TSK

TSK · ਰਸੂਲਾਂ ਦੇ ਕਰਤੱਬ 9:13

Treasury of Scripture Knowledge references in ਪੰਜਾਬੀ IRV.

Back to passage

ਤਦ ਉਸ ਨੇ ਆਖਿਆ, “ਹੇ ਪ੍ਰਭੂ, ਕਿਰਪਾ ਕਰਕੇ ਕਿਸੇ ਹੋਰ ਨੂੰ ਜਿਸ ਨੂੰ ਤੂੰ ਚਾਹੁੰਦਾ ਹੈ, ਭੇਜ ਦੇ।”

ਉਸ ਨੇ ਆਖਿਆ, ਮੈਂ ਕੀ ਪਾਪ ਕੀਤਾ ਜੋ ਤੂੰ ਆਪਣੇ ਦਾਸ ਨੂੰ ਅਹਾਬ ਦੇ ਹੱਥ ਵਿੱਚ ਦੇਵੇਂ ਕਿ ਉਹ ਮੈਨੂੰ ਮਾਰ ਸੁੱਟੇ।

ਪਰਮੇਸ਼ੁਰ ਦਾ ਆਤਮਾ ਮੈਨੂੰ ਚੁੱਕ ਕੇ ਲੈ ਗਿਆ, ਸੋ ਮੈਂ ਆਤਮਾ ਦੀ ਕੁੜੱਤਣ ਅਤੇ ਕ੍ਰੋਧ ਵਿੱਚ ਤੁਰ ਪਿਆ ਅਤੇ ਯਹੋਵਾਹ ਦਾ ਹੱਥ ਮੇਰੇ ਉੱਤੇ ਭਾਰੀ ਸੀ।

¶ ‹ਵੇਖੋ ਮੈਂ ਤੁਹਾਨੂੰ ਭੇਡਾਂ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।›

¶ ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਂਦਾ ਅਤੇ ਉਹਨਾਂ ਦਾ ਕਤਲ ਕਰਦਾ, ਪ੍ਰਧਾਨ ਜਾਜਕ ਦੇ ਕੋਲ ਗਿਆ।

ਅਤੇ ਮੈਂ ਆਦਮੀ ਅਤੇ ਔਰਤਾਂ ਨੂੰ ਬੰਨ੍ਹ-ਬੰਨ੍ਹ ਕੇ ਅਤੇ ਕੈਦ ਵਿੱਚ ਪੁਆ ਕੇ, ਇਸ ਪੰਥ ਦੇ ਲੋਕਾਂ ਨੂੰ ਮੌਤ ਤੱਕ ਸਤਾਇਆ।

ਸੋ ਇਹੋ ਮੈਂ ਯਰੂਸ਼ਲਮ ਵਿੱਚ ਕੀਤਾ, ਅਤੇ ਮੁੱਖ ਜਾਜਕਾਂ ਕੋਲੋਂ ਅਧਿਕਾਰ ਪਾ ਕੇ ਬਹੁਤ ਸੰਤਾਂ ਨੂੰ ਕੈਦਖ਼ਾਨਿਆਂ ਵਿੱਚ ਬੰਦ ਕੀਤਾ ਅਤੇ ਜਦੋਂ ਉਹ ਮਾਰੇ ਜਾਂਦੇ ਸਨ ਤਾਂ ਮੈਂ ਉਹਨਾਂ ਦੇ ਵਿਰੁੱਧ ਸਹਿਮਤ ਹੁੰਦਾ ਸੀ।

ਪਰ ਹੁਣ ਮੈਂ ਸੰਤਾਂ ਦੀ ਸੇਵਾ ਕਰਨ ਲਈ ਯਰੂਸ਼ਲਮ ਨੂੰ ਜਾਂਦਾ ਹਾਂ।

ਤੁਸੀਂ ਉਹ ਦਾ ਆਦਰ ਕਰਕੇ ਪ੍ਰਭੂ ਵਿੱਚ ਉਸ ਨੂੰ ਕਬੂਲ ਕਰੋ, ਜਿਸ ਤਰ੍ਹਾਂ ਸੰਤਾਂ ਨੂੰ ਚਾਹੀਦਾ ਹੈ ਅਤੇ ਜਿਸ ਕੰਮ ਵਿੱਚ ਉਹ ਨੂੰ ਤੁਹਾਡੀ ਲੋੜ ਪਵੇ ਤੁਸੀਂ ਉਹ ਦੀ ਸਹਾਇਤਾ, ਕਰੋ ਕਿਉਂ ਜੋ ਉਹ ਆਪ ਵੀ ਬਹੁਤਿਆਂ ਦੀ ਸਗੋਂ ਮੇਰੀ ਵੀ ਮਦਦਗਾਰ ਹੈ।

ਭਾਵੇਂ ਮੈਂ ਪਹਿਲਾਂ ਨਿੰਦਿਆ ਕਰਨ ਵਾਲਾ, ਸਤਾਉਣ ਵਾਲਾ ਅਤੇ ਧੱਕੇਖੋਰਾ ਸੀ ਪਰ ਮੇਰੇ ਉੱਤੇ ਰਹਿਮ ਹੋਇਆ ਇਸ ਲਈ ਜੋ ਮੈਂ ਇਹ ਅਵਿਸ਼ਵਾਸ ਵਿੱਚ ਅਣਜਾਣਪੁਣੇ ਨਾਲ ਕੀਤਾ।