TSK

TSK · ਦਾਨੀਏਲ 11:12

Treasury of Scripture Knowledge references in ਪੰਜਾਬੀ IRV.

Back to passage

ਤਦ ਤੁਹਾਡੇ ਮਨ ਵਿੱਚ ਹੰਕਾਰ ਆ ਜਾਵੇ ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ, ਜਿਸ ਨੇ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢਿਆ

ਤੂੰ ਕਹਿੰਦਾ ਹੈਂ, ਵੇਖ ਮੈਂ ਅਦੋਮ ਨੂੰ ਮਾਰਿਆ ਹੈ ਅਤੇ ਤੇਰੇ ਮਨ ਦਾ ਘਮੰਡ ਤੈਨੂੰ ਚੁੱਕਦਾ ਹੈ। ਘਰੇ ਰਹਿ। ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਤੇ ਤੇਰੇ ਨਾਲ ਹੀ ਯਹੂਦਾਹ ਵੀ?।

ਪਰ ਹਿਜ਼ਕੀਯਾਹ ਨੇ ਉਸ ਤਰਸ ਦੇ ਅਨੁਸਾਰ ਜੋ ਉਸ ਉੱਤੇ ਕੀਤਾ ਗਿਆ ਸੀ ਕੰਮ ਨਾ ਕੀਤਾ ਕਿਉਂ ਜੋ ਉਹ ਦੇ ਮਨ ਵਿੱਚ ਹੰਕਾਰ ਸਮਾ ਗਿਆ ਸੀ ਇਸ ਲਈ ਉਹ ਦੇ ਉੱਤੇ ਅਤੇ ਯਹੂਦਾਹ ਅਤੇ ਯਰੂਸ਼ਲਮ ਉੱਤੇ ਕਹਿਰ ਭੜਕਿਆ

ਪਰ ਉਹ ਦਾ ਇਹ ਇਰਾਦਾ ਨਹੀਂ, ਨਾ ਉਹ ਦਾ ਮਨ ਅਜਿਹਾ ਸੋਚਦਾ ਹੈ, ਸਗੋਂ ਉਹ ਦੇ ਮਨ ਵਿੱਚ ਤਾਂ ਨਾਸ ਕਰਨਾ, ਅਤੇ ਬਹੁਤ ਸਾਰੀਆਂ ਕੌਮਾਂ ਨੂੰ ਵੱਢ ਸੁੱਟਣਾ ਹੈ।

ਤੂੰ ਆਪਣੀ ਵੱਡੀ ਸਿਆਣਪ ਨਾਲ ਅਤੇ ਆਪਣੇ ਵਪਾਰ ਨਾਲ, ਆਪਣਾ ਧਨ ਬਹੁਤ ਵਧਾ ਲਿਆ ਹੈ ਅਤੇ ਤੇਰਾ ਦਿਲ ਤੇਰੇ ਧਨ ਦੇ ਕਾਰਨ ਹੰਕਾਰੀ ਹੋ ਗਿਆ ਹੈ।

ਅਤੇ ਉਸ ਬਜ਼ੁਰਗੀ ਦੇ ਕਾਰਨ ਜੋ ਉਸ ਨੇ ਤੈਨੂੰ ਦਿੱਤੀ ਸਾਰੇ ਲੋਕ ਅਤੇ ਕੌਮਾਂ ਅਤੇ ਭਾਖਿਆਂ ਉਹ ਦੇ ਸਾਹਮਣੇ ਕੰਬੀਆਂ ਅਤੇ ਡਰੀਆਂ। ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਮਾਰ ਸੁੱਟਿਆ ਅਤੇ ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਜੀਉਂਦਾ ਛੱਡਿਆ। ਜਿਸ ਨੂੰ ਚਾਹਿਆ ਉਸ ਨੂੰ ਵਧਾਇਆ ਅਤੇ ਜਿਸ ਨੂੰ ਚਾਹਿਆ ਉਸ ਨੂੰ ਘਟਾਇਆ।

ਉਸ ਦੀ ਚਤਰਾਈ ਦੇ ਕਾਰਨ ਉਸਦਾ ਧੋਖਾ ਸਫ਼ਲ ਹੋਵੇਗਾ, ਅਤੇ ਉਹ ਮਨ ਵਿੱਚ ਘਮੰਡੀ ਹੋ ਕੇ ਬਹੁਤਿਆਂ ਦਾ ਨਾਸ ਕਰੇਗਾ। ਉਹ ਹਾਕਮਾਂ ਦੇ ਹਾਕਮ ਦੇ ਵਿਰੁੱਧ ਉੱਠ ਖੜ੍ਹਾ ਹੋਵੇਗਾ ਪਰ ਅੰਤ ਵਿੱਚ ਉਹ ਬਿਨ੍ਹਾਂ ਹੱਥ ਲਾਏ ਤੋੜਿਆ ਜਾਵੇਗਾ।

ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