TSK

TSK · ਦਾਨੀਏਲ 11:24

Treasury of Scripture Knowledge references in ਪੰਜਾਬੀ IRV.

Back to passage

ਉਨ੍ਹਾਂ ਨੇ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉਪਜਾਊ ਭੂਮੀ ਨੂੰ ਲੈ ਲਿਆ ਅਤੇ ਸਭ ਪ੍ਰਕਾਰ ਦੀਆਂ ਚੰਗੀਆਂ ਵਸਤੂਆਂ ਨਾਲ ਭਰੇ ਹੋਏ ਘਰਾਂ ਦੇ ਅਤੇ ਪੁੱਟੇ ਹੋਏ ਖੂਹਾਂ ਦੇ ਅਤੇ ਅੰਗੂਰੀ ਬਾਗ਼ਾਂ ਦੇ ਅਤੇ ਜ਼ੈਤੂਨ ਦੇ ਬਾਗ਼ਾਂ ਅਤੇ ਫਲਾਂ ਨਾਲ ਭਰੇ ਹੋਏ ਰੁੱਖਾਂ ਦੇ ਅਧਿਕਾਰੀ ਹੋ ਗਏ। ਉਹ ਖਾ-ਖਾ ਕੇ ਰੱਜ ਗਏ ਅਤੇ ਤਕੜੇ ਹੋ ਗਏ ਅਤੇ ਤੇਰੀ ਵੱਡੀ ਭਲਿਆਈ ਦੇ ਕਾਰਨ ਅਨੰਦ ਮਾਣਦੇ ਰਹੇ।

ਪਰਉਪਕਾਰੀ ਦੇ ਬਹੁਤੇ ਲੋਕ ਤਰਲੇ ਕਰਦੇ ਹਨ, ਅਤੇ ਦਾਨੀ ਦੇ ਸੱਭੇ ਮਿੱਤਰ ਬਣ ਜਾਂਦੇ ਹਨ।

ਪ੍ਰਭੂ ਯਹੋਵਾਹ ਇਹ ਆਖਦਾ ਹੈ, ਉਸ ਸਮੇਂ ਗੱਲਾਂ ਤੇਰੇ ਮਨ ਵਿੱਚ ਆਉਣਗੀਆਂ ਅਤੇ ਤੂੰ ਬੁਰੀ ਜੁਗਤੀ ਸੋਚੇਂਗਾ।

ਤਾਂ ਯਿਸੂ ਨੇ ਉਨ੍ਹਾਂ ਦੇ ਮਨਾਂ ਦੇ ਵਿਚਾਰ ਜਾਣ ਕੇ ਆਖਿਆ, ‹ਤੁਸੀਂ ਕਿਉਂ ਆਪਣੇ ਮਨਾਂ ਵਿੱਚ ਬੁਰੇ ਵਿਚਾਰ ਕਰਦੇ ਹੋ?›