TSK

TSK · ਦਾਨੀਏਲ 12:11

Treasury of Scripture Knowledge references in ਪੰਜਾਬੀ IRV.

Back to passage

ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੂੰ ਦਸ ਦਿਨ ਤੱਕ ਆਪਣੇ ਬੰਦਿਆਂ ਨੂੰ ਪਰਖ ਕੇ ਵੇਖ ਅਤੇ ਖਾਣ ਲਈ ਸਾਗ ਪਤ ਤੇ ਪੀਣ ਲਈ ਪਾਣੀ ਹੀ ਸਾਨੂੰ ਦਿੱਤਾ ਜਾਵੇ।

ਸਗੋਂ ਉਸ ਨੇ ਸੈਨਾਂ ਦੇ ਪ੍ਰਧਾਨ ਤੱਕ ਆਪਣੇ ਆਪ ਨੂੰ ਉੱਚਾ ਵਧਾਇਆ ਅਤੇ ਉਸ ਤੋਂ ਸਦਾ ਦੀ ਬਲੀ ਚੁੱਕੀ ਗਈ ਅਤੇ ਉਸ ਦਾ ਪਵਿੱਤਰ ਸਥਾਨ ਢਾਇਆ ਗਿਆ।

ਉਹ ਬਹੁਤਿਆਂ ਦੇ ਨਾਲ ਇੱਕ ਸਾਤੇ ਦੇ ਲਈ ਪੱਕਾ ਨੇਮ ਬੰਨ੍ਹੇਗਾ ਅਤੇ ਸਾਤੇ ਦੇ ਵਿਚਕਾਰ ਉਹ ਬਲੀਆਂ ਅਤੇ ਭੇਟਾਂ ਨੂੰ ਮੁਕਾ ਦੇਵੇਗਾ ਅਤੇ ਘਿਣਾਉਣੀਆਂ ਵਸਤਾਂ ਦੇ ਪਰ ਉੱਤੇ ਇੱਕ ਆਵੇਗਾ ਜੋ ਉਜਾੜਦਾ ਹੈ ਅਤੇ ਪੂਰੇ ਅਤੇ ਠਹਿਰਾਏ ਹੋਏ ਅੰਤ ਤੱਕ ਕ੍ਰੋਧ ਉੱਜੜੇ ਹੋਇਆਂ ਉੱਤੇ ਪਾਇਆ ਜਾਵੇਗਾ।

¶ ‹ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤਰ ਥਾਂ ਵਿੱਚ ਖੜ੍ਹੀ ਵੇਖੋਗੇ (ਪੜ੍ਹਨ ਵਾਲਾ ਸਮਝ ਲਵੇ)›

ਅਤੇ ਉਸ ਵਿਹੜੇ ਨੂੰ ਜਿਹੜਾ ਹੈਕਲ ਤੋਂ ਬਾਹਰ ਹੈ ਛੱਡ ਦੇ ਅਤੇ ਉਹ ਨੂੰ ਨਾ ਮਿਣ, ਕਿਉਂਕਿ ਉਹ ਪਰਾਈਆਂ ਕੌਮਾਂ ਨੂੰ ਦਿੱਤਾ ਗਿਆ ਹੈ ਅਤੇ ਉਹ ਪਵਿੱਤਰ ਨਗਰੀ ਨੂੰ ਬਤਾਲੀਆਂ ਮਹੀਨਿਆਂ ਤੱਕ ਲਤਾੜਨਗੀਆਂ।

ਵੱਡਾ ਬੋਲ ਬੋਲਣ ਵਾਲਾ ਅਤੇ ਨਿੰਦਿਆ ਬਕਣ ਵਾਲਾ ਮੂੰਹ ਦਰਿੰਦੇ ਨੂੰ ਦਿੱਤਾ ਗਿਆ ਅਤੇ ਉਹ ਨੂੰ ਇਹ ਅਧਿਕਾਰ ਦਿੱਤਾ ਗਿਆ ਕਿ ਬਤਾਲੀਆਂ ਮਹੀਨਿਆਂ ਤੱਕ ਆਪਣਾ ਕੰਮ ਕਰੀ ਜਾਵੇ।