TSK

TSK · ਦਾਨੀਏਲ 11:31

Treasury of Scripture Knowledge references in ਪੰਜਾਬੀ IRV.

Back to passage

ਯਹੋਵਾਹ ਨੇ ਆਪਣੀ ਜਗਵੇਦੀ ਨੂੰ ਤਿਆਗ ਦਿੱਤਾ, ਉਸ ਨੇ ਆਪਣੇ ਪਵਿੱਤਰ ਸਥਾਨ ਨੂੰ ਘਿਰਣਾ ਕਰਕੇ ਛੱਡ ਦਿੱਤਾ, ਉਸ ਨੇ ਉਹ ਦੇ ਮਹਿਲਾਂ ਦੀਆਂ ਕੰਧਾਂ ਨੂੰ ਵੈਰੀਆਂ ਦੇ ਹੱਥ ਕਰ ਦਿੱਤਾ, ਉਹਨਾਂ ਨੇ ਯਹੋਵਾਹ ਦੇ ਭਵਨ ਵਿੱਚ ਅਜਿਹਾ ਰੌਲ਼ਾ ਪਾਇਆ, ਜਿਵੇਂ ਪਰਬ ਦੇ ਦਿਨ ਵਿੱਚ ਹੁੰਦਾ ਹੈ!

ਉਸ ਨੇ ਉਹਨਾਂ ਨੂੰ ਆਖਿਆ ਕਿ ਭਵਨ ਨੂੰ ਭਰਿਸ਼ਟ ਕਰੋ ਅਤੇ ਵੇਹੜਿਆਂ ਨੂੰ ਵੱਢਿਆ ਹੋਇਆਂ ਨਾਲ ਭਰ ਦਿਓ! ਅੱਗੇ ਵਧੋ! ਇਸ ਲਈ ਉਹ ਤੁਰ ਪਏ ਅਤੇ ਸ਼ਹਿਰ ਉੱਤੇ ਹਮਲਾ ਕੀਤਾ।

ਸਗੋਂ ਉਸ ਨੇ ਸੈਨਾਂ ਦੇ ਪ੍ਰਧਾਨ ਤੱਕ ਆਪਣੇ ਆਪ ਨੂੰ ਉੱਚਾ ਵਧਾਇਆ ਅਤੇ ਉਸ ਤੋਂ ਸਦਾ ਦੀ ਬਲੀ ਚੁੱਕੀ ਗਈ ਅਤੇ ਉਸ ਦਾ ਪਵਿੱਤਰ ਸਥਾਨ ਢਾਇਆ ਗਿਆ।

ਉਸ ਦੀ ਸਮਰੱਥਾ ਵੱਡੀ ਹੋਵੇਗੀ ਪਰ ਉਸ ਦਾ ਜ਼ੋਰ ਉਸ ਦੇ ਬਲ ਉੱਤੇ ਨਾ ਹੋਵੇਗਾ ਅਤੇ ਉਹ ਅਚਰਜ਼ ਰੀਤੀ ਨਾਲ ਮਾਰ ਸੁੱਟੇਗਾ ਅਤੇ ਸਫ਼ਲ ਹੋਵੇਗਾ ਅਤੇ ਕੰਮ ਕਰੇਗਾ ਅਤੇ ਜ਼ੋਰਾਵਰਾਂ ਨੂੰ ਅਤੇ ਪਵਿੱਤਰ ਲੋਕਾਂ ਨੂੰ ਨਾਸ ਕਰ ਸੁੱਟੇਗਾ।

ਉਹ ਬਹੁਤਿਆਂ ਦੇ ਨਾਲ ਇੱਕ ਸਾਤੇ ਦੇ ਲਈ ਪੱਕਾ ਨੇਮ ਬੰਨ੍ਹੇਗਾ ਅਤੇ ਸਾਤੇ ਦੇ ਵਿਚਕਾਰ ਉਹ ਬਲੀਆਂ ਅਤੇ ਭੇਟਾਂ ਨੂੰ ਮੁਕਾ ਦੇਵੇਗਾ ਅਤੇ ਘਿਣਾਉਣੀਆਂ ਵਸਤਾਂ ਦੇ ਪਰ ਉੱਤੇ ਇੱਕ ਆਵੇਗਾ ਜੋ ਉਜਾੜਦਾ ਹੈ ਅਤੇ ਪੂਰੇ ਅਤੇ ਠਹਿਰਾਏ ਹੋਏ ਅੰਤ ਤੱਕ ਕ੍ਰੋਧ ਉੱਜੜੇ ਹੋਇਆਂ ਉੱਤੇ ਪਾਇਆ ਜਾਵੇਗਾ।

¶ ‹ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤਰ ਥਾਂ ਵਿੱਚ ਖੜ੍ਹੀ ਵੇਖੋਗੇ (ਪੜ੍ਹਨ ਵਾਲਾ ਸਮਝ ਲਵੇ)›

¶ ‹ਜਦ ਤੁਸੀਂ ਯਰੂਸ਼ਲਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਵੇਖੋ ਤਾਂ ਜਾਣੋ ਉਸ ਦੀ ਬਰਬਾਦੀ ਨੇੜੇ ਆ ਪਹੁੰਚੀ ਹੈ।›

ਉਹ ਦਸ ਸਿੰਗ ਜਿਹੜੇ ਤੂੰ ਵੇਖੇ ਉਹ ਦਸ ਰਾਜੇ ਹਨ, ਜਿਨ੍ਹਾਂ ਨੂੰ ਅਜੇ ਰਾਜ ਨਹੀਂ ਮਿਲਿਆ ਪਰ ਉਸ ਦਰਿੰਦੇ ਦੇ ਨਾਲ ਇੱਕ ਘੰਟੇ ਲਈ ਰਾਜਿਆਂ ਦੇ ਸਮਾਨ ਉਹਨਾਂ ਨੂੰ ਅਧਿਕਾਰ ਮਿਲਦਾ ਹੈ।