TSK

TSK · ਆਮੋਸ 1:13

Treasury of Scripture Knowledge references in ਪੰਜਾਬੀ IRV.

Back to passage

ਜਦ ਤੂੰ ਅੰਮੋਨੀਆਂ ਦੇ ਨੇੜੇ ਆਵੇਂ ਤਾਂ ਤੂੰ ਉਹਨਾਂ ਨੂੰ ਨਾ ਸਤਾਈਂ ਅਤੇ ਨਾ ਹੀ ਲੜਾਈ-ਝਗੜਾ ਕਰੀਂ ਕਿਉਂ ਜੋ ਮੈਂ ਤੈਨੂੰ ਅੰਮੋਨੀਆਂ ਦੇ ਦੇਸ਼ ਵਿੱਚੋਂ ਕੁਝ ਵੀ ਤੇਰੀ ਵਿਰਾਸਤ ਹੋਣ ਲਈ ਨਹੀਂ ਦਿਆਂਗਾ, ਕਿਉਂ ਜੋ ਮੈਂ ਉਹ ਲੂਤ ਦੇ ਵੰਸ਼ ਦੀ ਵਿਰਾਸਤ ਹੋਣ ਲਈ ਦਿੱਤਾ ਹੈ।”

ਤਦ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਫ਼ਲਿਸਤੀਆਂ ਅਤੇ ਅੰਮੋਨੀਆਂ ਦੇ ਹੱਥ ਵਿੱਚ ਕਰ ਦਿੱਤਾ।

¶ ਤਦ ਅੰਮੋਨੀ ਨਾਹਾਸ਼ ਨੇ ਹਮਲਾ ਕੀਤਾ ਅਤੇ ਯਾਬੇਸ਼ ਗਿਲਆਦ ਦੇ ਸਾਹਮਣੇ ਡੇਰੇ ਲਾਏ। ਤਦ ਯਾਬੇਸ਼ ਦੇ ਸਭਨਾਂ ਲੋਕਾਂ ਨੇ ਨਾਹਾਸ਼ ਨੂੰ ਆਖਿਆ, ਸਾਡੇ ਨਾਲ ਫੈਸਲਾ ਕਰੋ ਤਾਂ ਅਸੀਂ ਤੁਹਾਡੀ ਸੇਵਾ ਕਰਾਂਗੇ।

ਤਦ ਉਸ ਨੇ ਉਨ੍ਹਾਂ ਨੂੰ ਜੋ ਅੰਦਰ ਸਨ, ਬਾਹਰ ਕੱਢ ਕੇ ਆਰੀਆਂ, ਲੋਹੇ ਦੇ ਸੁਹਾਗਿਆਂ, ਲੋਹੇ ਦੀਆਂ ਕੁਹਾੜੀਆਂ ਨਾਲ ਉਨ੍ਹਾਂ ਤੋਂ ਕੰਮ ਲਿਆ ਅਤੇ ਉਨ੍ਹਾਂ ਨੂੰ ਇੱਟਾਂ ਦੇ ਕੰਮ ਵਿੱਚ ਲਾਇਆ ਅਤੇ ਉਸ ਨੇ ਅੰਮੋਨੀਆਂ ਦੇ ਸਾਰੇ ਸ਼ਹਿਰਾਂ ਨਾਲ ਇਹੋ ਹੀ ਕੀਤਾ ਤਦ ਦਾਊਦ ਅਤੇ ਸਭ ਲੋਕ ਯਰੂਸ਼ਲਮ ਨੂੰ ਮੁੜ ਗਏ।

ਤਦ ਮਨਹੇਮ ਨੇ ਤਿਰਸਾਹ ਤੋਂ ਜਾ ਕੇ ਤਿਫਸਹ ਨੂੰ ਅਤੇ ਉਨ੍ਹਾਂ ਸਭਨਾਂ ਨੂੰ ਜੋ ਉਹ ਦੇ ਵਿੱਚ ਸਨ, ਉਹ ਦੀਆਂ ਹੱਦਾਂ ਨੂੰ ਮਾਰਿਆ ਕਿਉਂ ਜੋ ਉਨ੍ਹਾਂ ਨੇ ਫਾਟਕ ਨਾ ਖੋਲ੍ਹੇ, ਇਸ ਲਈ ਉਹ ਨੇ ਉਨ੍ਹਾਂ ਨੂੰ ਮਾਰਿਆ ਅਤੇ ਉਹ ਨੇ ਉੱਥੇ ਦੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਚੀਰ ਦਿੱਤਾ।

