TSK

TSK · ਦਾਨੀਏਲ 11:4

Treasury of Scripture Knowledge references in ਪੰਜਾਬੀ IRV.

Back to passage

ਕਿ ਦੁਸ਼ਟਾਂ ਦਾ ਜੈਕਾਰਾ ਥੋੜ੍ਹੇ ਚਿਰ ਲਈ ਹੈ, ਅਤੇ ਕੁਧਰਮੀਆਂ ਦਾ ਅਨੰਦ ਇੱਕ ਪਲ ਦਾ ਹੈ?

ਸੱਚ-ਮੁੱਚ ਮਨੁੱਖ ਛਾਇਆ ਹੀ ਵਾਂਗੂੰ ਫਿਰਦਾ ਹੈ, ਸੱਚ-ਮੁੱਚ ਉਹ ਵਿਅਰਥ ਰੌਲ਼ਾ ਪਾਉਂਦਾ ਹੈ! ਉਹ ਮਾਇਆ ਜੋੜਦਾ ਹੈ ਪਰ ਨਹੀਂ ਜਾਣਦਾ ਕਿ ਉਹ ਨੂੰ ਕੌਣ ਸਾਂਭੇਗਾ!

ਜਦ ਤੱਕ ਮੈਂ ਪਰਮੇਸ਼ੁਰ ਦੇ ਪਵਿੱਤਰ ਸਥਾਨ ਵਿੱਚ ਨਾ ਗਿਆ, - ਤਦ ਮੈਂ ਉਨ੍ਹਾਂ ਦਾ ਅੰਤ ਸਮਝਿਆ!

ਕੋਈ ਤਾਂ ਇਕੱਲਾ ਹੈ ਅਤੇ ਉਸ ਦੇ ਨਾਲ ਕੋਈ ਦੂਜਾ ਨਹੀਂ, ਨਾ ਉਸ ਦਾ ਪੁੱਤਰ ਹੈ ਨਾ ਭਰਾ, ਤਾਂ ਵੀ ਉਹ ਦੇ ਸਾਰੇ ਧੰਦੇ ਦਾ ਅੰਤ ਨਹੀਂ ਅਤੇ ਉਸ ਦੀ ਅੱਖ ਧਨ ਨਾਲ ਨਹੀਂ ਰੱਜਦੀ, ਨਾ ਹੀ ਉਹ ਆਖਦਾ ਹੈ ਕਿ ਮੈਂ ਕਿਸ ਦੇ ਲਈ ਮਿਹਨਤ ਕਰਦਾ ਹਾਂ ਅਤੇ ਆਪਣੀ ਜਿੰਦ ਦੇ ਸੁੱਖ ਨੂੰ ਗੁਆਉਂਦਾ ਹਾਂ? ਇਹ ਵੀ ਵਿਅਰਥ ਅਤੇ ਬੁਰਾ ਕਸ਼ਟ ਹੈ।

ਪਰ ਜੇ ਉਹ ਨਾ ਸੁਣਨਗੇ ਤਾਂ ਮੈਂ ਉਸ ਕੌਮ ਨੂੰ ਉੱਕਾ ਹੀ ਉਖਾੜ ਦਿਆਂਗਾ ਅਤੇ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ!।

ਤਾਂ ਲੋਥਾਂ ਅਤੇ ਸੁਆਹ ਦੀ ਸਾਰੀ ਵਾਦੀ ਅਤੇ ਸਾਰੇ ਖੇਤ ਕਿਦਰੋਨ ਦੇ ਨਾਲੇ ਤੱਕ ਅਤੇ ਘੋੜੇ ਫਾਟਕ ਦੀ ਨੁੱਕਰ ਤੱਕ ਚੜ੍ਹਦੇ ਪਾਸੇ ਵੱਲ ਯਹੋਵਾਹ ਲਈ ਪਵਿੱਤਰ ਹੋਣਗੇ ਅਤੇ ਉਹ ਫਿਰ ਸਦਾ ਤੱਕ ਨਾ ਕਦੀ ਪੁੱਟਿਆ ਜਾਵੇਗਾ ਨਾ ਡੇਗਿਆ ਜਾਵੇਗਾ।

ਦਾਨੀਏਲ ਨੇ ਆਖਿਆ ਕਿ ਰਾਤ ਨੂੰ ਮੈਂ ਇੱਕ ਦਰਸ਼ਣ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਅਕਾਸ਼ ਦੀਆਂ ਚਾਰੇ ਪੌਣਾਂ ਵੱਡੇ ਸਮੁੰਦਰ ਉੱਤੇ ਜ਼ੋਰ ਨਾਲ ਵਗੀਆਂ

ਮੈਂ ਉਹਨਾਂ ਸਿੰਗਾਂ ਨੂੰ ਧਿਆਨ ਲਾ ਕੇ ਦੇਖਿਆ ਅਤੇ ਕੀ ਵੇਖਦਾ ਹਾਂ ਕਿ ਉਹਨਾਂ ਵਿੱਚੋਂ ਇੱਕ ਹੋਰ ਨਿੱਕਾ ਜਿਹਾ ਸਿੰਙ ਨਿੱਕਲਿਆ ਜਿਹ ਦੇ ਅੱਗੇ ਪਹਿਲਿਆਂ ਵਿੱਚੋਂ ਤਿੰਨ ਸਿੰਙ ਮੁੱਢੋਂ ਪੁੱਟੇ ਗਏ ਅਤੇ ਕੀ ਵੇਖਦਾ ਹਾਂ ਕਿ ਉਸ ਸਿੰਙ ਵਿੱਚ ਅੱਖਾਂ ਮਨੁੱਖ ਦੀਆਂ ਅੱਖਾਂ ਵਰਗੀਆਂ ਸਨ ਅਤੇ ਇੱਕ ਮੂੰਹ ਸੀ ਜੋ ਵੱਡੀਆਂ-ਵੱਡੀਆਂ ਗੱਲਾਂ ਬੋਲ ਰਿਹਾ ਸੀ।

ਇਸ ਕਰਕੇ ਉਹ ਦੇ ਟੁੱਟਣ ਦੇ ਪਿੱਛੋਂ ਉਹ ਦੇ ਥਾਂ ਵਿੱਚ ਚਾਰ ਹੋਰ ਨਿੱਕਲੇ ਸੋ ਇਹ ਚਾਰ ਰਾਜੇ ਹਨ ਜਿਹੜੇ ਉਸ ਦੇਸ਼ ਦੇ ਵਿਚਕਾਰ ਉੱਠਣਗੇ ਪਰ ਉਹਨਾਂ ਦਾ ਜ਼ੋਰ ਉਹ ਦੇ ਵਰਗਾ ਨਾ ਹੋਵੇਗਾ।

‹ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਹੇ ਮੂਰਖ, ਜੇਕਰ ਅੱਜ ਰਾਤ ਤੇਰੀ ਜਾਨ ਨਿੱਕਲ ਜਾਵੇ, ਫੇਰ ਜਿਹੜੀਆਂ ਚੀਜ਼ਾਂ ਜੋ ਤੂੰ ਤਿਆਰ ਕੀਤੀਆਂ ਹਨ ਉਹ ਕਿਸ ਦੀਆਂ ਹੋਣਗੀਆਂ?›