TSK

TSK · ਦਾਨੀਏਲ 12:1

Treasury of Scripture Knowledge references in ਪੰਜਾਬੀ IRV.

Back to passage

ਹੁਣ ਤੂੰ ਉਨ੍ਹਾਂ ਦਾ ਪਾਪ ਮਾਫ਼ ਕਰੀਂ ਅਤੇ ਜੇ ਨਹੀਂ ਤਾਂ ਆਪਣੀ ਪੋਥੀ ਵਿੱਚੋਂ ਜਿਹੜੀ ਤੂੰ ਲਿਖੀ ਹੈ ਮੈਨੂੰ ਮਿਟਾ ਸੁੱਟੀਂ।

ਓਹ ਜੀਵਨ ਦੀ ਪੋਥੀ ਵਿੱਚੋਂ ਮੇਟ ਦਿੱਤੇ ਜਾਣ, ਅਤੇ ਧਰਮੀਆਂ ਨਾਲ ਲਿਖੇ ਨਾ ਜਾਣ!।

ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।

¶ ਹੇ ਮੇਰੀ ਪਰਜਾ, ਆਪਣੀਆਂ ਕੋਠੜੀਆਂ ਵਿੱਚ ਵੜ, ਆਪਣੇ ਬੂਹੇ ਬੰਦ ਕਰ ਲੈ, ਥੋੜ੍ਹੇ ਸਮੇਂ ਲਈ ਆਪਣੇ ਆਪ ਨੂੰ ਲੁਕਾ ਲੈ, ਜਦ ਤੱਕ ਕਹਿਰ ਟਲ ਨਾ ਜਾਵੇ।

ਹਾਏ! ਉਹ ਦਿਨ ਐਡਾ ਵੱਡਾ ਹੈ, ਕਿ ਉਹ ਦੇ ਜਿਹਾ ਹੋਰ ਹੈ ਨਹੀਂ! ਇਹ ਯਾਕੂਬ ਦੇ ਦੁੱਖ ਦਾ ਵੇਲਾ ਹੈ, ਤਾਂ ਵੀ ਉਹ ਇਸ ਵਿੱਚੋਂ ਬਚ ਜਾਵੇਗਾ।

ਮੇਰਾ ਹੱਥ ਉਹਨਾਂ ਨਬੀਆਂ ਦੇ ਵਿਰੁੱਧ ਹੋਵੇਗਾ, ਜਿਹੜੇ ਝੂਠੇ ਦਰਸ਼ਣ ਵੇਖਦੇ ਹਨ ਅਤੇ ਝੂਠੀਆਂ ਭਵਿੱਖਬਾਣੀਆਂ ਕਰਦੇ ਹਨ। ਨਾ ਉਹ ਮੇਰੇ ਲੋਕਾਂ ਦੇ ਜੱਥੇ ਵਿੱਚ ਮਿਲਣਗੇ, ਨਾ ਇਸਰਾਏਲ ਦੇ ਘਰਾਣੇ ਦੀ ਪੋਥੀ ਵਿੱਚ ਲਿਖੇ ਜਾਣਗੇ, ਨਾ ਉਹ ਇਸਰਾਏਲ ਦੀ ਭੂਮੀ ਵਿੱਚ ਵੜਨਗੇ ਅਤੇ ਤੁਸੀਂ ਜਾਣ ਲਵੋਗੇ ਕਿ ਮੈਂ ਪ੍ਰਭੂ ਯਹੋਵਾਹ ਹਾਂ।

ਤੂੰ ਉਹਨਾਂ ਨੂੰ ਬੋਲ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਇਸਰਾਏਲੀਆਂ ਨੂੰ ਕੌਮਾਂ ਦੇ ਵਿੱਚੋਂ ਜਿੱਥੇ-ਜਿੱਥੇ ਉਹ ਗਏ ਹਨ, ਲਵਾਂਗਾ ਅਤੇ ਹਰ ਪਾਸਿਓਂ ਉਹਨਾਂ ਨੂੰ ਇਕੱਠਾ ਕਰਾਂਗਾ। ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਲਿਆਵਾਂਗਾ।

