TSK

TSK · ਰਸੂਲਾਂ ਦੇ ਕਰਤੱਬ 8:9

Treasury of Scripture Knowledge references in ਪੰਜਾਬੀ IRV.

Back to passage

ਤਦ ਮਿਸਰ ਦੇ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ ਪਰ ਫ਼ਿਰਊਨ ਦਾ ਮਨ ਕਠੋਰ ਹੋ ਗਿਆ ਜੋ ਉਸ ਨੇ ਉਨ੍ਹਾਂ ਦੀ ਨਾ ਸੁਣੀ, ਜਿਵੇਂ ਯਹੋਵਾਹ ਨੇ ਆਖਿਆ ਸੀ।

ਤਾਂ ਜਾਦੂਗਰ ਅੰਗਿਆਰਿਆਂ ਦੇ ਕਾਰਨ ਮੂਸਾ ਦੇ ਅੱਗੇ ਖੜੇ ਨਾ ਹੋ ਸਕੇ ਕਿਉਂ ਜੋ ਜਾਦੂਗਰਾਂ ਅਤੇ ਸਾਰੇ ਮਿਸਰੀਆਂ ਦੇ ਅੰਗਿਆਰੇ ਨਿੱਕਲੇ ਹੋਏ ਸਨ।

ਤੁਹਾਡੇ ਵਿੱਚ ਅਜਿਹਾ ਕੋਈ ਨਾ ਪਾਇਆ ਜਾਵੇ ਜਿਹੜਾ ਆਪਣੇ ਪੁੱਤਰ ਜਾਂ ਧੀ ਨੂੰ ਅੱਗ ਦੇ ਵਿੱਚੋਂ ਦੀ ਲੰਘਾਵੇ, ਜਾਂ ਭਵਿੱਖ ਦੱਸਣ ਵਾਲਾ, ਜਾਂ ਮਹੂਰਤ ਵੇਖਣ ਵਾਲਾ, ਜਾਂ ਮੰਤਰ ਪੜ੍ਹਨ ਵਾਲਾ, ਜਾਂ ਜਾਦੂਗਰ,

ਕਿਉਂ ਜੋ ਇਨ੍ਹਾਂ ਦਿਨਾਂ ਤੋਂ ਅੱਗੇ ਥੇਉਦਾਸ ਉੱਠਿਆ ਅਤੇ ਕਹਿਣ ਲੱਗਾ ਕਿ ਮੈਂ ਕੁਝ ਹਾਂ ਅਤੇ ਗਿਣਤੀ ਵਿੱਚ ਚਾਰ ਸੌ ਆਦਮੀ ਉਹ ਦੇ ਨਾਲ ਮਿਲ ਗਏ ਅਤੇ ਉਹ ਮਾਰਿਆ ਗਿਆ ਅਤੇ ਸਭ ਜੋ ਉਹ ਨੂੰ ਮੰਨਦੇ ਸਨ, ਖਿੱਲਰ ਗਏ ਅਤੇ ਬੇ ਠਿਕਾਣੇ ਹੋ ਗਏ।

ਜਦੋਂ ਉਹ ਉਸ ਸਾਰੇ ਟਾਪੂ ਵਿੱਚ ਫਿਰਦੇ-ਫਿਰਦੇ ਪਾਫ਼ੁਸ ਤੱਕ ਆਏ ਤਾਂ ਉਨ੍ਹਾਂ ਨੂੰ ਬਰਯੇਸੂਸ ਨਾਮ ਦਾ ਇੱਕ ਆਦਮੀ ਮਿਲਿਆ ਜਿਹੜਾ ਜਾਦੂ ਟੂਣਾ ਕਰਨ ਵਾਲਾ, ਝੂਠਾ ਨਬੀ ਅਤੇ ਕੌਮ ਦਾ ਯਹੂਦੀ ਸੀ।

ਜਿਨ੍ਹਾਂ ਵਿਸ਼ਵਾਸ ਕੀਤਾ ਸੀ ਉਨ੍ਹਾਂ ਵਿੱਚੋਂ ਬਹੁਤ ਸਾਰਿਆਂ ਨੇ ਆ ਕੇ ਆਪਣਿਆਂ ਬੁਰੇ ਕੰਮਾਂ ਨੂੰ ਮੰਨ ਲਿਆ ਅਤੇ ਦੱਸ ਦਿੱਤਾ।

ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ।

ਜਿਸ ਪਰਕਾਰ ਯੰਨੇਸ ਅਤੇ ਯੰਬਰੇਸ ਨੇ ਮੂਸਾ ਦਾ ਵਿਰੋਧ ਕੀਤਾ, ਇਸੇ ਤਰ੍ਹਾਂ ਇਹ ਵੀ ਜਿਹੜੇ ਬੁੱਧ ਭ੍ਰਿਸ਼ਟ ਅਤੇ ਵਿਸ਼ਵਾਸ ਵੱਲੋਂ ਅਪਰਵਾਨ ਹਨ ਸਚਿਆਈ ਦਾ ਵਿਰੋਧ ਕਰਦੇ ਹਨ।

ਅਤੇ ਉਹ ਵੱਡੀਆਂ ਨਿਸ਼ਾਨੀਆਂ ਵੀ ਵਿਖਾਉਂਦਾ ਹੈ ਐਥੋਂ ਤੱਕ ਕਿ ਮਨੁੱਖਾਂ ਦੇ ਸਾਹਮਣੇ ਸਵਰਗ ਤੋਂ ਧਰਤੀ ਉੱਤੇ ਅੱਗ ਵੀ ਵਰਸਾਉਂਦਾ ਹੈ।