TSK

TSK · ਰਸੂਲਾਂ ਦੇ ਕਰਤੱਬ 7:49

Treasury of Scripture Knowledge references in ਪੰਜਾਬੀ IRV.

Back to passage

ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆਂ ਅੱਖਾਂ ਤੱਕਦੀਆਂ ਹਨ ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਂਚਦੀਆਂ ਹਨ।

ਤੁਸੀਂ ਇਹਨਾਂ ਝੂਠੀਆਂ ਗੱਲਾਂ ਉੱਤੇ ਭਰੋਸਾ ਨਾ ਰੱਖੋ ਕਿ ਇਹ ਯਹੋਵਾਹ ਦਾ ਭਵਨ ਹੈ, ਇਹ ਯਹੋਵਾਹ ਦਾ ਭਵਨ ਹੈ, ਇਹ ਯਹੋਵਾਹ ਦਾ ਭਵਨ ਹੈ!

ਕਿਉਂਕਿ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੱਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਹਰ ਥਾਂ ਉੱਤੇ ਮੇਰੇ ਨਾਮ ਲਈ ਧੂਫ਼ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜ੍ਹਾਉਣਗੇ, ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ।

‹ਅਤੇ ਜੋ ਕੋਈ ਸਵਰਗ ਦੀ ਸਹੁੰ ਖਾਂਦਾ ਹੈ, ਸੋ ਪਰਮੇਸ਼ੁਰ ਦੇ ਸਿੰਘਾਸਣ ਦੀ ਅਤੇ ਉਸ ਉੱਪਰ ਬੈਠਣ ਵਾਲੇ ਦੀ ਸਹੁੰ ਖਾਂਦਾ ਹੈ।›

ਯਿਸੂ ਨੇ ਆਖਿਆ, ‹ਹੇ “ਔਰਤ, ਮੇਰੇ ਤੇ ਵਿਸ਼ਵਾਸ ਕਰ! ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਬੰਦਗੀ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।›