TSK

TSK · ਦਾਨੀਏਲ 10:7

Treasury of Scripture Knowledge references in ਪੰਜਾਬੀ IRV.

Back to passage

ਤਦ ਅਲੀਸ਼ਾ ਨੇ ਬੇਨਤੀ ਕੀਤੀ ਤੇ ਆਖਿਆ ਕਿ ਹੇ ਯਹੋਵਾਹ, ਤੂੰ ਉਹ ਦੀਆਂ ਅੱਖਾਂ ਖੋਲ੍ਹ ਕਿ ਉਹ ਵੇਖੇ ਅਤੇ ਯਹੋਵਾਹ ਨੇ ਉਸ ਸੇਵਕ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਹ ਨੇ ਨਿਗਾਹ ਕਰ ਕੇ ਵੇਖਿਆ ਕਿ ਅਲੀਸ਼ਾ ਦੇ ਦੁਆਲੇ ਦਾ ਪਰਬਤ ਅਗਨ ਦੇ ਘੋੜਿਆਂ ਤੇ ਰੱਥਾਂ ਨਾਲ ਭਰਿਆ ਹੋਇਆ ਹੈ।

ਕੀ ਕੋਈ ਮਨੁੱਖ ਆਪਣੇ ਆਪ ਨੂੰ ਪੜਦੇ ਵਿੱਚ ਲੁਕਾ ਲਵੇਗਾ ਕਿ ਮੈਂ ਉਹ ਨੂੰ ਨਾ ਵੇਖਾਂ? ਯਹੋਵਾਹ ਦਾ ਵਾਕ ਹੈ। ਕੀ ਅਕਾਸ਼ ਅਤੇ ਧਰਤੀ ਮੇਰੇ ਨਾਲ ਨਹੀਂ ਭਰੇ ਹੋਏ? ਯਹੋਵਾਹ ਦਾ ਵਾਕ ਹੈ

ਜਿਹੜੇ ਆਦਮੀ ਉਹ ਦੇ ਨਾਲ ਤੁਰੇ ਜਾਂਦੇ ਸਨ, ਉਹ ਚੁੱਪ-ਚਾਪ ਖੜੇ ਰਹੇ ਕਿ ਉਨ੍ਹਾਂ ਅਵਾਜ਼ ਤਾਂ ਸੁਣੀ ਪਰ ਕਿਸੇ ਨੂੰ ਵੇਖਿਆ ਨਹੀਂ ਸੀ।

ਅਤੇ ਉਹ ਜੋ ਦਿਖਾਈ ਦਿੱਤਾ ਸੋ ਅਜਿਹਾ ਭਿਆਨਕ ਸੀ ਜੋ ਮੂਸਾ ਨੇ ਆਖਿਆ ਕਿ ਮੈਂ ਬਹੁਤ ਹੀ ਡਰਦਾ ਅਤੇ ਥਰ-ਥਰ ਕੰਬਦਾ ਹਾਂ!