¶ ਇਸ ਤੋਂ ਬਾਅਦ ਇਹ ਹੋਇਆ ਕਿ ਮੋਆਬੀ ਅਤੇ ਅੰਮੋਨੀ ਅਤੇ ਉਨ੍ਹਾਂ ਨਾਲ ਕਈ ਹੋਰ ਅੰਮੋਨੀਆਂ ਤੋਂ ਛੁੱਟ ਯਹੋਸ਼ਾਫ਼ਾਤ ਦੇ ਨਾਲ ਲੜਨ ਲਈ ਆਏ

¶ ਜਦ ਸਨਬੱਲਟ ਹੋਰੋਨੀ, ਤੋਬਿਆਹ ਅੰਮੋਨੀ ਜੋ ਕਰਮਚਾਰੀ ਸਨ ਅਤੇ ਅਰਬੀ ਗਸ਼ਮ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਸਾਡਾ ਮਖ਼ੌਲ ਉਡਾਇਆ ਅਤੇ ਸਾਡੀ ਨਿੰਦਿਆ ਕਰਕੇ ਕਹਿਣ ਲੱਗੇ, “ਇਹ ਕੀ ਕੰਮ ਹੈ ਜੋ ਤੁਸੀਂ ਕਰ ਰਹੇ ਹੋ? ਕੀ ਤੁਸੀਂ ਰਾਜਾ ਦੇ ਵਿਰੁੱਧ ਹੋ ਜਾਓਗੇ?”

ਗਬਾਲ, ਅੰਮੋਨ ਅਤੇ ਅਮਾਲੇਕ, ਫ਼ਲਿਸਤ ਸੂਰ ਦੇ ਵਾਸੀਆਂ ਸਣੇ,

¶ ਅੰਮੋਨੀਆਂ ਦੇ ਵਿਖੇ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਕੀ ਇਸਰਾਏਲ ਦਾ ਕੋਈ ਪੁੱਤਰ ਨਹੀਂ? ਕੀ ਉਹ ਦਾ ਕੋਈ ਵਾਰਿਸ ਨਹੀਂ? ਫਿਰ ਕਿਉਂ ਮਲਕਾਮ ਨੇ ਗਾਦ ਨੂੰ ਕਬਜ਼ੇ ਵਿੱਚ ਕਰ ਲਿਆ? ਅਤੇ ਕਿਉਂ ਉਹ ਦੇ ਕੋਲ ਉਸ ਦੇ ਸ਼ਹਿਰਾਂ ਵਿੱਚ ਵੱਸਦੇ ਹਨ?

ਤੂੰ ਆਖਿਆ ਕਿ ਇਹ ਦੋਵੇਂ ਕੌਮਾਂ ਅਤੇ ਇਹ ਦੋਵੇਂ ਦੇਸ ਮੇਰੇ ਹੋਣਗੇ ਅਤੇ ਅਸੀਂ ਉਹਨਾਂ ਤੇ ਕਬਜ਼ਾ ਕਰਾਂਗੇ, ਭਾਵੇਂ ਯਹੋਵਾਹ ਉੱਥੇ ਸੀ।

¶ ਹੇ ਇਸਰਾਏਲ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜ, ਕਿਉਂ ਜੋ ਤੂੰ ਆਪਣੀ ਬਦੀ ਦੇ ਕਾਰਨ ਠੋਕਰ ਖਾਧੀ।

ਮਧ ਧੋਖਾ ਦੇਣ ਵਾਲੀ ਹੈ, ਹੰਕਾਰੀ ਪੁਰਖ ਘਰ ਵਿੱਚ ਨਹੀਂ ਰਹਿੰਦਾ, ਉਹ ਪਤਾਲ ਵਾਂਗੂੰ ਆਪਣੀ ਲਾਲਸਾ ਵਧਾਉਂਦਾ ਹੈ ਅਤੇ ਉਹ ਮੌਤ ਵਰਗਾ ਹੈ ਅਤੇ ਉਹ ਕਦੇ ਨਹੀਂ ਰੱਜਦਾ, ਉਹ ਆਪਣੇ ਲਈ ਸਾਰੀਆਂ ਕੌਮਾਂ ਨੂੰ ਇਕੱਠਿਆਂ ਕਰਦਾ ਹੈ ਅਤੇ ਆਪਣੇ ਲਈ ਸਾਰੀਆਂ ਉੱਮਤਾਂ ਦੇ ਢੇਰ ਲਾਉਂਦਾ ਹੈ।