ਉਹ ਨੇ ਆਪਣੀਆਂ ਉਹ ਗੱਲਾਂ ਜੋ ਉਸ ਨੇ ਸਾਡੇ ਲੋਕਾਂ ਦੇ ਨਾਲ ਅਤੇ ਸਾਡੇ ਨਿਆਂਈਆਂ ਦੇ ਨਾਲ ਜਿਹੜੇ ਸਾਡਾ ਨਿਆਂ ਕਰਦੇ ਸਨ ਆਖੀਆਂ ਸਨ, ਸੋ ਪੂਰੀਆਂ ਕੀਤੀਆਂ ਜੋ ਉਹ ਨੇ ਸਾਡੇ ਉੱਤੇ ਵੱਡੀ ਬਿਪਤਾ ਪਾਈ ਕਿਉਂ ਜੋ ਸਾਰੇ ਅਕਾਸ਼ ਦੇ ਹੇਠ ਅਜਿਹੀ ਗੱਲ ਨਹੀਂ ਹੋਈ ਜਿਹੀ ਯਰੂਸ਼ਲਮ ਨਾਲ ਹੋਈ ਹੈ।

ਪਰ ਫ਼ਾਰਸ ਦੇ ਰਾਜ ਦੇ ਪ੍ਰਧਾਨ ਨੇ ਮੈਨੂੰ ਇੱਕੀਆਂ ਦਿਨਾਂ ਤੱਕ ਰੋਕ ਛੱਡਿਆ। ਵੇਖ, ਮੀਕਾਏਲ ਜੋ ਪ੍ਰਧਾਨਾਂ ਵਿੱਚੋਂ ਵੱਡਾ ਹੈ ਮੇਰੀ ਸਹਾਇਤਾ ਨੂੰ ਪਹੁੰਚਿਆ, ਇਸ ਲਈ ਮੈਂ ਉੱਥੇ ਫ਼ਾਰਸ ਦੇ ਰਾਜਿਆਂ ਨਾਲ ਰਿਹਾ।

ਉਹ ਆਪਣੇ ਸ਼ਾਹੀ ਡੇਰੇ ਸਮੁੰਦਰ ਤੇ ਪ੍ਰਤਾਪਵਾਨ ਪਵਿੱਤਰ ਪਰਬਤ ਦੇ ਵਿਚਕਾਰ ਲਵੇਗਾ ਪਰ ਉਹ ਆਪਣੇ ਅੰਤ ਨੂੰ ਪੁੱਜ ਪਵੇਗਾ ਅਤੇ ਉਸ ਦਾ ਸਹਾਇਕ ਕੋਈ ਨਾ ਹੋਵੇਗਾ।

¶ ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣੀ ਵੱਡੀ ਅਵਾਜ਼ ਸੁਣਾਵੇਗਾ, ਅਕਾਸ਼ ਅਤੇ ਧਰਤੀ ਕੰਬਣਗੇ ਪਰ ਯਹੋਵਾਹ ਆਪਣੀ ਪਰਜਾ ਲਈ ਪਨਾਹ ਅਤੇ ਇਸਰਾਏਲੀਆਂ ਲਈ ਗੜ੍ਹ ਹੋਵੇਗਾ।

¶ ਪਰ ਬਚੇ ਹੋਏ ਸੀਯੋਨ ਪਰਬਤ ਵਿੱਚ ਹੋਣਗੇ ਅਤੇ ਉਹ ਪਵਿੱਤਰ ਹੋਵੇਗਾ, ਯਾਕੂਬ ਦਾ ਘਰਾਣਾ ਆਪਣੀ ਵਿਰਾਸਤ ਨੂੰ ਅਧਿਕਾਰ ਵਿੱਚ ਕਰੇਗਾ।

‹ਕਿਉਂ ਜੋ ਉਸ ਸਮੇਂ ਅਜਿਹਾ ਵੱਡਾ ਕਸ਼ਟ ਹੋਵੇਗਾ ਜੋ ਜਗਤ ਦੇ ਮੁੱਢੋਂ ਲੈ ਕੇ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ।›

‹ਪਰ ਇਸ ਤੋਂ ਹੀ ਅਨੰਦ ਨਾ ਹੋਵੋ ਕਿ ਆਤਮਾਵਾਂ ਤੁਹਾਡੇ ਵੱਸ ਵਿੱਚ ਹਨ ਪਰ ਇਸ ਤੋਂ ਅਨੰਦ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ।›

