TSK

TSK · ਦਾਨੀਏਲ 11:15

Treasury of Scripture Knowledge references in ਪੰਜਾਬੀ IRV.

Back to passage

ਤੇਰੀ ਸਾਰੀ ਜਿੰਦਗੀ ਵਿੱਚ ਕੋਈ ਮਨੁੱਖ ਤੇਰੇ ਸਾਹਮਣੇ ਨਹੀਂ ਠਹਿਰ ਸਕੇਗਾ। ਜਿਵੇਂ ਮੈਂ ਮੂਸਾ ਦੇ ਨਾਲ ਰਿਹਾ ਉਸੇ ਤਰ੍ਹਾਂ ਹੀ ਤੇਰੇ ਨਾਲ ਵੀ ਰਹਾਂਗਾ, ਮੈਂ ਤੈਨੂੰ ਨਹੀਂ ਛੱਡਾਂਗਾ ਅਤੇ ਨਾ ਤੈਨੂੰ ਤਿਆਗਾਂਗਾ।

ਤੁਸੀਂ ਉਹ ਦੀਆਂ ਕੰਧਾਂ ਉੱਤੇ ਚੜ੍ਹ ਜਾਓ ਅਤੇ ਨਾਸ ਕਰੋ, ਪਰ ਉਹ ਨੂੰ ਮੂਲੋਂ ਹੀ ਨਾ ਮੁਕਾ ਦਿਓ। ਉਹ ਦੀਆਂ ਡਾਲੀਆਂ ਛਾਂਗ ਸੁੱਟੋ, ਉਹ ਯਹੋਵਾਹ ਦੀਆਂ ਨਹੀਂ ਹਨ।

ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਸ਼ਹਿਰ ਦੇ ਘਰਾਂ ਦੇ ਬਾਰੇ ਅਤੇ ਯਹੂਦਾਹ ਦੇ ਰਾਜਿਆਂ ਦੇ ਬਾਰੇ ਜਿਹੜੇ ਦਮਦਮਿਆਂ ਅਤੇ ਤਲਵਾਰ ਦੇ ਕਾਰਨ ਢਾਹੇ ਗਏ ਹਨ ਇਸ ਤਰ੍ਹਾਂ ਆਖਦਾ ਹੈ, -

ਉਸ ਦੇ ਦੁਆਲੇ ਘੇਰਾ ਪਾ, ਅਤੇ ਉਸ ਦੇ ਸਾਹਮਣੇ ਗੜ੍ਹ ਬਣਾ ਅਤੇ ਉਸ ਦੇ ਸਾਹਮਣੇ ਘੇਰਾ ਬੰਦੀ ਕਰ ਅਤੇ ਉਸ ਦੇ ਦੁਆਲੇ ਤੰਬੂ ਖੜ੍ਹੇ ਕਰ, ਅਤੇ ਚਾਰੋਂ ਪਾਸੇ ਕਿਲ੍ਹਾ ਤੋੜਨ ਵਾਲੇ ਹਥਿਆਰ ਰੱਖ।

ਮੈਂ ਉਹ ਨੂੰ ਵੇਖਿਆ ਕਿ ਉਹ ਮੇਂਢੇ ਦੇ ਨੇੜੇ ਪੁੱਜਾ ਅਤੇ ਉਹ ਦਾ ਕ੍ਰੋਧ ਉਸ ਦੇ ਉੱਤੇ ਜਾਗਿਆ, ਮੇਂਢੇ ਨੂੰ ਮਾਰਿਆ ਅਤੇ ਉਸ ਦੇ ਦੋਵੇਂ ਸਿੰਙ ਭੰਨ ਸੁੱਟੇ। ਉਸ ਮੇਂਢੇ ਵਿੱਚ ਜ਼ੋਰ ਨਹੀਂ ਸੀ ਕਿ ਉਹ ਦਾ ਸਾਹਮਣਾ ਕਰੇ, ਇਸ ਲਈ ਉਹ ਨੇ ਉਸ ਨੂੰ ਧਰਤੀ ਉੱਤੇ ਢਾਹ ਲਿਆ ਅਤੇ ਉਸ ਨੂੰ ਕੁਚਲ ਸੁੱਟਿਆ ਅਤੇ ਕੋਈ ਨਹੀਂ ਸੀ ਜੋ ਮੇਂਢੇ ਨੂੰ ਉਹ ਦੇ ਹੱਥੋਂ ਛੁਡਾ ਸਕੇ।