TSK

TSK · ਦਾਨੀਏਲ 11:17

Treasury of Scripture Knowledge references in ਪੰਜਾਬੀ IRV.

Back to passage

ਤਦ ਅਰਾਮ ਦੇ ਰਾਜਾ ਹਜ਼ਾਏਲ ਨੇ ਚੜ੍ਹਾਈ ਕੀਤੀ ਅਤੇ ਗਥ ਨਾਲ ਲੜ ਕੇ ਉਸ ਨੂੰ ਲੈ ਲਿਆ। ਤਦ ਹਜ਼ਾਏਲ ਨੇ ਯਰੂਸ਼ਲਮ ਵੱਲ ਮੂੰਹ ਮੋੜਿਆ ਕਿ ਉਹ ਦੇ ਉੱਤੇ ਵੀ ਚੜ੍ਹਾਈ ਕਰੇ।

ਜਿਸ ਦਿਨ ਮੈਂ ਪੁਕਾਰਾਂ ਤਦ ਮੇਰੇ ਵੈਰੀ ਪਿਛਾਂਹ ਮੁੜ ਜਾਣਗੇ, ਮੈਂ ਇਹ ਜਾਣਦਾ ਹਾਂ ਕਿ ਪਰਮੇਸ਼ੁਰ ਮੇਰੀ ਵੱਲ ਹੈ।

ਫਿਰ ਤੂੰ ਲੋਹੇ ਦਾ ਇੱਕ ਤਵਾ ਲੈ ਕੇ ਆਪਣੇ ਅਤੇ ਸ਼ਹਿਰ ਦੇ ਵਿਚਾਲੇ ਉਹ ਨੂੰ ਗੱਡ। ਉਹ ਲੋਹੇ ਦੀ ਕੰਧ ਬਣ ਜਾਵੇ ਅਤੇ ਆਪਣਾ ਮੂੰਹ ਉਸ ਦੇ ਵੱਲ ਕਰ। ਉਹ ਘੇਰੇ ਵਿੱਚ ਆਇਆ ਹੋਵੇਗਾ ਅਤੇ ਤੂੰ ਉਸ ਨੂੰ ਘੇਰਨ ਵਾਲਾ ਹੋਵੇਂਗਾ। ਇਹ ਇਸਰਾਏਲ ਦੇ ਘਰਾਣੇ ਲਈ ਨਿਸ਼ਾਨ ਹੈ।

ਨਾ ਫ਼ਿਰਊਨ ਆਪਣੇ ਵੱਡਿਆਂ ਸੂਰਮਿਆਂ ਨੂੰ ਅਤੇ ਬਹੁਤੀ ਸਭਾ ਨੂੰ ਲੈ ਕੇ ਲੜਾਈ ਵਿੱਚ ਉਹ ਦੇ ਲਈ ਕੁਝ ਕਰ ਸਕੇਗਾ, ਜਦੋਂ ਬਾਬੁਲ ਦੇ ਲੋਕ ਮੋਰਚਾ ਬੰਨ੍ਹਦੇ ਹੋਣ ਅਤੇ ਬੁਰਜ ਬਣਾਉਂਦੇ ਹੋਣ ਕਿ ਬਹੁਤ ਸਾਰੀਆਂ ਜਾਨਾਂ ਨੂੰ ਮਾਰ ਦੇਣ।

ਅਤੇ ਬਾਹਠਾਂ ਸਾਤਿਆਂ ਦੇ ਪਿੱਛੋਂ ਮਸੀਹ ਵੱਢਿਆ ਜਾਵੇਗਾ ਅਤੇ ਉਹ ਦੇ ਕੋਲ ਕੁਝ ਨਹੀਂ ਹੋਵੇਗਾ। ਜਿਹੜਾ ਪਾਤਸ਼ਾਹ ਆਵੇਗਾ ਉਹ ਦੇ ਲੋਕ ਸ਼ਹਿਰ ਅਤੇ ਪਵਿੱਤਰ ਥਾਂ ਨੂੰ ਉਜਾੜਨਗੇ ਅਤੇ ਹੜ੍ਹ ਦੇ ਜ਼ੋਰ ਨਾਲ ਉਹ ਦਾ ਛੇਕੜ ਹੋਵੇਗਾ ਅਤੇ ਅੰਤ ਤੱਕ ਲੜਾਈ ਰਹੇਗੀ ਅਤੇ ਠਹਿਰਾਈਆਂ ਹੋਈਆਂ ਉਜਾੜਾਂ ਹੋਣਗੀਆਂ।

‹ਜਿਹੜਾ ਮੇਰੇ ਨਾਲ ਨਹੀਂ ਉਹ ਮੇਰੇ ਵਿਰੁੱਧ ਹੈ, ਅਤੇ ਜਿਹੜਾ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ।›

‹ਜੋ ਮੇਰੇ ਨਾਲ ਨਹੀਂ ਸੋ ਮੇਰੇ ਵਿਰੁੱਧ ਹੈ ਅਤੇ ਜੋ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ।›