TSK

TSK · ਦਾਨੀਏਲ 11:2

Treasury of Scripture Knowledge references in ਪੰਜਾਬੀ IRV.

Back to passage

¶ ਅਤੇ ਅਹਸ਼ਵੇਰੋਸ਼ ਦੇ ਰਾਜ ਦੇ ਅਰੰਭ ਵਿੱਚ ਹੀ ਉਨ੍ਹਾਂ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਦੇ ਵਿਰੁੱਧ ਦੋਸ਼ ਪੱਤਰ ਲਿਖ ਕੇ ਉਸ ਨੂੰ ਭੇਜੇ।

ਤਦ ਪਰਮੇਸ਼ੁਰ ਦੇ ਭਵਨ ਦਾ ਕੰਮ, ਜੋ ਯਰੂਸ਼ਲਮ ਵਿੱਚ ਸੀ ਰੁੱਕ ਗਿਆ, ਅਤੇ ਫ਼ਾਰਸ ਦੇ ਰਾਜਾ ਦਾਰਾ ਦੇ ਰਾਜ ਦੇ ਦੂਜੇ ਸਾਲ ਤੱਕ ਰੁੱਕਿਆ ਰਿਹਾ।

ਇਸ ਲਈ ਘਮੰਡ ਉਨ੍ਹਾਂ ਦੇ ਗਲੇ ਦੀ ਜੰਜ਼ੀਰ ਹੈ, ਅਤੇ ਅਨ੍ਹੇਰ ਦਾ ਲੀੜਾ ਉਨ੍ਹਾਂ ਨੂੰ ਕੱਜਦਾ ਹੈ।

ਅਤੇ ਫਿਰ ਕੀ ਵੇਖਦਾ ਹਾਂ ਜੋ ਦੂਜਾ ਦਰਿੰਦਾ ਰਿੱਛ ਵਰਗਾ ਸੀ। ਉਹ ਇੱਕ ਪਾਸੇ ਵੱਲ ਖੜਾ ਹੋ ਗਿਆ ਅਤੇ ਉਹ ਦੇ ਮੂੰਹ ਵਿੱਚ ਉਹ ਦੇ ਦੰਦਾਂ ਦੇ ਵਿਚਕਾਰ ਤਿੰਨ ਪਸਲੀਆਂ ਸਨ। ਉਹਨਾਂ ਨੇ ਉਸ ਨੂੰ ਆਖਿਆ ਕਿ ਉੱਠ ਅਤੇ ਢੇਰ ਸਾਰਾ ਮਾਸ ਖਾਹ!

ਉਹ ਸ਼ਾਮ ਅਤੇ ਸਵੇਰ ਦਾ ਦਰਸ਼ਣ ਜੋ ਤੂੰ ਦੇਖਿਆ ਅਤੇ ਸੁਣਿਆ ਹੈ ਸੋ ਸੱਚ ਹੈ, ਪਰ ਤੂੰ ਉਸ ਦਰਸ਼ਣ ਨੂੰ ਬੰਦ ਕਰ ਛੱਡ ਕਿਉਂ ਜੋ ਇਹ ਦੇ ਵਿੱਚ ਪੂਰਾ ਹੋਣ ਵਿੱਚ ਬਹੁਤ ਸਮਾਂ ਬਾਕੀ ਹੈ।

ਤਦ ਉਹ ਬੋਲਿਆ, ਕੀ ਤੂੰ ਜਾਣਦਾ ਹੈ ਜੋ ਮੈਂ ਤੇਰੇ ਕੋਲ ਕਿਸ ਲਈ ਆਇਆ ਹਾਂ? ਮੈਂ ਹੁਣ ਫ਼ਾਰਸ ਦੇ ਪ੍ਰਧਾਨ ਨਾਲ ਲੜਨ ਨੂੰ ਫੇਰ ਜਾਂਵਾਂਗਾ ਅਤੇ ਜਦੋਂ ਮੈਂ ਚਲਿਆ ਜਾਂਵਾਂਗਾ ਤਾਂ ਵੇਖ, ਯੂਨਾਨ ਦਾ ਪ੍ਰਧਾਨ ਆਵੇਗਾ।

ਉਹ ਆਪਣੇ ਜ਼ੋਰ ਨੂੰ ਅਤੇ ਆਪਣੇ ਹੌਂਸਲੇ ਨੂੰ ਅਜਿਹਾ ਚੁੱਕੇਗਾ ਜੋ ਵੱਡੀ ਫ਼ੌਜ ਲੈ ਕੇ ਦੱਖਣ ਦੇ ਰਾਜੇ ਉੱਤੇ ਚੜ੍ਹੇ ਅਤੇ ਦੱਖਣ ਦਾ ਰਾਜਾ ਵੀ ਅੱਤ ਵੱਡੀ ਅਤੇ ਜ਼ੋਰਾਵਰ ਫ਼ੌਜ ਨਾਲ ਯੁੱਧ ਵਿੱਚ ਲੜੇਗਾ ਪਰ ਉਹ ਨਾ ਠਹਿਰੇਗਾ ਕਿਉਂ ਜੋ ਉਹ ਉਸ ਦੇ ਵਿਰੁੱਧ ਉਪਾਅ ਕਰਨਗੇ।

‹ਉਹ ਲੋਕ ਜਿਨ੍ਹਾਂ ਕੋਲ ਪਰਮੇਸ਼ੁਰ ਦਾ ਬਚਨ ਪਹੁੰਚਿਆ ਉਹ ਇਸ ਪਵਿੱਤਰ ਗ੍ਰੰਥ ਵਿੱਚ ਦੇਵਤੇ ਅਖਵਾਉਂਦੇ ਹਨ ਅਤੇ ਬਚਨ ਕਦੇ ਵੀ ਝੂਠਾ ਨਹੀਂ ਹੋ ਸਕਦਾ।›

ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਬੋਲਿਆ, ਵੇਖ, ਮੈਂ ਸਭ ਕੁਝ ਨਵਾਂ ਬਣਾਉਂਦਾ ਹਾਂ, ਅਤੇ ਉਸ ਨੇ ਆਖਿਆ, ਲਿਖ, ਕਿਉਂ ਜੋ ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ।