TSK

TSK · ਕੁਲੁੱਸੀਆਂ 1:21

Treasury of Scripture Knowledge references in ਪੰਜਾਬੀ IRV.

Back to passage

ਤਾਂ ਜੋ ਮੈਂ ਇਸਰਾਏਲ ਦੇ ਘਰਾਣੇ ਦੇ ਮਨਾਂ ਨੂੰ ਫੜ੍ਹਾਂ, ਕਿਉਂ ਜੋ ਉਹ ਸਾਰੇ ਦੇ ਸਾਰੇ ਆਪਣੀਆਂ ਮੂਰਤੀਆਂ ਦੇ ਕਾਰਨ ਮੇਰੇ ਕੋਲੋਂ ਦੂਰ ਹੋ ਗਏ ਹਨ।

ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਦੇ ਵਸੀਲੇ ਨਾਲ ਧਰਮੀ ਠਹਿਰਾਏ ਗਏ, ਤਾਂ ਇਸ ਨਾਲੋਂ ਬਹੁਤ ਵੱਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚਾਏ ਜਾਂਵਾਂਗੇ।

ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼।

ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ!

ਉਨ੍ਹਾਂ ਦੀ ਬੁੱਧ ਅੰਨੀ ਹੋ ਗਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਉਹ ਪਰਮੇਸ਼ੁਰ ਦੇ ਜੀਵਨ ਤੋਂ ਅਲੱਗ ਹੋ ਗਏ ਹਨ!

ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ।