TSK

TSK · ਦਾਨੀਏਲ 1:3

Treasury of Scripture Knowledge references in ਪੰਜਾਬੀ IRV.

Back to passage

ਤੁਹਾਡੇ ਪੁੱਤਰ ਅਤੇ ਧੀਆਂ ਪੈਦਾ ਹੋਣਗੇ ਪਰ ਉਹ ਤੁਹਾਡੇ ਨਾ ਹੋਣਗੇ, ਕਿਉਂ ਜੋ ਉਹ ਗੁਲਾਮੀ ਵਿੱਚ ਚਲੇ ਜਾਣਗੇ।

ਅਤੇ ਤੇਰਿਆਂ ਪੁੱਤਰਾਂ ਵਿੱਚੋਂ ਜੋ ਤੇਰੇ ਤੋਂ ਪੈਦਾ ਹੋਣਗੇ ਅਤੇ ਜੋ ਤੇਰੇ ਤੋਂ ਜੰਮਣਗੇ, ਕਈਆਂ ਨੂੰ ਓਹ ਲੈ ਜਾਣਗੇ ਅਤੇ ਉਹ ਬਾਬਲ ਦੇ ਰਾਜੇ ਦੇ ਮਹਿਲ ਵਿੱਚ ਖੁਸਰੇ ਬਣਨਗੇ।

ਵੇਖ, ਉਹ ਦਿਨ ਆਉਂਦੇ ਹਨ ਜਦ ਸਭ ਕੁਝ ਜੋ ਤੇਰੇ ਮਹਿਲ ਵਿੱਚ ਹੈ ਅਤੇ ਜੋ ਕੁਝ ਤੇਰੇ ਪੁਰਖਿਆਂ ਨੇ ਅੱਜ ਦੇ ਦਿਨ ਤੱਕ ਇਕੱਠਾ ਕੀਤਾ ਹੈ, ਬਾਬਲ ਨੂੰ ਲੈ ਜਾਇਆ ਜਾਵੇਗਾ, ਕੁਝ ਵੀ ਛੱਡਿਆ ਨਾ ਜਾਵੇਗਾ, ਯਹੋਵਾਹ ਆਖਦਾ ਹੈ

¶ ਤਾਂ ਸੱਤਵੇਂ ਮਹੀਨੇ ਇਸ ਤਰ੍ਹਾਂ ਹੋਇਆ ਕਿ ਨਥਨਯਾਹ ਦਾ ਪੁੱਤਰ, ਅਲੀਸ਼ਾਮਾ ਦਾ ਪੋਤਾ ਇਸਮਾਏਲ ਜਿਹੜਾ ਰਾਜਵੰਸ਼ੀ ਸੀ ਅਤੇ ਰਾਜਾ ਦੇ ਪਰਧਾਨਾਂ ਵਿੱਚੋਂ ਸੀ ਦਸ ਮਨੁੱਖ ਆਪਣੇ ਨਾਲ ਲੈ ਕੇ ਮਿਸਪਾਹ ਵਿੱਚ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਆਇਆ ਅਤੇ ਉੱਥੇ ਉਹਨਾਂ ਨੇ ਮਿਸਪਾਹ ਵਿੱਚ ਇਕੱਠੇ ਰੋਟੀ ਖਾਧੀ