‹ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ।›
TSK
TSK · ਰਸੂਲਾਂ ਦੇ ਕਰਤੱਬ 8:37
Treasury of Scripture Knowledge references in ਪੰਜਾਬੀ IRV.
ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਦੇ ਕੋਲ ਜਾਈਏ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ।
ਮਾਰਥਾ ਨੇ ਕਿਹਾ, “ਹਾਂ ਪ੍ਰਭੂ, ਮੈਂ ਵਿਸ਼ਵਾਸ ਕਰਦੀ ਹਾਂ ਕਿ ਤੂੰ ਹੀ ਮਸੀਹ ਹੈਂ, ਪਰਮੇਸ਼ੁਰ ਦਾ ਪੁੱਤਰ, ਜੋ ਇਸ ਦੁਨੀਆਂ ਵਿੱਚ ਆਉਣ ਵਾਲਾ ਸੀ।”
ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।
ਤੇਰਾ ਇਸ ਗੱਲ ਵਿੱਚ ਨਾ ਕੋਈ ਹਿੱਸਾ ਨਾ ਸਾਂਝ ਹੈ ਕਿਉਂ ਜੋ ਤੇਰਾ ਮਨ ਪਰਮੇਸ਼ੁਰ ਦੇ ਅੱਗੇ ਸਿੱਧਾ ਨਹੀਂ।
ਧਾਰਮਿਕਤਾ ਦੇ ਲਈ ਤਾਂ ਦਿਲ ਨਾਲ ਵਿਸ਼ਵਾਸ ਕੀਤਾ ਜਾਂਦਾ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕੀਤਾ ਜਾਂਦਾ ਹੈ।
ਇਹ ਬਪਤਿਸਮੇ ਨੂੰ ਦਰਸਾਉਂਦਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ, ਇਹ ਸਰੀਰ ਦੀ ਮੈਲ਼ ਧੋਣਾ ਨਹੀਂ ਪਰ ਸ਼ੁੱਧ ਮਨ ਨਾਲ ਪਰਮੇਸ਼ੁਰ ਨੂੰ ਖੋਜਣਾ ਹੈ।
¶ ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ।
ਜਿਹੜਾ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ ਉਹ ਆਪਣੇ ਵਿੱਚ ਹੀ ਗਵਾਹੀ ਰੱਖਦਾ ਹੈ। ਜਿਹੜਾ ਪਰਮੇਸ਼ੁਰ ਉੱਤੇ ਵਿਸ਼ਵਾਸ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂ ਜੋ ਉਸ ਨੇ ਉਸ ਗਵਾਹੀ ਉੱਤੇ ਵਿਸ਼ਵਾਸ ਨਹੀਂ ਕੀਤਾ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਬਾਰੇ ਦਿੱਤੀ ਹੈ।