TSK

TSK · ਦਾਨੀਏਲ 11:6

Treasury of Scripture Knowledge references in ਪੰਜਾਬੀ IRV.

Back to passage

ਅਤੇ ਦੁਸ਼ਟਾਂ ਤੋਂ ਉਹਨਾਂ ਦਾ ਚਾਨਣ ਰੋਕ ਲਿਆ ਜਾਂਦਾ ਹੈ, ਅਤੇ ਉੱਚੀ ਬਾਂਹ ਭੰਨੀ ਜਾਂਦੀ ਹੈ।”

ਹੇ ਮਨੁੱਖ ਦੇ ਪੁੱਤਰ, ਮੈਂ ਮਿਸਰ ਦੇ ਰਾਜਾ ਫ਼ਿਰਊਨ ਦੀ ਬਾਂਹ ਭੰਨ ਦਿੱਤੀ ਹੈ ਅਤੇ ਵੇਖ, ਉਹ ਬੰਨ੍ਹੀ ਨਹੀਂ ਗਈ। ਦਵਾਈ ਲਾ ਕੇ ਉਸ ਤੇ ਪੱਟੀਆਂ ਨਹੀਂ ਕੀਤੀਆਂ ਗਈਆਂ, ਤਾਂ ਜੋ ਤਲਵਾਰ ਫੜਨ ਲਈ ਤਕੜੀ ਹੋਵੇ।

ਪਰ ਉਹ ਦੀਆਂ ਜੜ੍ਹਾਂ ਵਿੱਚੋਂ ਦੀ ਟਹਿਣੀ ਤੋਂ ਇੱਕ ਉਹ ਦੇ ਥਾਂ ਉੱਠੇਗਾ। ਉਹ ਇੱਕ ਫ਼ੌਜ ਨਾਲ ਆਵੇਗਾ ਅਤੇ ਉੱਤਰ ਦੇ ਰਾਜੇ ਦੇ ਗੜ੍ਹ ਵਿੱਚ ਵੜੇਗਾ ਅਤੇ ਹਮਲਾ ਕਰ ਕੇ ਉਹਨਾਂ ਨੂੰ ਹਰਾਵੇਗਾ।

ਕਿਉਂ ਜੋ ਉੱਤਰ ਦਾ ਰਾਜਾ ਆਵੇਗਾ, ਦਮਦਮਾ ਬਣਾਵੇਗਾ, ਪੱਕੇ-ਪੱਕੇ ਸ਼ਹਿਰਾਂ ਨੂੰ ਲੈ ਲਵੇਗਾ, ਦੱਖਣ ਦੀਆਂ ਬਾਹਾਂ ਨਾ ਅੜਨਗੀਆਂ ਅਤੇ ਨਾ ਹੀ ਉਹ ਦੇ ਚੁਣੇ ਹੋਏ ਲੋਕਾਂ ਵਿੱਚ ਅੜਨ ਦਾ ਜ਼ੋਰ ਹੋਵੇਗਾ।

ਕਿਉਂ ਜੋ ਵੇਖ, ਮੈਂ ਦੇਸ ਵਿੱਚ ਅਜਿਹੇ ਅਯਾਲੀ ਨੂੰ ਕਾਇਮ ਕਰਨ ਵਾਲਾ ਹਾਂ ਜਿਹੜਾ ਨਾਸ ਹੋਣ ਵਾਲਿਆਂ ਦੀ ਖ਼ਬਰ ਨਾ ਲਵੇਗਾ, ਭਟਕਿਆਂ ਹੋਇਆ ਨੂੰ ਨਾ ਭਾਲੇਗਾ, ਜ਼ਖਮੀ ਦਾ ਇਲਾਜ ਨਾ ਕਰੇਗਾ ਅਤੇ ਚੰਗੇ ਭਲੇ ਨੂੰ ਨਾ ਚਰਾਵੇਗਾ ਪਰ ਮੋਟਿਆਂ ਦਾ ਮਾਸ ਖਾਵੇਗਾ ਅਤੇ ਉਹਨਾਂ ਦੇ ਖੁਰ ਚੀਰ ਸੁੱਟੇਗਾ।