TSK

TSK · ਦਾਨੀਏਲ 10:5

Treasury of Scripture Knowledge references in ਪੰਜਾਬੀ IRV.

Back to passage

¶ ਜਦ ਯਹੋਸ਼ੁਆ ਯਰੀਹੋ ਦੇ ਕੋਲ ਸੀ ਅਤੇ ਉਸ ਆਪਣੀਆਂ ਅੱਖੀਆਂ ਉਤਾਹਾਂ ਚੁੱਕ ਕੇ ਵੇਖਿਆ ਤਾਂ ਵੇਖੋ, ਇੱਕ ਮਨੁੱਖ ਹੱਥ ਵਿੱਚ ਨੰਗੀ ਤਲਵਾਰ ਲਈ ਉਹ ਦੇ ਸਾਹਮਣੇ ਖੜ੍ਹਾ ਸੀ ਤਾਂ ਯਹੋਸ਼ੁਆ ਉਸ ਦੇ ਕੋਲ ਗਿਆ ਅਤੇ ਉਸ ਨੂੰ ਆਖਿਆ, “ਕੀ ਤੂੰ ਸਾਡੀ ਵੱਲ ਹੈਂ ਜਾਂ ਸਾਡੇ ਵੈਰੀਆਂ ਵੱਲ?”

ਤਰਸ਼ੀਸ਼ ਸ਼ਹਿਰ ਦੀ ਕੁੱਟੀ ਹੋਈ ਚਾਂਦੀ, ਅਤੇ ਊਫਾਜ਼ ਸ਼ਹਿਰ ਤੋਂ ਸੋਨਾ ਲਿਆਇਆ ਜਾਂਦਾ ਹੈ, ਉਹ ਮਿਸਤਰੀ ਦਾ, ਸਰਾਫ਼ ਦੇ ਹੱਥਾਂ ਦਾ ਕੰਮ ਹੈ, ਉਹਨਾਂ ਦੀ ਪੁਸ਼ਾਕ ਨੀਲੀ ਅਤੇ ਬੈਂਗਣੀ ਹੈ, ਉਹ ਸਾਰੇ ਬੁੱਧਵਾਨਾਂ ਦਾ ਕੰਮ ਹੈ!

ਅਤੇ ਇੱਕ ਨੇ ਉਸ ਮਨੁੱਖ ਨੂੰ ਜੋ ਕਤਾਨੀ ਕੱਪੜੇ ਪਹਿਨੀ ਦਰਿਆ ਦੇ ਪਾਣੀਆਂ ਉੱਤੇ ਸੀ ਉਸ ਤੋਂ ਉਹਨਾਂ ਮਨੁੱਖਾਂ ਵਿੱਚੋਂ ਇੱਕ ਨੇ ਪੁੱਛਿਆ ਕਿ ਇਹ ਅਚਰਜ਼ ਗੱਲਾਂ ਦਾ ਅੰਤ ਕਦੋਂ ਤੱਕ ਹੋਵੇਗਾ?

ਸੋ ਤੁਸੀਂ ਆਪਣੀ ਕਮਰ ਸਚਿਆਈ ਨਾਲ ਕੱਸ ਕੇ ਅਤੇ ਧਰਮ ਦੀ ਸੰਜੋ ਪਹਿਨ ਕੇ।

ਅਤੇ ਉਹ ਸੱਤ ਦੂਤ ਜਿਨ੍ਹਾਂ ਕੋਲ ਸੱਤ ਮਹਾਂਮਾਰੀਆਂ ਸਨ ਸਾਫ਼ ਅਤੇ ਚਮਕਦੀ ਕਤਾਨ ਪਹਿਨੇ ਅਤੇ ਸੋਨੇ ਦੀ ਪੇਟੀ ਛਾਤੀ ਦੁਆਲੇ ਬੰਨ੍ਹੇਂ ਹੈਕਲ ਵਿੱਚੋਂ ਨਿੱਕਲੇ।