TSK

TSK · ਆਮੋਸ 2:13

Treasury of Scripture Knowledge references in ਪੰਜਾਬੀ IRV.

Back to passage

ਕੀ ਤੂੰ ਉਸ ਦਾ ਭਰੋਸਾ ਕਰੇਂਗਾ ਕਿ ਉਹ ਤੇਰਾ ਅਨਾਜ ਖਿੱਚ ਕੇ ਘਰ ਲਿਆਵੇ ਅਤੇ ਤੇਰੇ ਪਿੜ ਵਿੱਚ ਇਕੱਠਾ ਕਰੇ?

ਤੁਹਾਡੀਆਂ ਅਮੱਸਿਆ ਅਤੇ ਤੁਹਾਡੇ ਨਿਯੁਕਤ ਕੀਤੇ ਹੋਏ ਪਰਬਾਂ ਤੋਂ ਮੇਰੇ ਜੀ ਨੂੰ ਘਿਣ ਆਉਂਦੀ ਹੈ, ਉਹ ਮੇਰੇ ਲਈ ਬੋਝ ਹਨ, ਜਿਨ੍ਹਾਂ ਨੂੰ ਚੁੱਕਦੇ-ਚੁੱਕਦੇ ਮੈਂ ਥੱਕ ਗਿਆ ਹਾਂ!

ਤੂੰ ਮੇਰੇ ਲਈ ਚਾਂਦੀ ਦੇ ਕੇ ਸੁਗੰਧਿਤ ਪੋਨੇ ਨਹੀਂ ਲਿਆਂਦੇ, ਨਾ ਤੂੰ ਆਪਣੀਆਂ ਬਲੀਆਂ ਦੀ ਚਰਬੀ ਨਾਲ ਮੈਨੂੰ ਰਜਾਇਆ, ਸਗੋਂ ਤੂੰ ਆਪਣੇ ਪਾਪਾਂ ਦਾ ਭਾਰ ਮੇਰੇ ਉੱਤੇ ਪਾਇਆ, ਤੂੰ ਮੈਨੂੰ ਆਪਣੀਆਂ ਬਦੀਆਂ ਨਾਲ ਅਕਾ ਦਿੱਤਾ।

ਕਿਉਂ ਜੋ ਤੂੰ ਆਪਣੀ ਜੁਆਨੀ ਦੇ ਦਿਨਾਂ ਨੂੰ ਯਾਦ ਨਾ ਕੀਤਾ ਅਤੇ ਇਹਨਾਂ ਸਾਰੀਆਂ ਗੱਲਾਂ ਨਾਲ ਮੈਨੂੰ ਕ੍ਰੋਧਿਤ ਕੀਤਾ, ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਵੇਖ, ਮੈਂ ਤੇਰੇ ਕੁਰਾਹੇ ਪੈਣ ਦਾ ਫਲ ਤੈਨੂੰ ਦਿਆਂਗਾ ਅਤੇ ਤੂੰ ਅੱਗੇ ਲਈ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਲੁੱਚਪੁਣੇ ਨਾਲ ਕਰਦੀ ਹੀ ਨਾ ਜਾਵੇਂਗੀ।