TSK

TSK · ਦਾਨੀਏਲ 10:12

Treasury of Scripture Knowledge references in ਪੰਜਾਬੀ IRV.

Back to passage

¶ “ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ, ਕਿ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਸੀਂ ਆਪਣੇ ਪ੍ਰਾਣਾਂ ਨੂੰ ਦੁੱਖ ਦੇਣਾ ਅਤੇ ਉਸ ਦਿਨ ਕੋਈ ਵੀ ਮਨੁੱਖ ਕੰਮ ਨਾ ਕਰੇ ਭਾਵੇਂ ਉਹ ਆਪਣੇ ਦੇਸ ਦਾ ਹੋਵੇ, ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਰਹਿੰਦਾ ਹੈ,

¶ ਇਸ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ ਜਿਸ ਦੇ ਵਿੱਚ ਤੁਸੀਂ ਆਪਣਿਆਂ ਜਾਨਾਂ ਨੂੰ ਦੀਨ ਕਰੋ, ਪਰ ਕੋਈ ਕੰਮ-ਧੰਦਾ ਨਾ ਕਰੋ।

ਘਬਰਾਉਂਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ! ਨਾ ਡਰੋ! ਆਪਣੇ ਪਰਮੇਸ਼ੁਰ ਨੂੰ ਵੇਖੋ! ਉਹ ਬਦਲਾ ਲੈਣ ਲਈ, ਅਤੇ ਫਲ ਦੇਣ ਲਈ ਆ ਰਿਹਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ।

¶ ਨਾ ਡਰ, ਹੇ ਕੀੜੇ ਵਰਗੇ ਯਾਕੂਬ, ਹੇ ਛੋਟੇ ਇਸਰਾਏਲ, ਨਾ ਡਰ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ।

ਉਹਨਾਂ ਦੇ ਪੁਕਾਰਨ ਤੋਂ ਪਹਿਲਾਂ ਮੈਂ ਉੱਤਰ ਦਿਆਂਗਾ, ਅਤੇ ਉਹ ਅਜੇ ਗੱਲਾਂ ਹੀ ਕਰਦੇ ਹੋਣਗੇ, ਕਿ ਮੈਂ ਸੁਣ ਲਵਾਂਗਾ।

¶ ਮੈਂ ਇਹ ਕਹਿੰਦਾ ਹੋਇਆ ਬੇਨਤੀ ਕਰਦਾ ਸੀ ਅਤੇ ਆਪਣਿਆਂ ਪਾਪਾਂ, ਆਪਣੇ ਲੋਕਾਂ ਦੇ ਪਾਪਾਂ ਨੂੰ ਮੰਨਦਾ ਹੀ ਸੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਪਰਮੇਸ਼ੁਰ ਦੇ ਪਵਿੱਤਰ ਪਰਬਤ ਲਈ ਆਪਣੇ ਤਰਲੇ ਪਾਉਂਦਾ ਹੀ ਸੀ।

ਮੈਂ ਦਾਨੀਏਲ ਉਹਨਾਂ ਦਿਨਾਂ ਵਿੱਚ ਤਿੰਨ ਹਫ਼ਤਿਆਂ ਤੱਕ ਅਫ਼ਸੋਸ ਕਰਦਾ ਰਿਹਾ।

ਅਤੇ ਉਹ ਬੋਲਿਆ, ਹੇ ਪਿਆਰੇ ਮਨੁੱਖ, ਨਾ ਡਰ, ਤੈਨੂੰ ਸੁੱਖ-ਸਾਂਦ ਹੋਵੇ! ਜ਼ੋਰ ਫੜ, ਹਾਂ, ਬਲਵਾਨ ਹੋ! ਜਦੋਂ ਉਸ ਨੇ ਮੈਨੂੰ ਇਹ ਆਖਿਆ ਮੈਂ ਜ਼ੋਰ ਪਾਇਆ ਅਤੇ ਬੋਲਿਆ, ਹੇ ਮੇਰੇ ਸੁਆਮੀ, ਹੁਣ ਦੱਸ ਕਿਉਂ ਜੋ ਤੂੰ ਹੀ ਮੈਨੂੰ ਜ਼ੋਰ ਦਿੱਤਾ ਹੈ!

ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਡਰੋ ਨਾ, ਜਾਓ, ਮੇਰੇ ਭਾਈਆਂ ਨੂੰ ਆਖੋ ਜੋ ਗਲੀਲ ਨੂੰ ਜਾਣ ਅਤੇ ਉਹ ਉੱਥੇ ਮੈਨੂੰ ਵੇਖਣਗੇ।›

ਤਦ ਦੂਤ ਨੇ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਪ੍ਰਾਰਥਨਾ ਸੁਣੀ ਗਈ ਹੈ, ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯੂਹੰਨਾ ਰੱਖੀਂ।

ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ

ਉਹ ਨੇ ਦਿਨ ਦੇ ਤੀਜੇ ਪਹਿਰ ਦਰਸ਼ਣ ਵਿੱਚ ਸਾਫ਼ ਵੇਖਿਆ ਕਿ ਪਰਮੇਸ਼ੁਰ ਦਾ ਇੱਕ ਦੂਤ ਉਹ ਦੇ ਕੋਲ ਅੰਦਰ ਆਇਆ ਅਤੇ ਉਹ ਨੂੰ ਆਖਿਆ, ਹੇ ਕੁਰਨੇਲਿਯੁਸ!

ਤਾਂ ਪ੍ਰਭੂ ਨੇ ਰਾਤ ਦੇ ਵੇਲੇ ਪੌਲੁਸ ਨੂੰ ਦਰਸ਼ਣ ਦੇ ਕੇ ਕਿਹਾ, ‹ਨਾ ਡਰ ਸਗੋਂ ਬੋਲੀ ਜਾ ਅਤੇ ਚੁੱਪ ਨਾ ਰਹਿ।›

ਜਦ ਮੈਂ ਉਹ ਨੂੰ ਦੇਖਿਆ ਤਾਂ ਉਹ ਦੇ ਪੈਰਾਂ ਵਿੱਚ ਮੁਰਦੇ ਵਾਂਗੂੰ ਡਿੱਗ ਪਿਆ ਤਾਂ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ‹ਨਾ ਡਰ। ਮੈਂ ਪਹਿਲਾ ਅਤੇ ਆਖਰੀ ਹਾਂ›