TSK

TSK · ਰਸੂਲਾਂ ਦੇ ਕਰਤੱਬ 7:46

Treasury of Scripture Knowledge references in ਪੰਜਾਬੀ IRV.

Back to passage

ਤਦ ਸਮੂਏਲ ਨੇ ਉਹ ਨੂੰ ਆਖਿਆ, ਯਹੋਵਾਹ ਨੇ ਤੇਰਾ ਰਾਜ ਜੋ ਤੂੰ ਇਸਰਾਏਲ ਉੱਤੇ ਕਰਦਾ ਸੀ ਅੱਜ ਤੇਰੇ ਨਾਲੋਂ ਵੱਖ ਕਰ ਦਿੱਤਾ ਹੈ ਅਤੇ ਤੇਰੇ ਇੱਕ ਗੁਆਂਢੀ ਨੂੰ ਦੇ ਦਿੱਤਾ ਜੋ ਤੇਰੇ ਨਾਲੋਂ ਚੰਗਾ ਹੈ।

ਸਮੂਏਲ ਨੇ ਯੱਸੀ ਨੂੰ ਪੁੱਛਿਆ, ਕੀ ਤੇਰੇ ਸਾਰੇ ਪੁੱਤਰ ਇਹੋ ਹੀ ਹਨ? ਉਹ ਬੋਲਿਆ ਸਭ ਤੋਂ ਛੋਟਾ ਅਜੇ ਰਹਿੰਦਾ ਹੈ। ਉਹ ਇੱਜੜ ਨੂੰ ਚਰਾਉਂਦਾ ਹੈ। ਤਦ ਸਮੂਏਲ ਨੇ ਯੱਸੀ ਨੂੰ ਆਖਿਆ, ਉਹ ਨੂੰ ਸੱਦਾ ਭੇਜ ਕਿਉਂ ਜੋ ਜਦ ਤੱਕ ਉਹ ਇੱਥੇ ਨਾ ਆਵੇ ਅਸੀਂ ਨਹੀਂ ਬੈਠਾਂਗੇ।

¶ ਅਜਿਹਾ ਹੋਇਆ ਜਿਸ ਵੇਲੇ ਰਾਜਾ ਆਪਣੇ ਘਰ ਵਿੱਚ ਬੈਠਾ ਸੀ, ਯਹੋਵਾਹ ਨੇ ਉਸ ਦੇ ਚੁਫ਼ੇਰੇ ਦੇ ਵੈਰੀਆਂ ਤੋਂ ਉਹ ਨੂੰ ਆਰਾਮ ਦਿੱਤਾ।

¶ ਤਦ ਦਾਊਦ ਰਾਜਾ ਅੰਦਰ ਗਿਆ ਅਤੇ ਯਹੋਵਾਹ ਦੇ ਹਜ਼ੂਰ ਬੈਠ ਕੇ ਆਖਿਆ, ਹੇ ਪ੍ਰਭੂ ਯਹੋਵਾਹ, ਮੈਂ ਕੌਣ ਹਾਂ, ਅਤੇ ਮੇਰਾ ਘਰਾਣਾ ਕੀ ਹੈ ਜੋ ਤੂੰ ਮੈਨੂੰ ਐਥੋਂ ਤੱਕ ਪਹੁੰਚਾ ਦਿੱਤਾ ਹੈ?

¶ ਜਦੋਂ ਦਾਊਦ ਆਪਣੇ ਮਹਿਲ ਵਿੱਚ ਰਹਿਣ ਲੱਗਿਆ, ਤਾਂ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, “ਵੇਖ, ਮੈਂ ਤਾਂ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।”

ਤਾਂ ਦਾਊਦ ਪਾਤਸ਼ਾਹ ਨੇ ਆਪਣੇ ਪੱਬਾਂ ਦੇ ਭਾਰ ਖੜਾ ਹੋ ਕੇ ਆਖਿਆ, ਹੇ ਮੇਰੇ ਭਾਈਓ ਅਤੇ ਹੇ ਮੇਰੀ ਪਰਜਾ, ਮੇਰੀ ਸੁਣੋ! ਮੇਰੇ ਮਨ ਵਿੱਚ ਸੀ ਕਿ ਮੈਂ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਲਈ ਸੁੱਖ ਸਥਾਨ ਅਤੇ ਸਾਡੇ ਪਰਮੇਸ਼ੁਰ ਦੇ ਪੈਰਾਂ ਦੇ ਤਲੇ ਦੀ ਚੌਂਕੀ ਬਣਾਵਾਂ, ਅਤੇ ਮੈਂ ਉਸ ਦੇ ਬਣਾਉਣ ਦੇ ਲਈ ਤਿਆਰੀ ਕੀਤੀ ਸੀ

ਪਰ ਉਸ ਨੇ ਯਹੂਦਾਹ ਦੇ ਗੋਤ ਨੂੰ ਚੁਣਿਆ, ਅਰਥਾਤ ਸੀਯੋਨ ਦੇ ਪਰਬਤ ਨੂੰ ਜਿਹੜਾ ਉਸ ਨੂੰ ਪਿਆਰਾ ਸੀ,

ਹੇ ਯਹੋਵਾਹ, ਦਾਊਦ ਨੂੰ ਚੇਤੇ ਰੱਖ, ਉਹ ਦੇ ਸਾਰੇ ਦੁੱਖ,

ਫੇਰ ਉਹ ਨੂੰ ਹਟਾ ਕੇ ਦਾਊਦ ਨੂੰ ਖੜ੍ਹਾ ਕੀਤਾ ਕਿ ਉਨ੍ਹਾਂ ਦਾ ਪਾਤਸ਼ਾਹ ਹੋਵੇ ਜਿਸ ਦੇ ਹੱਕ ਵਿੱਚ ਉਹ ਨੇ ਗਵਾਹੀ ਦੇ ਕੇ ਆਖਿਆ ਕਿ ਮੈਂ ਯੱਸੀ ਦੇ ਪੁੱਤਰ ਦਾਊਦ ਨੂੰ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭਿਆ, ਉਹ ਹੀ ਮੇਰੀ ਸਾਰੀ ਮਰਜ਼ੀ ਪੂਰੀ ਕਰੇਗਾ।