ਅੱਯੂਬ 5:12
TSK
ਉਹ ਚਲਾਕਾਂ ਦੀਆਂ ਯੋਜਨਾਵਾਂ ਨੂੰ ਵਿਅਰਥ ਕਰ ਦਿੰਦਾ ਹੈ, ਅਤੇ ਉਹਨਾਂ ਦੇ ਹੱਥ ਸਫ਼ਲ ਨਹੀਂ ਹੁੰਦੇ।
TSK
Treasury of Scripture Knowledge references in ਪੰਜਾਬੀ IRV.
ਉਹ ਚਲਾਕਾਂ ਦੀਆਂ ਯੋਜਨਾਵਾਂ ਨੂੰ ਵਿਅਰਥ ਕਰ ਦਿੰਦਾ ਹੈ, ਅਤੇ ਉਹਨਾਂ ਦੇ ਹੱਥ ਸਫ਼ਲ ਨਹੀਂ ਹੁੰਦੇ।
ਮੈਂ ਝੂਠੇ ਨਬੀਆਂ ਦੇ ਨਿਸ਼ਾਨ ਵਿਅਰਥ ਕਰਦਾ ਹਾਂ, ਅਤੇ ਭਵਿੱਖ ਦੱਸਣ ਵਾਲਿਆਂ ਨੂੰ ਮੂਰਖ ਬਣਾਉਂਦਾ ਹਾਂ, ਮੈਂ ਸਿਆਣਿਆਂ ਨੂੰ ਪਿੱਛੇ ਹਟਾਉਂਦਾ, ਅਤੇ ਉਹਨਾਂ ਦਾ ਗਿਆਨ ਬੇਵਕੂਫ਼ੀ ਬਣਾ ਦਿੰਦਾ ਹਾਂ।
ਤਦ ਰਾਜੇ ਨੇ ਹੁਕਮ ਦਿੱਤਾ ਕਿ ਜਾਦੂਗਰਾਂ, ਜੋਤਸ਼ੀਆਂ, ਮੰਤਰੀਆਂ ਤੇ ਕਸਦੀਆਂ ਨੂੰ ਸੱਦੋ ਜੋ ਉਹ ਰਾਜੇ ਦਾ ਸੁਫ਼ਨਾ ਉਹ ਨੂੰ ਦੱਸਣ, ਇਸ ਲਈ ਉਹ ਆਏ ਅਤੇ ਰਾਜੇ ਦੇ ਦਰਬਾਰ ਪੇਸ਼ ਹੋਏ।
ਰਾਜੇ ਨੇ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਜੋਤਸ਼ੀਆਂ, ਕਸਦੀਆਂ ਤੇ ਅਗੰਮ ਵਿਦਵਾਨਾਂ ਨੂੰ ਲਿਆਓ! ਰਾਜੇ ਨੇ ਬਾਬਲ ਦੇ ਵਿਦਵਾਨਾਂ ਨੂੰ ਆਖਿਆ ਕਿ ਜੋ ਕੋਈ ਇਸ ਲਿਖਤ ਨੂੰ ਪੜ੍ਹੇ ਅਤੇ ਇਹ ਦਾ ਅਰਥ ਮੈਨੂੰ ਦੱਸੇ ਉਹ ਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ, ਉਹ ਦੇ ਗਲ਼ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣੇਗਾ।