TSK

TSK · ਦਾਨੀਏਲ 11:16

Treasury of Scripture Knowledge references in ਪੰਜਾਬੀ IRV.

Back to passage

ਤੇਰੀ ਸਾਰੀ ਜਿੰਦਗੀ ਵਿੱਚ ਕੋਈ ਮਨੁੱਖ ਤੇਰੇ ਸਾਹਮਣੇ ਨਹੀਂ ਠਹਿਰ ਸਕੇਗਾ। ਜਿਵੇਂ ਮੈਂ ਮੂਸਾ ਦੇ ਨਾਲ ਰਿਹਾ ਉਸੇ ਤਰ੍ਹਾਂ ਹੀ ਤੇਰੇ ਨਾਲ ਵੀ ਰਹਾਂਗਾ, ਮੈਂ ਤੈਨੂੰ ਨਹੀਂ ਛੱਡਾਂਗਾ ਅਤੇ ਨਾ ਤੈਨੂੰ ਤਿਆਗਾਂਗਾ।

¶ ਮੈਂ ਤਾਂ ਆਖਿਆ ਸੀ, - ਮੈਂ ਕਿਵੇਂ ਤੈਨੂੰ ਆਪਣੇ ਪੁੱਤਰਾਂ ਵਿੱਚ ਰਲਾਵਾਂ, ਅਤੇ ਤੈਨੂੰ ਇੱਕ ਚੰਗੀ ਧਰਤੀ ਦੇ, ਕੌਮਾਂ ਦੀਆਂ ਸੈਨਾਂ ਦੀ ਸ਼ਾਨਦਾਰ ਧਰਤੀ ਦੀ ਮਿਲਖ਼! ਮੈਂ ਆਖਿਆ ਕਿ ਤੁਸੀਂ ਮੈਨੂੰ ਆਪਣਾ ਪਿਤਾ ਸੱਦੋਗੇ, ਅਤੇ ਮੇਰੇ ਪਿੱਛੇ ਚੱਲਣ ਤੋਂ ਫਿਰ ਨਾ ਜਾਓਗੇ।

ਮੈਂ ਉਹ ਨੂੰ ਵੇਖਿਆ ਕਿ ਉਹ ਮੇਂਢੇ ਦੇ ਨੇੜੇ ਪੁੱਜਾ ਅਤੇ ਉਹ ਦਾ ਕ੍ਰੋਧ ਉਸ ਦੇ ਉੱਤੇ ਜਾਗਿਆ, ਮੇਂਢੇ ਨੂੰ ਮਾਰਿਆ ਅਤੇ ਉਸ ਦੇ ਦੋਵੇਂ ਸਿੰਙ ਭੰਨ ਸੁੱਟੇ। ਉਸ ਮੇਂਢੇ ਵਿੱਚ ਜ਼ੋਰ ਨਹੀਂ ਸੀ ਕਿ ਉਹ ਦਾ ਸਾਹਮਣਾ ਕਰੇ, ਇਸ ਲਈ ਉਹ ਨੇ ਉਸ ਨੂੰ ਧਰਤੀ ਉੱਤੇ ਢਾਹ ਲਿਆ ਅਤੇ ਉਸ ਨੂੰ ਕੁਚਲ ਸੁੱਟਿਆ ਅਤੇ ਕੋਈ ਨਹੀਂ ਸੀ ਜੋ ਮੇਂਢੇ ਨੂੰ ਉਹ ਦੇ ਹੱਥੋਂ ਛੁਡਾ ਸਕੇ।

ਪਰ ਇੱਕ ਵੱਡਾ ਡਾਢਾ ਰਾਜਾ ਉੱਠੇਗਾ ਅਤੇ ਵੱਡੀ ਸਮਰੱਥਾ ਨਾਲ ਰਾਜ ਕਰੇਗਾ ਅਤੇ ਜੋ ਚਾਹੇਗਾ ਸੋਈ ਕਰੇਗਾ।

ਪ੍ਰਤਾਪਵਾਨ ਦੇਸ ਵਿੱਚ ਵੀ ਵੜੇਗਾ ਅਤੇ ਬਹੁਤ ਢਾਹੇ ਜਾਣਗੇ ਪਰ ਅਦੋਮ ਅਤੇ ਮੋਆਬ ਅਤੇ ਅੰਮੋਨੀਆਂ ਦਾ ਵੱਡਾ ਹਿੱਸਾ ਵੀ ਉਸ ਦੇ ਹੱਥੋਂ ਬਚ ਜਾਣਗੇ।