ਇਸੇ ਤਰ੍ਹਾਂ ਹੁਣ ਵੀ ਕਿਰਪਾ ਨਾਲ ਚੁਣੇ ਹੋਏ ਕਿੰਨੇ ਹੀ ਲੋਕ ਬਾਕੀ ਹਨ।

ਅਤੇ ਇਸੇ ਤਰ੍ਹਾਂ ਇਸਰਾਏਲ ਬਚ ਜਾਵੇਗਾ ਜਿਵੇਂ ਲਿਖਿਆ ਹੋਇਆ ਹੈ, ਇਸਰਾਏਲ ਦਾ ਛੁਡਾਉਣ ਵਾਲਾ ਸੀਯੋਨ ਤੋਂ ਨਿੱਕਲੇਗਾ, ਉਹ ਯਾਕੂਬ ਵਿੱਚੋਂ ਅਭਗਤੀ ਨੂੰ ਦੂਰ ਕਰੇਗਾ,

ਹਾਂ, ਤੇਰੇ ਅੱਗੇ ਵੀ, ਹੇ ਸੱਚੇ ਸਹਿਕਰਮੀ, ਮੈਂ ਬੇਨਤੀ ਕਰਦਾ ਹਾਂ ਜੋ ਤੂੰ ਉਹਨਾਂ ਤੀਵੀਆਂ ਦੀ ਸਹਾਇਤਾ ਕਰ, ਜਿੰਨ੍ਹਾ ਨੇ ਕਲੇਮੰਸ ਅਤੇ ਹੋਰਨਾਂ ਸਹਿਕਰਮੀਆਂ ਸਣੇ ਖੁਸ਼ਖਬਰੀ ਦੀ ਸੇਵਾ ਵਿੱਚ ਮੇਰੇ ਨਾਲ ਯਤਨ ਕੀਤਾ ਸੀ, ਜਿਨ੍ਹਾਂ ਦੇ ਨਾਮ ਜੀਵਨ ਦੇ ਪੁਸਤਕ ਵਿੱਚ ਲਿਖੇ ਹੋਏ ਹਨ।

ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ। ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ।

¶ ਫੇਰ ਸਵਰਗ ਵਿੱਚ ਯੁੱਧ ਹੋਇਆ। ਮਿਕਾਏਲ ਅਤੇ ਉਹ ਦੇ ਦੂਤ ਅਜਗਰ ਨਾਲ ਲੜਨ ਨੂੰ ਨਿੱਕਲੇ, ਅਜਗਰ ਲੜਿਆ ਅਤੇ ਉਹ ਦੇ ਦੂਤ ਵੀ ਲੜੇ।

¶ ਸੱਤਵੇਂ ਦੂਤ ਨੇ ਆਪਣਾ ਕਟੋਰਾ ਪੌਣ ਉੱਤੇ ਡੋਲ੍ਹ ਦਿੱਤਾ। ਤਾਂ ਸਿੰਘਾਸਣ ਦੀ ਵੱਲੋਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਇਹ ਆਖਦੀ ਆਈ, ਕਿ ਹੋ ਚੁੱਕਿਆ!

¶ ਮੈਂ ਅਕਾਸ਼ ਨੂੰ ਖੁੱਲਿਆ ਹੋਇਆ ਦੇਖਿਆ, ਤਾਂ ਕੀ ਵੇਖਦਾ ਹਾਂ ਭਈ ਇੱਕ ਚਿੱਟਾ ਘੋੜਾ ਹੈ ਅਤੇ ਉਹ ਦਾ ਸਵਾਰ “ਵਫ਼ਾਦਾਰ” ਅਤੇ “ਸੱਚਾ” ਅਖਵਾਉਂਦਾ ਹੈ ਅਤੇ ਉਹ ਧਰਮ ਨਾਲ ਨਿਆਂ ਅਤੇ ਯੁੱਧ ਕਰਦਾ ਹੈ।

ਅਤੇ ਜੇਕਰ ਕਿਸੇ ਦਾ ਨਾਮ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਮਿਲਿਆ, ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ।