TSK

TSK · ਦਾਨੀਏਲ 2:34

Treasury of Scripture Knowledge references in ਪੰਜਾਬੀ IRV.

Back to passage

ਪ੍ਰਭੂ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,

ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੋਧਾਰੀ ਤਲਵਾਰ,

ਜਿਹੜੀ ਕੌਮ ਅਤੇ ਜਿਹੜਾ ਰਾਜ ਤੇਰੀ ਸੇਵਾ ਨਾ ਕਰੇਗਾ, ਉਹ ਨਾਸ ਹੋ ਜਾਵੇਗਾ, ਹਾਂ, ਉਹ ਕੌਮਾਂ ਪੂਰੀ ਤਰ੍ਹਾਂ ਹੀ ਬਰਬਾਦ ਹੋ ਜਾਣਗੀਆਂ।

ਫੇਰ ਉਹ ਨੇ ਇੱਕ ਹਜ਼ਾਰ ਹੋਰ ਮਿਣਿਆ ਅਤੇ ਉਹ ਅਜਿਹਾ ਨਾਲਾ ਸੀ ਕਿ ਮੈਂ ਉਹ ਨੂੰ ਪਾਰ ਨਹੀਂ ਕਰ ਸਕਦਾ ਸੀ, ਕਿਉਂ ਜੋ ਪਾਣੀ ਚੜ੍ਹ ਕੇ ਤੈਰਨ ਵਾਲਾ ਹੋ ਗਿਆ ਸੀ ਅਤੇ ਅਜਿਹਾ ਨਾਲਾ ਬਣ ਗਿਆ, ਜਿਹ ਨੂੰ ਪਾਰ ਕਰਨਾ ਅਸੰਭਵ ਸੀ।

ਮੈਂ ਰਾਤ ਦੇ ਇਸ ਦਰਸ਼ਣ ਵਿੱਚ ਦੇਖਿਆ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤਰ ਵਰਗਾ ਅਕਾਸ਼ ਦੇ ਬੱਦਲਾਂ ਸਣੇ ਆਇਆ, ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਸ ਨੂੰ ਉਹ ਦੇ ਅੱਗੇ ਲਿਆਏ।

ਉਸ ਦੀ ਚਤਰਾਈ ਦੇ ਕਾਰਨ ਉਸਦਾ ਧੋਖਾ ਸਫ਼ਲ ਹੋਵੇਗਾ, ਅਤੇ ਉਹ ਮਨ ਵਿੱਚ ਘਮੰਡੀ ਹੋ ਕੇ ਬਹੁਤਿਆਂ ਦਾ ਨਾਸ ਕਰੇਗਾ। ਉਹ ਹਾਕਮਾਂ ਦੇ ਹਾਕਮ ਦੇ ਵਿਰੁੱਧ ਉੱਠ ਖੜ੍ਹਾ ਹੋਵੇਗਾ ਪਰ ਅੰਤ ਵਿੱਚ ਉਹ ਬਿਨ੍ਹਾਂ ਹੱਥ ਲਾਏ ਤੋੜਿਆ ਜਾਵੇਗਾ।

ਮੈਂ ਉਸ ਦਿਨ ਯਰੂਸ਼ਲਮ ਨੂੰ ਸਾਰਿਆਂ ਲੋਕਾਂ ਲਈ ਇੱਕ ਭਾਰੀ ਪੱਥਰ ਠਹਿਰਾਵਾਂਗਾ। ਸਾਰੇ ਉਸ ਦੇ ਚੁੱਕਣ ਵਾਲੇ ਜ਼ਖਮੀ ਕੀਤੇ ਜਾਣਗੇ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਵਿਰੁੱਧ ਇਕੱਠੀਆਂ ਹੋਣਗੀਆਂ।

ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ।

¶ ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜੇ ਸਾਡਾ ਤੰਬੂ ਜਿਹਾ ਘਰ ਜੋ ਧਰਤੀ ਤੇ ਹੈ ਡਿੱਗ ਪਵੇ ਤਾਂ ਪਰਮੇਸ਼ੁਰ ਤੋਂ ਇੱਕ ਘਰ ਸਾਨੂੰ ਮਿਲੇਗਾ ਜੋ ਬਿਨ੍ਹਾਂ ਹੱਥ ਲਾਏ ਅਟੱਲ ਅਤੇ ਸਵਰਗ ਵਿੱਚ ਬਣਿਆ ਹੈ।

ਸੋ ਉਹ ਤੁਹਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹੋ ਬਹੁਮੁੱਲਾ ਹੈ, ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ ਉਹਨਾਂ ਲਈ, ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ

ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ।