TSK

TSK · ਦਾਨੀਏਲ 11:21

Treasury of Scripture Knowledge references in ਪੰਜਾਬੀ IRV.

Back to passage

ਕਿਉਂ ਜੋ ਮੈਂ ਉਹ ਨੂੰ ਆਖਿਆ ਕਿ ਮੈਂ ਉਸ ਬੁਰਿਆਈ ਦੇ ਕਾਰਨ ਜਿਸ ਨੂੰ ਉਹ ਨੇ ਜਾਣ ਵੀ ਲਿਆ ਹੈ ਸਦੀਪਕ ਕਾਲ ਤੱਕ ਉਹ ਦੇ ਘਰ ਤੋਂ ਬਦਲਾ ਲਵਾਂਗਾ ਕਿਉਂ ਜੋ ਉਹ ਦੇ ਪੁੱਤਰਾਂ ਨੇ ਆਪਣੇ ਆਪ ਨੂੰ ਨੀਚ ਕੀਤਾ ਹੈ ਅਤੇ ਉਹ ਨੇ ਉਨ੍ਹਾਂ ਨੂੰ ਨਹੀਂ ਰੋਕਿਆ।

ਅਬਸ਼ਾਲੋਮ ਸਾਰੇ ਇਸਰਾਏਲ ਨਾਲ ਜੋ ਰਾਜਾ ਕੋਲ ਫ਼ਰਿਆਦ ਲੈ ਕੇ ਆਉਂਦੇ ਸਨ ਇਸੇ ਤਰ੍ਹਾਂ ਹੀ ਕਰਦਾ ਸੀ। ਇਸ ਤਰ੍ਹਾਂ ਅਬਸ਼ਾਲੋਮ ਨੇ ਇਸਰਾਏਲ ਦੇ ਮਨੁੱਖਾਂ ਦੇ ਮਨ ਜਿੱਤ ਲਏ।

ਜਿਸ ਦੀਆਂ ਅੱਖਾਂ ਵਿੱਚ ਨਿਕੰਮਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈਅ ਮੰਨਣ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸਹੁੰ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਵੀ ਪਵੇ,

ਮੂਰਖ ਅੱਗੇ ਨੂੰ ਪਤਵੰਤ ਨਾ ਕਹਾਵੇਗਾ, ਨਾ ਦੁਸ਼ਟ ਨੇਕ ਅਖਵਾਏਗਾ।

ਉਹਨਾਂ ਵਿੱਚੋਂ ਇੱਕ ਹੋਰ ਨਿੱਕਾ ਸਿੰਙ ਨਿੱਕਲਿਆ ਜੋ ਦੱਖਣ, ਪੂਰਬ ਅਤੇ ਮਨਭਾਉਂਦੇ ਦੇਸ ਵੱਲ ਬਹੁਤ ਹੀ ਵੱਧ ਗਿਆ।

ਉਸ ਦੀ ਚਤਰਾਈ ਦੇ ਕਾਰਨ ਉਸਦਾ ਧੋਖਾ ਸਫ਼ਲ ਹੋਵੇਗਾ, ਅਤੇ ਉਹ ਮਨ ਵਿੱਚ ਘਮੰਡੀ ਹੋ ਕੇ ਬਹੁਤਿਆਂ ਦਾ ਨਾਸ ਕਰੇਗਾ। ਉਹ ਹਾਕਮਾਂ ਦੇ ਹਾਕਮ ਦੇ ਵਿਰੁੱਧ ਉੱਠ ਖੜ੍ਹਾ ਹੋਵੇਗਾ ਪਰ ਅੰਤ ਵਿੱਚ ਉਹ ਬਿਨ੍ਹਾਂ ਹੱਥ ਲਾਏ ਤੋੜਿਆ ਜਾਵੇਗਾ।

ਉਹ ਦੇ ਥਾਂ ਉੱਤੇ ਇੱਕ ਹੋਰ ਉੱਠੇਗਾ ਜੋ ਉਸ ਸੋਹਣੇ ਰਾਜ ਦੇ ਵਿਚਕਾਰ ਚੁੰਗੀ ਨੂੰ ਭੇਜੇਗਾ ਪਰ ਉਹ ਥੋੜ੍ਹਿਆਂ ਦਿਨਾਂ ਵਿੱਚ ਹੀ ਨਸ਼ਟ ਹੋ ਜਾਵੇਗਾ, ਨਾ ਕ੍ਰੋਧ ਨਾਲ, ਨਾ ਹੀ ਲੜਾਈ ਨਾਲ।

ਜਦ ਉਹ ਤਬਾਹ ਹੋਣਗੇ ਤਦ ਉਹਨਾਂ ਦੀ ਥੋੜੀ ਜਿਹੀ ਸਹਾਇਤਾ ਹੋਵੇਗੀ ਪਰ ਬਹੁਤ ਸਾਰੇ ਲੱਲੋ-ਪੱਤੋ ਕਰਕੇ ਉਹਨਾਂ ਨਾਲ ਰਲ ਜਾਣਗੇ।