TSK

TSK · ਦਾਨੀਏਲ 1:4

Treasury of Scripture Knowledge references in ਪੰਜਾਬੀ IRV.

Back to passage

ਕੋਈ ਵੀ ਮਨੁੱਖ ਜਿਸ ਵਿੱਚ ਕੋਈ ਵੀ ਦੋਸ਼ ਹੋਵੇ, ਭਾਵੇਂ ਅੰਨ੍ਹਾ, ਭਾਵੇਂ ਲੰਗੜਾ, ਭਾਵੇਂ ਜਿਸ ਦਾ ਨੱਕ ਫੀਨਾ ਹੋਵੇ, ਜਾਂ ਜਿਸ ਦੀ ਲੱਤ ਲੰਮੀ ਹੋਵੇ,

¶ ਫੇਰ ਉਸ ਨੇ ਜ਼ਬਾਹ ਅਤੇ ਸਲਮੁੰਨਾ ਤੋਂ ਪੁੱਛਿਆ, “ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਤਾਬੋਰ ਵਿੱਚ ਵੱਢਿਆ ਸੀ, ਉਹ ਕਿਹੋ ਜਿਹੇ ਸਨ?” ਉਨ੍ਹਾਂ ਦੇ ਉੱਤਰ ਦਿੱਤਾ, “ਅਜਿਹੇ ਸਨ ਜਿਹੋ ਜਿਹਾ ਤੂੰ ਹੈਂ ਅਰਥਾਤ ਸਾਰੇ ਰਾਜਕੁਮਾਰਾਂ ਵਰਗੇ ਸਨ।”

ਜੇ ਤੂੰ ਕਿਸੇ ਨੂੰ ਉਹ ਦੇ ਕੰਮ ਵਿੱਚ ਨਿਪੁੰਨ ਵੇਖਦਾ ਹੈਂ? ਉਹ ਰਾਜੇ ਦੇ ਸਨਮੁਖ ਖੜ੍ਹਾ ਹੋਵੇਗਾ, ਉਹ ਛੋਟਿਆਂ ਦੇ ਅੱਗੇ ਖੜ੍ਹਾ ਨਾ ਹੋਵੇਗਾ।

ਪਰਮੇਸ਼ੁਰ ਨੇ ਉਹਨਾਂ ਚਾਰ ਜੁਆਨਾਂ ਨੂੰ ਸਭ ਪ੍ਰਕਾਰ ਦੀ ਸ਼ਾਸਤਰ ਅਤੇ ਸਾਰੀ ਵਿੱਦਿਆ ਵਿੱਚ ਬੁੱਧੀ ਅਤੇ ਨਿਪੁੰਨਤਾ ਦਿੱਤੀ ਅਤੇ ਦਾਨੀਏਲ ਵਿੱਚ ਹਰ ਤਰ੍ਹਾਂ ਦੇ ਦਰਸ਼ਣਾਂ ਤੇ ਸੁਫ਼ਨਿਆਂ ਦੀ ਸਮਝ ਸੀ।

ਤਦ ਰਾਜੇ ਨੇ ਹੁਕਮ ਦਿੱਤਾ ਕਿ ਜਾਦੂਗਰਾਂ, ਜੋਤਸ਼ੀਆਂ, ਮੰਤਰੀਆਂ ਤੇ ਕਸਦੀਆਂ ਨੂੰ ਸੱਦੋ ਜੋ ਉਹ ਰਾਜੇ ਦਾ ਸੁਫ਼ਨਾ ਉਹ ਨੂੰ ਦੱਸਣ, ਇਸ ਲਈ ਉਹ ਆਏ ਅਤੇ ਰਾਜੇ ਦੇ ਦਰਬਾਰ ਪੇਸ਼ ਹੋਏ।

ਕਸਦੀਆਂ ਨੇ ਰਾਜੇ ਨੂੰ ਉੱਤਰ ਦਿੱਤਾ ਕਿ ਧਰਤੀ ਉੱਤੇ ਕੋਈ ਅਜਿਹਾ ਮਨੁੱਖ ਨਹੀਂ ਜਿਹੜਾ ਰਾਜੇ ਦੇ ਮਨ ਦੀ ਗੱਲ ਦੱਸ ਸਕੇ, ਨਾ ਕੋਈ ਅਜਿਹਾ ਰਾਜਾ ਜਾਂ ਸਰਦਾਰ ਜਾਂ ਹਾਕਮ ਅਜਿਹਾ ਹੋਇਆ ਹੈ ਜਿਸ ਨੇ ਕਿਸੇ ਜਾਦੂਗਰ, ਜੋਤਸ਼ੀ ਜਾਂ ਕਸਦੀ ਕੋਲੋਂ ਅਜਿਹੀ ਗੱਲ ਪੁੱਛੀ ਹੋਵੇ!

¶ ਇਸ ਤੋਂ ਬਾਅਦ ਉਸ ਵੇਲੇ ਕਈ ਕਸਦੀਆਂ ਨੇ ਨੇੜੇ ਆ ਕੇ ਯਹੂਦੀਆਂ ਉੱਤੇ ਦੋਸ਼ ਲਾਇਆ।

ਰਾਜੇ ਨੇ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਜੋਤਸ਼ੀਆਂ, ਕਸਦੀਆਂ ਤੇ ਅਗੰਮ ਵਿਦਵਾਨਾਂ ਨੂੰ ਲਿਆਓ! ਰਾਜੇ ਨੇ ਬਾਬਲ ਦੇ ਵਿਦਵਾਨਾਂ ਨੂੰ ਆਖਿਆ ਕਿ ਜੋ ਕੋਈ ਇਸ ਲਿਖਤ ਨੂੰ ਪੜ੍ਹੇ ਅਤੇ ਇਹ ਦਾ ਅਰਥ ਮੈਨੂੰ ਦੱਸੇ ਉਹ ਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ, ਉਹ ਦੇ ਗਲ਼ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣੇਗਾ।

ਉਸ ਸਮੇਂ ਮੂਸਾ ਦਾ ਜਨਮ ਹੋਇਆ ਅਤੇ ਉਹ ਪਰਮੇਸ਼ੁਰ ਦੀਆਂ ਨਜ਼ਰਾਂ ਵਿੱਚ ਬਹੁਤ ਸੋਹਣਾ ਸੀ। ਉਹ ਤਿੰਨ ਮਹੀਨਿਆਂ ਤੱਕ ਆਪਣੇ ਪਿਉ ਦੇ ਘਰ ਵਿੱਚ ਪਲਦਾ ਰਿਹਾ।

ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ।