹਨਾਂ ਨੇ ਉਨ੍ਹਾਂ ਵਿੱਚ ਉਹ ਦੇ ਨਿਸ਼ਾਨ, ਅਤੇ ਹਾਮ ਦੇ ਦੇਸ ਵਿੱਚ ਅਚਰਜ਼ ਕੰਮ ਵਿਖਾਏ।
ਤਾਂ ਵੀ ਉਹ ਨੇ ਆਪਣੇ ਨਾਮ ਦੇ ਕਾਰਨ ਉਨ੍ਹਾਂ ਨੂੰ ਬਚਾਇਆ, ਕਿ ਉਹ ਆਪਣੀ ਸ਼ਕਤੀ ਵਿਖਾਵੇ।
ਜਿਸ ਨੇ ਮਿਸਰ ਦੇ ਪਹਿਲੌਠਿਆਂ ਨੂੰ ਮਾਰਿਆ, ਇਨਸਾਨ ਤੋਂ ਲੈ ਕੇ ਡੰਗਰ ਤੱਕ।
ਪਰ ਪਰਮੇਸ਼ੁਰ ਨੇ ਉਨ੍ਹਾਂ ਤੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਨੂੰ ਅਕਾਸ਼ ਦੀ ਸੈਨਾਂ ਨੂੰ ਪੂਜਣ ਲਈ ਛੱਡ ਦਿੱਤਾ, ਜਿਵੇਂ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ, “ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਭੇਟ ਅਤੇ ਬਲੀਦਾਨ ਮੈਨੂੰ ਹੀ ਚੜਾਏ?”
ਉਸ ਨੇਮ ਵਾਂਗੂੰ ਨਹੀਂ, ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨਾਲ ਉਸ ਦਿਨ ਬੰਨ੍ਹਿਆ ਸੀ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਉਹ ਤਾਂ ਮੇਰੇ ਨਾਮ ਉੱਤੇ ਕਾਇਮ ਨਾ ਰਹੇ, ਅਤੇ ਮੈਂ ਉਹਨਾਂ ਦੀ ਕੁਝ ਪਰਵਾਹ ਨਾ ਕੀਤੀ, ਪ੍ਰਭੂ ਆਖਦਾ ਹੈ।