TSK

TSK · ਦਾਨੀਏਲ 2:19

Treasury of Scripture Knowledge references in ਪੰਜਾਬੀ IRV.

Back to passage

ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ। ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਣ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ।

ਰਾਤ ਦੇ ਸੁਫਨਿਆਂ ਦੀਆਂ ਚਿੰਤਾਵਾਂ ਵਿੱਚ, ਜਦ ਭਾਰੀ ਨੀਂਦ ਮਨੁੱਖਾਂ ਉੱਤੇ ਪੈਂਦੀ ਹੈ,

ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ।

ਉਹੀ ਡੂੰਘੀਆਂ ਤੇ ਛਿਪੀਆਂ ਹੋਈਆਂ ਗੱਲਾਂ ਨੂੰ ਪਰਗਟ ਕਰਦਾ ਹੈ, ਅਤੇ ਜੋ ਕੁਝ ਅਨ੍ਹੇਰੇ ਵਿੱਚ ਹੈ ਉਹ ਨੂੰ ਜਾਣਦਾ ਹੈ, ਅਤੇ ਚਾਨਣ ਉਸੇ ਦੇ ਨਾਲ ਵੱਸਦਾ ਹੈ।

ਹੇ ਬੇਲਟਸ਼ੱਸਰ, ਜਾਦੂਗਰਾਂ ਦੇ ਪ੍ਰਧਾਨ, ਇਸ ਲਈ ਜੋ ਮੈਂ ਜਾਣਦਾ ਹਾਂ ਕਿ ਤੇਰੇ ਵਿੱਚ ਪਵਿੱਤਰ ਦੇਵਤਿਆਂ ਦਾ ਆਤਮਾ ਹੈ ਅਤੇ ਤੂੰ ਕਿਸੇ ਭੇਤ ਦੇ ਕਾਰਨ ਨਹੀਂ ਘਬਰਾਉਂਦਾ, ਤੂੰ ਮੇਰੇ ਸੁਫ਼ਨੇ ਨੂੰ ਜੋ ਮੈਂ ਵੇਖਿਆ ਅਤੇ ਉਹਨਾਂ ਦਾ ਅਰਥ ਮੈਨੂੰ ਦੱਸ।

ਸੱਚ-ਮੁੱਚ ਪ੍ਰਭੂ ਯਹੋਵਾਹ ਆਪਣੇ ਸੇਵਕ ਨਬੀਆਂ ਉੱਤੇ ਆਪਣਾ ਭੇਤ ਪਰਗਟ ਕੀਤੇ ਬਿਨ੍ਹਾਂ ਕੋਈ ਕੰਮ ਨਹੀਂ ਕਰੇਗਾ।

ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।